16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪ੍ਰਧਾਨ ਮੰਤਰੀ ਮੋਦੀ ਵਲੋਂ ਸੋਨੇ ਨੂੰ ਲੈ ਕੇ ਦਿੱਤੇ ਬਿਆਨ ਕਾਰਨ ਸੁਨਿਆਰਾ ਭਾਈਚਾਰੇ 'ਚ ਰੋਸ ਦੀ ਲਹਿਰ <br/>

Ad Position 21
No active advertisement
ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਰਾਜੇਸ਼ ਕੁਮਾਰ ਸ਼ਰਮਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੋਨੇ ਨੂੰ ਲੈ ਕੇ ਦਿੱਤੇ ਬਿਆਨ ਕਾਰਨ ਸੁਨਿਆਰਾ ਭਾਈਚਾਰੇ 'ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸੰਬੰਧੀ ਸਵਰਨਕਾਰ ਸੰਘ ਵਨ ਪੰਜਾਬ ਦੇ ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਦੀ ਅਗਵਾਈ 'ਚ ਸਮੂਹ ਸਵਰਨਕਾਰ ਭਾਈਚਾਰੇ ਦੀ ਮੀਟਿੰਗ ਬੁਲਾਈ ਗਈ, ਜਿਸ 'ਚ ਅਿਖ਼ਲ ਭਾਰਤੀਯ ਸਵਰਨਕਾਰ ਸੰਘ (3545) ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਰਾਜਪੂਤ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਕਸ਼ਮੀਰ ਸਿੰਘ ਰਾਜਪੂਤ ਨੇ ਕਿਹਾ ਕਿ ਭਾਰਤ ਇਕ ਅਜਿਹਾ ਦੇਸ਼ ਹੈ, ਜਿਥੇ ਸੰਕਟ ਦੇ ਸਮੇਂ ਜਨਤਾ ਤੋਂ ਸਭ ਤੋਂ ਪਹਿਲਾਂ ਕੁਰਬਾਨੀਆਂ ਦੀ ਉਮੀਦ ਕੀਤੀ ਜਾਂਦੀ ਹੈ | ਕਦੇ ਗੈਸ ਸਬਸਿਡੀਆਂ ਛੱਡਣ ਦੀਆਂ ਅਪੀਲਾਂ ਹੁੰਦੀਆਂ ਹਨ, ਕਦੇ ਘੱਟ ਯਾਤਰਾ ਕਰਨ ਦਾ ਸੁਨੇਹਾ ਦਿੱਤਾ ਜਾਂਦਾ ਹੈ ਤੇ ਹੁਣ ਪ੍ਰਧਾਨ ਮੰਤਰੀ ਵਲੋਂ ਸੋਨੇ ਦੀ ਖਰੀਦਦਾਰੀ ਘਟਾਉਣ ਦੀ ਸਲਾਹ ਦਿੱਤੀ ਗਈ ਹੈ, ਜਿਸ ਨੇ ਸੋਨੇ ਦੇ ਕਾਰੋਬਾਰ ਨਾਲ ਜੁੜੇ ਛੋਟੇ ਕਾਰੋਬਾਰੀਆਂ ਨੂੰ ਉਜਾੜਣ ਦਾ ਕੰਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅੱਜ ਸਰਕਾਰ ਆਪਣੇ ਮੰਤਰੀਆਂ, ਵਿਧਾਇਕਾਂ ਨੂੰ ਸਹੂਲਤਾਂ ਦੇਣ 'ਤੇ ਵੱਡਾ ਖ਼ਰਚਾ ਕਰਦੀ ਹੈ | ਸਭ ਤੋਂ ਪਹਿਲਾਂ ਉਨ੍ਹਾਂ ਦੀਆਂ ਸਹੂਲਤਾਂ 'ਤੇ ਵੀ ਪਾਬੰਦੀ ਲਗਾਣੀ ਚਾਹੀਦੀ ਹੈ ਕਿਉਂਕਿ ਉਹ ਪੈਸਾ ਵੀ ਲੋਕਾਂ ਦੇ ਟੈਕਸ ਦਾ ਹੁੰੰਦਾ ਹੈ | ਉਨ੍ਹਾਂ ਕਿਹਾ ਕਿ ਸੰਵਰਨਕਾਰਾਂ ਦਾ ਇਕ ਵਫ਼ਦ ਜਲਦ ਹੀ ਇਸ ਮਾਮਲੇ 'ਤੇ ਕੇਂਦਰ ਦੀ ਸਰਕਾਰ ਨਾਲ ਗੱਲਬਾਤ ਕਰਨ ਲਈ ਦਿੱਲੀ ਜਾਵੇਗਾ | ਪ੍ਰਧਾਨ ਅਸ਼ਵਨੀ ਕੁਮਾਰ ਨਾਮੇਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਇਕ ਸਾਲ ਤੱਕ ਸੋਨਾ ਨਾ ਖ਼ਰੀਦਣ ਦੀ ਸਲਾਹ ਦਿੱਤੀ ਹੈ, ਜਿਸਦੀ ਉਹ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਹਨ | ਉਨ੍ਹਾਂ ਕਿਹਾ ਕਿ ਸੋਨੇ ਦੇ ਕਾਰੋਬਾਰੀ ਪਹਿਲਾਂ ਹੀ ਨੋਟਬੰਦੀ, ਕੋਰੋਨਾ ਅਤੇ ਭਾਰਤ-ਪਾਕਿ ਜੰਗ ਕਾਰਨ ਮਿਲੀ ਮੰਦੀ ਦੀ ਮਾਰ ਤੋਂ ਹਾਲੇ ਉਭਰੇ ਨਹੀਂ ਹਨ, ਉੱਤੋਂ ਪ੍ਰਧਾਨ ਮੰਤਰੀ ਮੋਦੀ ਦੇ ਇਸ ਬਿਆਨ ਨੇ ਕਾਰੋਬਾਰੀਆਂ ਨੂੰ ਪੂਰੀ ਤਰ੍ਹਾਂ ਉਜਾੜਣ ਦਾ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੂੰ ਇਸ ਕਿੱਤੇ ਨਾਲ ਜੁੜ੍ਹੇ ਦੇਸ਼ ਦੇ ਉਨ੍ਹਾਂ ਛੋਟੇ ਦੁਕਾਨਦਾਰ ਤੇ ਕਾਰੀਗਰ ਵੀ ਝਾਤ ਮਾਰਨੀ ਚਾਹੀਦੀ ਸੀ, ਜੋ ਬੜੀ ਹੀ ਮੁਸ਼ਕਿਲ ਨਾਲ ਰੋਜ਼ੀ ਰੋਟੀ ਕਮਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਬਿਆਨ ਤੋਂ ਪਹਿਲਾਂ ਦੇਸ਼ ਦੇ ਸੁਨਿਆਰਾ ਭਾਈਚਾਰੇ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਆਪਣੇ ਭਰੋਸੇ 'ਚ ਲੈਣਾ ਚਾਹੀਦਾ ਸੀ, ਪਰ ਜਲਦਬਾਜ਼ੀ ਤੇ ਹੜਬੜਾਹਟ 'ਚ ਦਿੱਤੇ ਇਸ ਬਿਆਨ ਨੇ ਸੋਨੇ ਦੇ ਕਾਰੋਬਾਰੀਆਂ 'ਚ ਬੇਚੈਨੀ ਲਿਆ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਜੇਕਰ ਸੋਨੇ 'ਤੇ ਰੋਕ ਲਗਾਉਣੀ ਹੈ ਤਾਂ ਪਹਿਲਾਂ ਵੱਡੇ ਕਾਰੋਬਾਰੀਆਂ ਤੋਂ ਇਸਦੀ ਸ਼ੁਰੂਆਤ ਕੀਤੀ ਜਾਵੇ, ਨਾ ਕਿ ਛੋਟੇ ਦੁਕਾਨਦਾਰਾਂ ਨੂੰ ਉਜਾੜਿਆ ਜਾਵੇ | ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਬਿਆਨ ਕਾਰਨ ਜੇਕਰ ਸਥਿਤੀ ਵਿਗੜਦੀ ਹੈ ਤਾਂ ਉਹ ਆਪਣੀਆਂ ਦੁਕਾਨਾਂ ਨੂੰ ਤਾਲੇ ਮਾਰ ਕੇ ਚਾਬੀਆਂ ਪ੍ਰਸ਼ਾਸਨ ਨੂੰ ਸੌਂਪਣ ਲਈ ਮਜ਼ਬੂਰ ਹੋਣਗੇ | ਇਸ ਮੌਕੇ ਪ੍ਰਗਟ ਸਿੰਘ ਧੁੰਨਾ, ਲਖਬੀਰ ਸਿੰਘ ਲੱਖਾ, ਕੁਲਜੀਤ ਸਿੰਘ ਧੁੰਨਾ, ਮਨਮੋਹਨ ਸਿੰਘ ਰਾਜਪੂਤ, ਮਨਦੀਪ ਸਿੰਘ, ਨਰੇਸ਼ ਕੁਮਾਰ ਜੰਗੀ, ਰਜਿੰਦਰ ਕੁਮਾਰ ਜੱਜ, ਗੌਰਵ ਮਹਿਤਾ, ਇੰਦਰਜੀਤ ਸਿੰਘ ਕੜਵਲ, ਸੁਰਜੀਤ ਸਿੰਘ ਸਹਿਜਰਾ, ਮਨਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਕਾਰੋਬਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਿਨਾਂ ਮਨਜ਼ੂਰੀ ਬਾਲ ਘਰ ਚਲਾਏ ਜਾਣ 'ਤੇ ਇਕ ਸਾਲ ਦੀ ਹੋ ਸਕਦੀ ਹੈ ਕੈਦ-ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ <br/> ਅਗਲੀ ਖ਼ਬਰ ਵਿੱਕੀ ਚਾਹਲ 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਇੰਚਾਰਜ ਨਿਯੁਕਤ
Ad Position 24