17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਿ ਪਾਠਸ਼ਾਲਾ ਪਬਲਿਕ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਦਿ ਪਾਠਸ਼ਾਲਾ ਪਬਲਿਕ ਹਾਈ ਸਕੂਲ ਗੁਰਦੇਵ ਨਗਰ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਆਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਹਰਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ 'ਚ ਸਕੂਲ ਦੀ ਹੋਣਹਾਰ ਵਿਦਿਆਰਥਣ ਜਸਮੀਤ ਕੌਰ ਨੇ 93 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਅਨਮੋਲ ਕੌਰ ਨੇ 91 ਫੀਸਦੀ ਨਾਲ ਦੂਜਾ ਅਤੇ ਅਦਿੱਤੀ ਤੇ ਨੰਦਨੀ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਰਪ੍ਰੀਤ ਸਿੰਘ, ਸੁੰਦਰ ਥਾਪਾ, ਰਾਜਵੀਰ ਸਿੰਘ, ਏਕਮਵੀਰ ਅਤੇ ਰਣਵੀਰ ਸਿੰਘ ਨੇ 86 ਫੀਸਦੀ, ਗੁਰੂਹਰਮਨ ਕੌਰ, ਸੁਖਮਨੀ ਕੌਰ ਅਤੇ ਵੰਸ਼ਕਾਂ ਨੇ 85 ਫੀਸਦੀ ਅੰਕ ਹਾਸਿਲ ਕੀਤੇ ਹਨ | ਉਨ੍ਹਾਂ ਦੱਸਿਆ ਕਿ 15 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਹਰਜੀਤ ਕੌਰ ਅਤੇ ਸਕੂਲ ਮੈਨੇਜਮੈਂਟ ਦੇ ਡਾਇਰੈਕਟਰ ਗਗਨਦੀਪ ਸਿੰਘ ਜੰਮੂ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਸੁਨਿਹਰੀ ਭਵਿੱਖ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਆ | ਉਨ੍ਹਾਂ ਇਸ ਸਫਲਤਾ ਦਾ ਸਿਹਰਾ ਸਟਾਫ਼ ਸਿਰ ਸਜਾਉਂਦਿਆਂ ਕਿਹਾ ਕਿ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਬੱਚੇ ਹਰ ਸਾਲ ਚੰਗੇ ਅੰਕਾਂ ਨਾਲ ਪਾਸ ਹੋ ਰਹੇ ਹਨ | ਇਸ ਮੌਕੇ ਅਧਿਆਪਕ ਵਿਸ਼ਾਲ, ਰਜਨੀ ਰਤਨ, ਰਵਨੀਤ ਕੌਰ, ਰਜਨੀ ਸਪਰਾ, ਸਾਕਸ਼ੀ ਸ਼ਰਮਾ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੋਲੀ ਮਦਰ ਅੰਤਰਜਾਮੀ ਮਾਡਰਨ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਮਾਹਣਾ ਸਿੰਘ ਰੋਡ ਦੀ ਵਿਦਿਆਰਥਣ ਨੇ ਹਾਸਿਲ ਕੀਤੀ ਮੈਰਿਟ <br/>
Ad Position 24