17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੰਦਗੀ ਦੇ ਢੇਰਾਂ ਕਾਰਨ ਨਰਕ ਵਰਗੀ ਬਣੀ ਜੀਵਨ ਸ਼ੈਲੀ, ਇਲਾਕਾ ਵਾਸੀਆਂ 'ਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ <br/>

Ad Position 21
No active advertisement
ਅਜੀਤ ਡੈਸਕ 13-05-2026
ਸੁਲਤਾਨਵਿੰਡ, 12 ਮਈ (ਗੁਰਨਾਮ ਸਿੰਘ ਬੁੱਟਰ)—ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ਵਿਚ ਗੰਦਗੀ ਦੇ ਲੱਗੇ ਢੇਰਾਂ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ | ਖਾਸ ਕਰਕੇ ਮੰਦਿਰ ਵਾਲੇ ਪਲਾਟ, ਸੁਭਾਸ਼ ਕਾਲੋਨੀ ਤੇ ਸੁਲਤਾਨਵਿੰਡ ਲਿੰਕ ਰੋਡ 'ਤੇ ਲੱਗੇ ਕੂੜੇ ਦੇ ਵੱਡੇ ਢੇਰਾਂ ਕਾਰਨ ਇਲਾਕਾ ਵਾਸੀਆਂ ਅਤੇ ਦੁਕਾਨਦਾਰਾਂ ਵਿਚ ਨਗਰ ਨਿਗਮ ਪ੍ਰਸ਼ਾਸਨ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸਥਾਨਕ ਨਿਵਾਸੀਆਂ ਨੇ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਇਨ੍ਹਾਂ ਥਾਵਾਂ 'ਤੇ ਰੋਜ਼ਾਨਾ ਸੁੱਟਿਆ ਜਾਂਦਾ ਕੂੜਾ ਹੁਣ ਬਿਮਾਰੀਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਕੂੜੇ ਵਿਚੋਂ ਨਿਕਲਦੀ ਅਸਹਿ ਬਦਬੂ ਕਾਰਨ ਨੇੜਲੇ ਦੁਕਾਨਦਾਰਾਂ ਤੇ ਰਾਹਗੀਰਾਂ ਲਈ ਉੱਥੇ ਖੜ੍ਹਨਾ ਵੀ ਮੁਸ਼ਕਲ ਹੋ ਗਿਆ ਹੈ | ਕਈ-ਕਈ ਦਿਨ ਕੂੜਾ ਨਾ ਚੁੱਕੇ ਜਾਣ ਕਾਰਨ ਸਥਿਤੀ ਹੋਰ ਗੰਭੀਰ ਹੋ ਜਾਂਦੀ ਹੈ | ਕੂੜਾ ਚੁੱਕਣ ਵਾਲੀਆਂ ਗੱਡੀਆਂ ਦੇ ਆਉਣ ਤੋਂ ਪਹਿਲਾਂ ਹੀ ਅਵਾਰਾ ਪਸ਼ੂ ਤੇ ਕੁੱਤੇ ਕੂੜੇ ਨੂੰ ਸੜਕਾਂ 'ਤੇ ਖਿਲਾਰ ਦਿੰਦੇ ਹਨ, ਜਿਸ ਨਾਲ ਹਾਦਸਿਆਂ ਦਾ ਡਰ ਵੀ ਬਣਿਆ ਰਹਿੰਦਾ ਹੈ | ਜੇਕਰ ਜਲਦ ਕੋਈ ਪੁਖ਼ਤਾ ਹੱਲ ਨਾ ਕੱਢਿਆ ਗਿਆ ਤਾਂ ਇਹ ਇਲਾਕੇ ਆਉਣ ਵਾਲੇ ਸਮੇਂ ਵਿਚ ਕੂੜੇ ਦੇ ਵੱਡੇ ਡੰਪ ਵਿਚ ਤਬਦੀਲ ਹੋ ਜਾਣਗੇ | ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਸੁਲਤਾਨਵਿੰਡ ਵਿਚ ਲੱਗੇ ਕੂੜੇ ਦੇ ਸਾਰੇ ਢੇਰਾਂ ਨੂੰ ਤੁਰੰਤ ਚੁਕਵਾਇਆ ਜਾਵੇ | ਜਿਹੜੇ ਲੋਕ ਜਨਤਕ ਥਾਵਾਂ 'ਤੇ ਕੂੜਾ ਸੁੱਟ ਕੇ ਗੰਦਗੀ ਫੈਲਾਉਂਦੇ ਹਨ, ਉਨ੍ਹਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਭਾਰੀ ਜ਼ੁਰਮਾਨੇ ਕੀਤੇ ਜਾਣ | ਇਸ ਸਮੱਸਿਆ ਦੇ ਸਥਾਈ ਹੱਲ ਲਈ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਵਿਖੇ 'ਧਰਤੀ ਦਿਵਸ' ਮਨਾਇਆ <br/> ਅਗਲੀ ਖ਼ਬਰ ਵਾਰਿਸ ਪੰਜਾਬ ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਦੋਸ਼ ਖਾਰਜ ਕਰਨ ਦੀ ਅਰਜੀ 'ਤੇ ਬਹਿਸ ਅੱਜ
Ad Position 24