17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਫੋਰ ਐੱਸ ਖ਼ਾਲਸਾ ਸਕੂਲ ਦੀ ਦਸਵੀਂ ਦਾ ਸ਼ਾਨਦਾਰ ਰਿਹਾ ਨਤੀਜਾ <br/>

Ad Position 21
No active advertisement
ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਜਸਵੰਤ ਸਿੰਘ ਜੱਸ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨ ਐਲਾਨੇ ਦਸਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਵਿਚ ਸਥਾਨਕ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਵਿਦਿਆਰਥੀਆਂ ਵਲੋਂ ਚੰਗੇ ਅੰਕ ਪ੍ਰਾਪਤ ਕਰਕੇ ਮੱਲਾਂ ਮਾਰੀਆਂ ਗਈਆਂ ਹਨ | ਪ੍ਰਾਪਤ ਵੇਰਵਿਆਂ ਅਨੁਸਾਰ ਸਕੂਲ ਦੀਆਂ ਵਿਦਿਆਰਥਣਾਂ ਆਕਿ੍ਤੀ ਪੰਤ ਅਤੇ ਸੰਦੀਪ ਕੌਰ ਨੇ ਸਕੂਲ ਵਿਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਛੇ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਬਜਿੰਦਰ ਕੌਰ ਅਤੇ ਫੋਰ ਐੱਸ ਸੰਸਥਾਵਾਂ ਦੇ ਡਾਇਰੈਕਟਰ ਜਗਦੀਸ਼ ਸਿੰਘ ਅਤੇ ਪ੍ਰੋ: ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਪਾਸ ਹੋਣ ਵਾਲੇ ਵਿਦਿਆਰਥੀਆਂ, ਉਨ•ਾਂ ਦੇ ਅਧਿਆਪਕਾਂ, ਮਾਪਿਆਂ ਅਤੇ ਪਿ੍ੰਸੀਪਲ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਜਗਜੀਤ ਸਿੰਘ ਜੱਗੀ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਰਾਜੇਵਾਲ ਵਲੋਂ 15 ਮਈ ਨੂੰ ਰਾਜਪਾਲ ਹਾਊਸ ਵੱਲ ਮਾਰਚ 'ਚ ਸ਼ਾਮਿਲ ਹੋਣ ਦੀ ਅਪੀਲ ਅਗਲੀ ਖ਼ਬਰ ਹੋਲੀ ਮਦਰ ਅੰਤਰਜਾਮੀ ਮਾਡਰਨ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24