16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਰਬੱਤ ਦਾ ਭਲਾ ਟਰੱਸਟ ਵਲੋਂ ਖ਼ਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਪੁਸਤਕਾਂ ਭੇਟ <br/>

Ad Position 21
No active advertisement
ਅਜੀਤ ਡੈਸਕ 13-05-2026
ਅੰਮਿ੍ਤਸਰ, 12 ਮਈ (ਜੱਸ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਨੁੱਖਤਾ ਦੀ ਭਲਾਈ ਲਈ ਚਲਾਏ ਜਾ ਰਹੇ ਸੇਵਾ ਪ੍ਰੋਜੈਕਟਾਂ ਦੇ ਨਾਲ ਹੀ ਪੰਜਾਬੀ ਮਾਂ-ਬੋਲੀ, ਸਭਿਆਚਾਰ ਅਤੇ ਅਮੀਰ ਵਿਰਸੇ ਦੀ ਸੰਭਾਲ ਲਈ ਵੀ ਨਿਰੰਤਰ ਯਤਨਸ਼ੀਲ ਹਨ | ਉਨ੍ਹਾਂ ਦੀ ਅਗਵਾਈ ਵਾਲੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵਲੋਂ ਸਥਾਨਕ ਪ੍ਰਸਿੱਧ ਅਤੇ ਇਤਿਹਾਸਕ ਵਿਦਿਅਕ ਸੰਸਥਾ ਖ਼ਾਲਸਾ ਕਾਲਜ ਦੀ ਲਾਇਬ੍ਰੇਰੀ ਲਈ ਧਰਮ, ਸਾਹਿਤ ਤੇ ਖੋਜ ਵਿਸ਼ਿਆਂ ਨਾਲ ਸਬੰਧਤ 500 ਦੇ ਕਰੀਬ ਪੁਸਤਕਾਂ ਭੇਂਟ ਕੀਤੀਆਂ ਗਈਆਂ | ਕਾਲਜ ਦੇ ਪਿ੍ੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਇਸ ਉਪਰਾਲੇ ਲਈ ਡਾ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਉਨ੍ਹਾਂ 'ਤੇ ਮਾਣ ਹੈ ਤੇ ਉਨ੍ਹਾਂ ਵਲੋਂ ਪੰਜਾਬੀ ਮਾਂ-ਬੋਲੀ ਨੂੰ ਬਣਦਾ ਸਤਿਕਾਰ ਦਿਵਾਉਣ, ਪੰਜਾਬੀ ਸਾਹਿਤ ਨੂੰ ਪ੍ਰਫੁੱਲਤ ਕਰਨ ਅਤੇ ਪੰਜਾਬੀ ਸਭਿਆਚਾਰਕ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ, ਪ੍ਰੇਰਨਾਦਾਇਕ ਅਤੇ ਸਮਾਜ ਲਈ ਮਿਸਾਲ ਹਨ | ਉਨ੍ਹਾਂ ਕਿਹਾ ਕਿ ਇਹ ਅਨਮੋਲ ਪੁਸਤਕਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਸਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ | ਇਸ ਮੌਕੇ ਟਰੱਸਟ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਪ੍ਰੋ: ਸਤਨਾਮ ਸਿੰਘ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਤੋਂ ਇਲਾਵਾ ਨਵਜੀਤ ਸਿੰਘ ਘਈ, ਲਾਇਬ੍ਰੇਰੀਅਨ ਸੁਖਦੇਵ ਸਿੰਘ, ਬਲਜਿੰਦਰ ਸਿੰਘ, ਹਰਸ਼ਰਨ ਸਿੰਘ ਅਤੇ ਕਮਲਜੀਤ ਕੌਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਉੱਪਲ ਨਿਊਰੋ ਹਸਪਤਾਲ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ <br/> ਅਗਲੀ ਖ਼ਬਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦਾ ਸਵਾਗਤ <br/>
Ad Position 24