ਵੇਰਕਾ, 12 ਮਈ (ਦੀਦਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਜੋ ਕਿ ਵੱਡੇ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਜੋ ਉਸ ਵਲੋਂ ਲੋਕਾਂ ਨੂੰ ਸੋਨਾ ਨਾ ਖ਼ਰੀਦਣ ਤੇ ਡੀਜ਼ਲ ਪੈਟਰੋਲ ਦੀ ਖਪਤ ਘੱਟ ਕਰਨ ਦੇ ਐਲਾਨ ਨਾਲ ਸੋਨੇ ਦੇ ਵਪਾਰੀਆਂ ਅਤੇ ਸੁਨਿਆਰਿਆਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਵਾਲਾ ਹੈ, ਜਿਸ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੋਵੇਗੀ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਡਿੰਪਾ ਵਲੋਂ ਵੇਰਕਾ ਵਿਖੇ ਆਪਣੇ ਦਫ਼ਤਰ ਵਿਖੇ ਕਾਂਗਰਸੀ ਵਰਕਰਾਂ ਨਾਲ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਹੁਣ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਣ ਲਈ ਕਈ ਹੱਥਕੰਢੇ ਵਰਤ ਰਹੀ ਹੈ ਤੇ ਵਿਰੋਧੀ ਪਾਰਟੀਆਂ ਨੂੰ ਦਬਾਉਣ ਵਾਸਤੇ ਆਪਣੀਆਂ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵੀ ਪੰਜਾਬ ਦੀਆਂ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਜਿੱਤਣ ਵਾਸਤੇ ਵੋਟਰਾਂ ਨੂੰ ਡਰਾ ਧਮਕਾ ਰਹੀ ਹੈ, ਪਰ ਕਾਂਗਰਸ ਪਾਰਟੀ ਇਨ੍ਹਾਂ ਚੋਣਾਂ 'ਚ 'ਆਪ' ਵਲੋਂ ਕੀਤੀ ਜਾਣ ਵਾਲੀ ਧੱਕੇਸ਼ਾਹੀ ਦਾ ਮੂੰਹ ਤੋੜ ਜਵਾਬ ਦੇਵੇਗੀ ਤੇ ਕਾਂਗਰਸ ਪਾਰਟੀ ਨਗਰ ਚੋਣਾਂ ਵੋਟਰਾਂ ਦਾ ਫਤਵਾ ਲੈ ਕੇ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਮਨਿੰਦਰ ਸਿੰਘ ਸੰਧੂ, ਵਰਿੰਦਰ ਸਿੰਘ ਵਿਕੀ ਭਿੰਡਰ, ਚਰਨਜੀਤ ਕੌਰ ਵੇਰਕਾ, ਸੁਖਦੇਵ ਸਿੰਘ ਸ਼ਹਿਮੀ, ਬੱਬਲੂ ਵੇਰਕਾ, ਰਾਜਵਿੰਦਰ ਕੌਰ ਰਾਜੀ, ਗੁਰਜੀਤ ਸਿੰਘ ਵੈਰੋਵਾਲ, ਡਾ. ਦਿਨੇਸ਼ ਸੰਜੂ, ਸੁਭਾਸ਼ ਰਾਏ ਲਾਲੀ, ਹਰਜਿੰਦਰ ਸਿੰਘ ਰਾਮਪੁਰਾ, ਰਾਜਵਿੰਦਰ ਕੌਰ, ਸਤਨਾਮ ਸਿੰਘ ਤੇ ਹੋਰ ਹਾਜ਼ਰ ਸਨ |
ਮੋਦੀ ਸਰਕਾਰ ਵਲੋਂ ਲੋਕਾਂ ਨੂੰ ਸੋਨਾ ਨਾ ਖਰੀਦਣ ਦੇ ਐਲਾਨ ਨਾਲ ਹਜ਼ਾਰਾਂ ਸੁਨਿਆਰੇ ਹੋਏ ਕੱਖੋਂ ਹੌਲੇ-ਡਿੰਪਾ <br/>
ਅਜੀਤ ਡੈਸਕ
13-05-2026