17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਸਾਲ 2025-26 ਦੇ ਦਸਵੀਂ ਜਮਾਤ ਦੇ ਨਤੀਜੇ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਦੀਆਂ ਵਿਦਿਆਰਥਣਾਂ ਦਾ ਨਤੀਜਾ 100% ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਮਨਿੰਦਰਪਾਲ ਕੌਰ ਨੇ ਦੱਸਿਆ ਕਿ ਸਕੂਲ 'ਚ ਦਸਵੀਂ ਜਮਾਤ ਦੇ ਕੁੱਲ 119 ਵਿਦਿਆਰਥਣਾਂ ਨੇ ਪ੍ਰੀਖਿਆ ਦਿੱਤੀ, ਜਿਸ 'ਚ 8 ਵਿਦਿਆਰਥਣਾਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਹਰਜੋਤ ਕੌਰ 95%, ਨਤਾਸ਼ਾ ਕੁਮਾਰੀ 92.4%, ਮਨਮੀਤ ਕੌਰ 92.4%, ਜੈਸਮੀਨ ਕੌਰ 91.2%, ਨਵਜੋਤ ਕੌਰ 90.7%, ਖੁਸ਼ਪ੍ਰੀਤ ਕੌਰ 90.3%, ਸੁਖਦੀਪ ਕੌਰ 90% ਅਤੇ ਮਨਮੀਤ ਕੌਰ 90% ਅੰਕ ਪ੍ਰਾਪਤ ਕੀਤੇ ਹਨ | ਇਸ ਦੌਰਾਨ 22 ਵਿਦਿਆਰਥਣਾਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ ਪਿ੍ੰਸੀਪਲ ਅਤੇ ਅਧਿਆਪਕਾਂ ਦਾ ਮਾਣ ਵਧਾਇਆ | ਇਸ ਦੌਰਾਨ ਪਿ੍ੰ: ਮਨਿੰਦਰਪਾਲ ਕੌਰ ਨੇ ਵਿਦਿਆਰਥਣਾਂ ਅਤੇ ਉਨ•ਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਨੂੰ ਅਗਲੀਆਂ ਜਮਾਤਾਂ 'ਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹਰਮਨ ਪਬਲਿਕ ਹਾਈ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸਕੂਲ ਦਾ ਨਤੀਜਾ 100 ਫ਼ੀਸਦੀ ਆਇਆ <br/>
Ad Position 24