03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਭਾਜਪਾ ਪੰਜਾਬ 'ਚ ਈਡੀ ਰਾਹੀਂ ਨੇਤਾਵਾਂ ਨੂੰ ਡਰਾ-ਧਮਕਾ ਕੇ ਸੱਤਾ ਹਾਸਿਲ ਕਰਨਾ ਚਾਹੁੰਦੀ-ਸਤਨਾਮ ਸਿੰਘ ਮਠਾੜੂ <br/>

Ad Position 21
No active advertisement
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਬਲਵਿੰਦਰ ਸਿੰਘ ਕਾਲਾ, ਦੀਪਕ ਸ਼ਰਮਾ, ਦਵਿੰਦਰ ਸਿੰਘ ਅਤੇ ਰਜਿੰਦਰ ਕੁਮਾਰ | ਤਸਵੀਰ : ਨਿਰਮਲ ਸਟੂਡੀਓ <br/> 12-05-2026
ਅੰਮਿ੍ਤਸਰ, 11 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਭਾਜਪਾ ਤੇ ਵਰ੍ਹਦਿਆਂ ਕਿਹਾ ਕਿ ਭਾਜਪਾ ਕੇਂਦਰੀ ਜਾਂਚ ਏਜੰਸੀਆਂ, ਖ਼ਾਸ ਕਰਕੇ ਈਡੀ, ਦਾ ਦੁਰਪਯੋਗ ਕਰਕੇ ਪੰਜਾਬ ਵਿਚ ਰਾਜਨੀਤਿਕ ਨੇਤਾਵਾਂ ਨੂੰ ਡਰਾ-ਧਮਕਾ ਕੇ ਸੱਤਾ ਹਾਸਲ ਕਰਨਾ ਚਾਹੁੰਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਸੰਜੀਵ ਅਰੋੜਾ ਦੀ ਈਡੀ ਵਲੋਂ ਕੀਤੀ ਗਿ੍ਫ਼ਤਾਰੀ ਸਿਆਸੀ ਬਦਲੇ ਦੀ ਕਾਰਵਾਈ ਹੈ | ਇਸ ਮੌਕੇ ਹਲਕਾ ਕੋਆਰਡੀਨੇਟਰ ਐੱਸ.ਸੀ. ਵਿੰਗ ਬਲਵਿੰਦਰ ਸਿੰਘ ਕਾਲਾ, ਹਲਕਾ ਵਾਈਸ ਕੋਆਰਡੀਨੇਟਰ ਸੋਸ਼ਲ ਮੀਡੀਆ ਦੀਪਕ ਸ਼ਰਮਾ, ਦਵਿੰਦਰ ਸਿੰਘ ਅਤੇ ਰਜਿੰਦਰ ਕੁਮਾਰ ਹਾਜ਼ਰ ਸਨ | ਮਠਾੜੂ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਦੌਰਾਨ ਸੰਜੀਵ ਅਰੋੜਾ ਦੇ ਘਰ ਅਤੇ ਦਫ਼ਤਰਾਂ 'ਤੇ ਈਡੀ ਵਲੋਂ ਕਈ ਵਾਰ ਛਾਪੇਮਾਰੀ ਕੀਤੀ ਗਈ, ਪਰ ਅਰੋੜਾ ਭਾਜਪਾ ਦੇ ਦਬਾਅ ਅੱਗੇ ਨਹੀਂ ਝੁਕੇ | ਉਨ੍ਹਾਂ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਭਾਜਪਾ ਦੇ ਦਬਾਅ ਹੇਠ ਕਈ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਰਜਿੰਦਰ ਗੁਪਤਾ, ਹਰਭਜਨ ਸਿੰਘ ਅਤੇ ਵਿਕਰਮਜੀਤ ਸਾਹਨੀ ਭਾਜਪਾ ਵਿਚ ਸ਼ਾਮਿਲ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ 'ਤੇ ਤਿੰਨ ਵਾਰ ਰੇਡਾਂ ਕੀਤੀਆਂ ਗਈਆਂ ਅਤੇ ਜਦੋਂ ਉਹ ਭਾਜਪਾ ਵਿਚ ਸ਼ਾਮਲ ਹੋਣ ਲਈ ਤਿਆਰ ਨਾ ਹੋਏ ਤਾਂ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਭਾਜਪਾ ਵਲੋਂ ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ | ਪੰਜਾਬ ਦੇ ਲੋਕ ਭਾਜਪਾ ਦੀ ਇਸ ਸਿਆਸੀ ਖੇਡ ਤੋਂ ਭਲੀ-ਭਾਂਤੀ ਜਾਣੂ ਹਨ ਅਤੇ ਹੁਣ ਭਾਜਪਾ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਬੇਨਕਾਬ ਹੋ ਚੁੱਕਾ ਹੈ | ਅੰਤ ਵਿਚ ਮਠਾੜੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਤੰਤਰ ਦੀ ਰੱਖਿਆ ਅਤੇ ਪੰਜਾਬ ਦੇ ਹੱਕਾਂ ਲਈ ਡਟ ਕੇ ਸੰਘਰਸ਼ ਕਰਦੀ ਰਹੇਗੀ ਅਤੇ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਹੱਕਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਫਿੱਕੀ ਫਲੋਂ ਅੰਮਿ੍ਤਸਰ ਨੇ 'ਦਿ ਵੈਲਨੈੱਸ ਕਨਕਲੇਵ' ਸਮਾਗਮ ਕਰਵਾਇਆ <br/> ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਹਾਕੀ ਅਕਾਦਮੀ ਦੇ ਖਿਡਾਰੀਆਂ ਦੀ ਚੋਣ 'ਚ ਪੰਜਾਬ ਭਰ 'ਚੋਂ 400 ਖਿਡਾਰੀਆਂ ਕੀਤੀ ਸ਼ਿਰਕਤ <br/>
Ad Position 24