17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅੰਮਿ੍ਤਸਰ ਦੀਆਂ ਪੰਜ ਨਗਰ ਕੌਂਸਲ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਤੇ ਰਈਆਂ ਦੀਆਂ ਚੋਣਾਂ 26 ਨੂੰ , ਨਾਮਜ਼ਦਗੀਆਂ ਅੱਜ ਤੋਂ ਹੋਣਗੀਆਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 13-05-2026

ਅੰਮਿ੍ਤਸਰ, 12 ਮਈ (ਰੇਸ਼ਮ ਸਿੰਘ)-ਰਾਜ ਚੋਣ ਕਮਿਸ਼ਨ ਵਲੋਂ ਸੂਬੇ ਵਿਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸੂਚੀ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਅੰਮਿ੍ਤਸਰ ਦੀਆਂ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀ ਚੋਣ 26 ਮਈ ਨੂੰ ਹੋ ਰਹੀਆਂ ਹਨ | ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13 ਮਈ (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ ਮਿਤੀ 16 ਮਈ (ਸ਼ਨੀਵਾਰ) ਹੋਵੇਗੀ | ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿਚ ਭਰੀਆਂ ਜਾਣਗੀਆਂ | ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ (ਸੋਮਵਾਰ) ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 19 ਮਈ (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ | ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵਲੋਂ ਅਧਿਕਾਰਿਤ ਕੀਤਾ ਗਿਆ ਹੈ ਤਾਂ ਉਸ ਸੰਬੰਧਤ ਰਾਜਨੀਤਿਕ ਪਾਰਟੀ ਦੇ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਕੇ.ਵਾਈ.ਸੀ. ਵੇਰਵੇ ਜ਼ਿਲ੍ਹੇ ਦੀ ਵੈੱਬਸਾਈਟ 'ਤੇ ਅਪਲੋਡ ਕੀਤੇ ਜਾਣਗੇ | ਜ਼ਿਲ੍ਹਾ ਚੋਣ ਅਧਿਕਾਰੀ ਨੇ ਦਸਿਆ ਕਿ ਨਗਰ ਕੌਂਸਲ ਚੋਣਾਂ 26 ਮਈ (ਮੰਗਲਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ | ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29 ਮਈ (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿਚ ਕੀਤੀ ਜਾਵੇਗੀ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਜਿਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਉੱਥੇ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ | ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਵਲੋਂ ਲੋਕਾਂ ਨੂੰ ਸੋਨਾ ਨਾ ਖਰੀਦਣ ਦੇ ਐਲਾਨ ਨਾਲ ਹਜ਼ਾਰਾਂ ਸੁਨਿਆਰੇ ਹੋਏ ਕੱਖੋਂ ਹੌਲੇ-ਡਿੰਪਾ <br/> ਅਗਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਤੇ ਰੱਖਿਆ ਮੰਤਰੀ ਨੂੰ ਜਲਦ ਲਿਖਾਂਗਾ ਪੱਤਰ-ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ <br/>
Ad Position 24