17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕੇਂਦਰੀ ਸਿੱਖਿਆ ਮੰਤਰੀ ਤੇ ਰੱਖਿਆ ਮੰਤਰੀ ਨੂੰ ਜਲਦ ਲਿਖਾਂਗਾ ਪੱਤਰ-ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਜਸਵੰਤ ਸਿੰਘ ਜੱਸ)-ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਦਰਕਿਨਾਰ ਕਰਨ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਉਹ ਇਸ ਸਬੰਧੀ ਕੇਂਦਰੀ ਸਿੱਖਿਆ ਅਤੇ ਰੱਖਿਆ ਮੰਤਰੀਆਂ ਨੂੰ ਪੱਤਰ ਲਿਖ ਕੇ ਮੰਗ ਕਰਨਗੇ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਤੇ ਪੰਜਾਬੀ ਭਾਸ਼ਾ, ਗੁਰਮੁਖੀ ਨੂੰ ਬਚਾਉਣ ਲਈ ਭਾਸ਼ਾ ਨੀਤੀ ਅਤੇ ਸਿੱਖਿਆ ਨੀਤੀ ਸਹੀ ਢੰਗ ਨਾਲ ਲਾਗੂ ਕਰਵਾਈ ਜਾਵੇ | ਅੱਜ ਇੱਥੇ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਸਾਡੀ ਮਾਂ-ਬੋਲੀ ਪੰਜਾਬੀ ਨੂੰ ਆਪਣੇ ਹੀ ਘਰ ਵਿਚ ਹਾਸ਼ੀਏ 'ਤੇ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਰਮੀ ਵੈਲਫ਼ੇਅਰ ਸੁਸਾਇਟੀ ਵਲੋਂ ਬੱਚਿਆਂ ਦੇ ਮਾਪਿਆਂ ਤੋਂ ਇਕ ਘੋਸ਼ਣਾ ਪੱਤਰ 'ਤੇ ਦਸਤਖ਼ਤ ਕਰਵਾ ਕੇ ਸਹਿਮਤੀ ਲਈ ਜਾ ਰਹੀ ਹੈ ਕਿ ਉਨ੍ਹਾਂ ਦੇ ਬੱਚੇ ਪੰਜਾਬੀ ਭਾਸ਼ਾ ਨੂੰ ਵਾਧੂ, ਵਿਸ਼ੇ ਵਜੋਂ ਪੜ੍ਹਨ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰਕੇ ਸੰਸਕ੍ਰਿਤ ਨੂੰ ਆਰਮੀ ਸਕੂਲਾਂ ਵਿਚ ਲਾਜ਼ਮੀ ਕਰਨਾ ਇਕ ਸਾਜ਼ਿਸ਼ ਤਹਿਤ ਸਾਡੀ ਬੋਲੀ, ਵਿਰਾਸਤ ਅਤੇ ਪਹਿਚਾਣ 'ਤੇ ਇੱਕ ਗੰਭੀਰ ਸੱਟ ਮਾਰੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ 15 ਬੱਚਿਆਂ ਦੀ ਸ਼ਰਤ ਰੱਖ ਕੇ ਪੰਜਾਬੀ ਅਧਿਆਪਕ ਨਾ ਰੱਖਣਾ, ਸਾਡੇ ਵਿਰਸੇ ਨੂੰ ਜੜ੍ਹੋਂ ਵੱਢਣ ਦੀ ਸਾਜ਼ਿਸ਼ ਹੈ | ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ਲਈ ਪੰਜਾਬੀ ਦੀ ਚੌਥੇ ਵਿਕਲਪ ਵਜੋਂ ਨਹੀਂ, ਸਗੋਂ ਪਹਿਲੇ ਹੱਕ ਵਜੋਂ ਮੰਗ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਦੀਆਂ ਪੰਜ ਨਗਰ ਕੌਂਸਲ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਤੇ ਰਈਆਂ ਦੀਆਂ ਚੋਣਾਂ 26 ਨੂੰ , ਨਾਮਜ਼ਦਗ... ਅਗਲੀ ਖ਼ਬਰ ਰਾਣੀ ਕਾ ਬਾਗ਼ ਵਿਖੇ ਅਣ-ਅਧਿਕਾਰਤ ਤੌਰ 'ਤੇ ਰੇਹੜੀਆਂ ਲੱਗਣ ਸਬੰਧੀ ਵਧੀਕ ਕਮਿਸ਼ਨਰ ਨੂੰ ਲੋਕਾਂ ਨੇ ਸ਼ਿਕਾਇਤ ਪੱਤਰ ਸੌਂ...
Ad Position 24