ਅੰਮਿ੍ਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ 2026 ਦੇ ਨਤੀਜੇ 'ਚ ਹੋਲੀ ਮਦਰ ਅੰਤਰਜਾਮੀ ਮਾਡਰਨ ਸਕੂਲ, ਗਲੀ ਨੰਬਰ 2, ਨਿਊ ਸ਼ਹੀਦ ਊਧਮ ਸਿੰਘ ਨਗਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਪਿ੍ੰਸੀਪਲ ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਸਕੂਲ਼ ਦੇ ਹੋਣਹਾਰ ਵਿਦਿਆਰਥੀ ਹਰਮਨਦੀਪ ਸਿੰਘ ਨੇ 91.6% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਪ੍ਰਭਜੋਤ ਕੌਰ ਨੇ 89.8% ਅੰਕਾਂ ਨਾਲ ਦੂਜਾ, ਮਨਸੀਰਤ ਕੌਰ ਨੇ 89.3 ਅੰਕਾਂ ਤੀਜਾ, ਵੀਨਸ ਨੇ 87.3% ਨਾਲ ਚੌਥਾ, ਜਰਮਨਜੀਤ ਸਿੰਘ ਨੇ 85.8% ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ | ਇਸ ਦੌਰਾਨ ਸਾਰੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਉਪਰੰਤ ਡਾਇਰੈਕਟਰ ਪਿ੍ੰ: ਸਵਿੰਦਰਪਾਲ ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦੀ ਮਿਹਨਤ ਸਟਾਫ ਅਤੇ ਮਾਤਾ ਪਿਤਾ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ | ਇਸ ਸਮੇਂ ਸਕੂਲ ਦਾ ਸਟਾਫ ਵਿਦਿਆਰਥੀਆਂ ਦੇ ਮਾਤਾ ਪਿਤਾ ਹਾਜ਼ਰ ਸਨ | ਸਕੂਲ ਪਿ੍ੰਸੀਪਲ ਪਰਵਿੰਦਰ ਕੌਰ ਨੇ ਬੱਚਿਆਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਨ ਦੀ ਪ੍ਰੇਰਨਾ ਦਿੱਤੀ |