17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਕਾਰੀ ਕੰਨਿਆ ਸਕੂਲ ਮਾਹਣਾ ਸਿੰਘ ਰੋਡ ਦੀ ਵਿਦਿਆਰਥਣ ਨੇ ਹਾਸਿਲ ਕੀਤੀ ਮੈਰਿਟ <br/>

Ad Position 21
No active advertisement
ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਪਰਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਅਨੁਸ਼ਕਾ ਕੁਮਾਰੀ ਨੇ 624/650 ਅੰਕ ਪ੍ਰਾਪਤ ਕਰਕੇ ਸਟੇਟ ਮੈਰਿਟ 'ਚ 21ਵਾਂ ਰੈਂਕ ਪ੍ਰਾਪਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ, ਜਿਸ 'ਚ 12 ਵਿਦਿਆਰਥਣਾਂ ਨੇ 90 ਫੀਸਦੀ ਤੋਂ ਵਧੇਰੇ, 32 ਵਿਦਿਆਰਥਣਾਂ ਨੇ 80 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ | ਇਸ ਮੌਕੇ ਪਿ੍ੰਸੀਪਲ ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੇ ਵਧਾਈ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਐੱਸ. ਐੱਮ. ਸੀ. ਚੇਅਰਮੈਨ ਰਜਵੰਤ ਕੌਰ, ਸਿੱਖਿਆ ਮਾਹਰ ਯਸ਼ਪਾਲ ਸ਼ਰਮਾ, ਸਰਬਜੀਤ ਸਿੰਘ, ਪਰਮਿੰਦਰ ਕੌਰ, ਅਰਵਿੰਦਰ ਕੌਰ, ਮਨਦੀਪ ਕੌਰ, ਸਰਬਜੀਤ ਕੌਰ, ਵਨੀਤਾ, ਸੁਪਰਿਆ, ਰਿਚੂ ਸੈਣੀ, ਸੁਰੇਸ਼ ਕੁਮਾਰ, ਅਮਿਤ ਕੁਮਾਰ, ਰਾਕੇਸ਼ ਕੁਮਾਰ ਤੇ ਰਾਜੀਵ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿ ਪਾਠਸ਼ਾਲਾ ਪਬਲਿਕ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਡੀ.ਏ.ਵੀ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24