17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਡੀ.ਏ.ਵੀ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਸੀ. ਸੈਕੰ. ਸਕੂਲ ਹਾਥੀ ਗੇਟ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਬੋਰਡ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ 166 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ, ਜੋ ਸਾਰੇ ਹੀ ਵਧੀਆਂ ਅੰਕਾਂ ਨਾਲ ਪਾਸ ਹੋਏ | ਵਿਦਿਆਰਥਣ ਸਮਰਿਧੀ ਨੇ 94.92 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ, ਵਸੁਧਾ ਨੇ 93.69 ਫੀਸਦੀ ਅੰਕਾਂ ਨਾਲ ਦੂਜਾ, ਦੀਪਿਕਾ ਨੇ 92.77 ਅੰਕਾਂ ਨਾਲ ਤੀਜਾ ਅਤੇ ਅੰਕਿਤਾ ਨੇ 91.38 ਫ਼ੀਸਦੀ ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ 14 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ, 45 ਨੇ 70 ਫ਼ੀਸਦੀ ਤੋਂ ਵੱਧ ਅਤੇ 103 ਵਿਦਿਆਰਥੀਆਂ ਨੇ 60 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਦੇ ਪਿ੍ੰਸੀਪਲ ਵਿਕਾਸ ਪਰਾਸ਼ਰ ਨੇ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਵਾਈਸ ਪਿ੍ੰਸੀਪਲ ਰਾਜੇਸ਼ ਸ਼ਰਮਾ ਨੇ ਇਸ ਪ੍ਰਾਪਤੀ ਦਾ ਸਿਹਰਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੂੰ ਦਿੱਤਾ | ਸਕੂਲ ਦੇ ਆਰ.ਓ. ਡਾ. ਪਵਨ ਸ਼ਰਮਾ, ਚੇਅਰਮੈਨ ਐਡਵੋਕੇਟ ਸੁਦਰਸ਼ਨ ਕਪੂਰ, ਅਤੇ ਮੈਨੇਜਰ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਪਿ੍ੰਸੀਪਲ ਵਿਕਾਸ ਪਰਾਸ਼ਰ ਅਤੇ ਸਾਰੇ ਸਟਾਫ਼ ਮੈਂਬਰਾਂ ਨੂੰ ਇਨ੍ਹਾਂ ਸ਼ਾਨਦਾਰ ਨਤੀਜਿਆਂ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਮਾਹਣਾ ਸਿੰਘ ਰੋਡ ਦੀ ਵਿਦਿਆਰਥਣ ਨੇ ਹਾਸਿਲ ਕੀਤੀ ਮੈਰਿਟ <br/> ਅਗਲੀ ਖ਼ਬਰ ਬਾਬਾ ਦੀਪ ਸਿੰਘ ਡੇ ਬੋਰਡਿੰਗ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24