17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਵਾਈ ਕਾਰੋਬਾਰੀਆਂ ਦੇ ਬੰਦ ਦੇ ਸੱਦੇ ਨੂੰ ਵੱਖ-ਵੱਖ ਜਥੇਬੰਦੀਆਂ ਨੇ ਦਿੱਤਾ ਸਮਰਥਨ <br/>

Ad Position 21
No active advertisement
ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਸੁਰਿੰਦਰ ਕੋਛੜ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਨਾਲ ਸੰਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਬੁਲਾਈ ਗਈ ਬੈਠਕ ਦੀ ਅਗਵਾਈ ਕਰਦਿਆਂ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ 20 ਮਈ ਨੂੰ ਦੇਸ਼ ਭਰ ਦੇ ਕੈਮਿਸਟ ਅਤੇ ਦਵਾਈ ਕਾਰੋਬਾਰੀ ਕਾਰੋਬਾਰ ਮੁਕੰਮਲ ਤੌਰ 'ਤੇ ਬੰਦ ਰੱਖ ਕੇ ਕੌਮੀ ਪੱਧਰ 'ਤੇ ਹੜਤਾਲ ਕਰਨਗੇ | ਬੈਠਕ 'ਚ ਸ਼ਾਮਿਲ ਸੂਬੇ ਦੀ ਸਭ ਤੋਂ ਵੱਡੀ ਵਪਾਰੀ ਜਥੇਬੰਦੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਨੇ ਕੈਮਿਸਟ ਭਾਈਚਾਰੇ ਨੂੰ ਸਮਰਥਨ ਦਾ ਐਲਾਨ ਕਰਦਿਆਂ ਕੇਂਦਰ ਸਰਕਾਰ ਤੋਂ ਆਨਲਾਈਨ ਦਵਾਈਆਂ ਦੀ ਵਿੱਕਰੀ 'ਤੇ ਤੁਰੰਤ ਰੋਕ ਲਗਾਉਣ, ਨਕਲੀ ਦਵਾਈਆਂ ਦੇ ਖ਼ਿਲਾਫ਼ ਕਾਰਵਾਈ ਕਰਨ ਅਤੇ ਕਾਰਪੋਰੇਟ ਕੰਪਨੀਆਂ ਦੀ ਮਨਮਾਨੀ ਬੰਦ ਕਰਵਾਉਣ ਦੀ ਮੰਗ ਕੀਤੀ | ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਜੀ. ਐੱਸ. ਚਾਵਲਾ ਨੇ ਪੰਜਾਬ ਸਰਕਾਰ ਤੋਂ ਸਿਹਤ ਵਿਭਾਗ ਡਰੱਗ ਦੇ ਨੋਟੀਫ਼ਿਕੇਸ਼ਨ 'ਚ ਬਦਲਾਅ, ਜਨ-ਔਸ਼ਦੀ ਦੁਕਾਨਾਂ ਦੀ ਜਾਂਚ ਆਦਿ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਕੈਮਿਸਟ 15 ਮਈ ਤੋਂ 20 ਮਈ ਤੱਕ ਕਾਲੇ ਬਿੱਲੇ ਲਗਾ ਕੇ ਆਪਣਾ ਕੰਮ-ਕਾਰ ਕਰਨਗੇ ਅਤੇ 20 ਮਈ ਨੂੰ ਉਹ ਮੁਕੰਮਲ ਹੜਤਾਲ ਕਰਨਗੇ |
ਉਕਤ ਆਗੂਆਂ ਨੇ ਕਿਹਾ ਕਿ ਆਨਲਾਈਨ ਫਾਰਮੇਸੀਆਂ ਅਤੇ ਵੱਡੇ ਸਟੋਰ ਭਾਰੀ ਛੋਟਾਂ ਦੇ ਕੇ ਉਨ੍ਹਾਂ ਕੀਮਤਾਂ 'ਚ ਦਵਾਈਆਂ ਵੇਚ ਰਹੇ ਹਨ ਜਿਸ ਭਾਅ 'ਤੇ ਆਮ ਪ੍ਰਚੂਨ ਵਿਕਰੇਤਾ ਨੂੰ ਵੀ ਨਹੀਂ ਮਿਲ ਰਹੀਆਂ | ਉਨ੍ਹਾਂ ਕਿਹਾ ਕਿ ਇਹ ਵੱਡੀਆਂ ਕੰਪਨੀਆਂ ਮੁਕਾਬਲੇਬਾਜ਼ੀ ਐਕਟ 2002 ਅਤੇ ਫਾਰਮੇਸੀ ਪ੍ਰੈਕਟਿਸ ਰੈਗੂਲੇਸ਼ਨ ਸਮੇਤ ਕਈ ਪ੍ਰਬੰਧਾਂ ਦੀ ਉਲੰਘਣਾ ਕਰਕੇ ਛੋਟੇ ਕਾਰੋਬਾਰੀਆਂ ਨਾਲ ਗੈਰ-ਵਾਜਬ ਮੁਕਾਬਲਾ ਕਰ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਦੇਸ਼ 'ਚ ਆਨਲਾਈਨ ਫਾਰਮੇਸੀਆਂ ਦੀ ਇਜਾਜ਼ਤ ਨਹੀਂ ਹੈ | ਇਸ ਦੇ ਬਾਵਜੂਦ ਵੀ ਫਾਰਮੇਸੀਆਂ ਧੜੱਲੇ ਨਾਲ ਕਾਰੋਬਾਰ ਕਰ ਰਹੀਆਂ ਹਨ |
ਦੂਜੇ ਪਾਸੇ, ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.) ਦੇ ਪ੍ਰਧਾਨ ਅਸ਼ੋਕ ਗੋਇਲ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਐਲਾਨ ਕੀਤਾ ਹੈ ਕਿ ਮਰੀਜ਼ਾਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ 20 ਮਈ ਨੂੰ ਪੂਰੇ ਪੰਜਾਬ 'ਚ ਸਾਰੀਆਂ ਕੈਮਿਸਟ ਦੁਕਾਨਾਂ ਖੁੱਲ੍ਹੀਆਂ ਰੱਖੀਆਂ ਜਾਣਗੀਆਂ | ਉਨ੍ਹਾਂ ਨੇ ਕਿਹਾ ਕਿ ਦਵਾਈਆਂ ਅਤੇ ਸਿਹਤ ਸੇਵਾਵਾਂ ਜ਼ਰੂਰੀ ਸੇਵਾਵਾਂ ਹਨ ਅਤੇ ਇਨ੍ਹਾਂ 'ਚ ਰੁਕਾਵਟ ਆਉਣ ਨਾਲ ਮਰੀਜ਼ਾਂ, ਬਜ਼ੁਰਗਾਂ, ਐਮਰਜੈਂਸੀ ਸੇਵਾਵਾਂ 'ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ-ਪ੍ਰਭਬੀਰ ਸਿੰਘ ਬਰਾੜ <br/> ਅਗਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੂਮੈਨ ਵਿਖੇ 'ਧਰਤੀ ਦਿਵਸ' ਮਨਾਇਆ <br/>
Ad Position 24