ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਜਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਨੀਟ-ਯੂ.ਜੀ. ਪ੍ਰੀਖਿਆ ਰੱਦ ਹੋਣਾ ਕੇਂਦਰ ਸਰਕਾਰ ਦੀ ਵੱਡੀ ਪ੍ਰਸ਼ਾਸਨਿਕ ਨਾਕਾਮੀ ਹੈ ਅਤੇ ਇਹ ਵਿਦਿਆਰਥੀਆਂ ਦੇ ਭਵਿੱਖ ਨਾਲ ਕੀਤਾ ਗਿਆ ਗੰਭੀਰ ਖਿਲਵਾੜ ਹੈ | ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਲਗਾਤਾਰ ਹੋ ਰਹੀਆਂ ਗੜਬੜਾਂ ਸਰਕਾਰ ਦੀ ਅਣਗਹਿਲੀ ਅਤੇ ਅਸੰਵੇਦਨਸ਼ੀਲ ਸੋਚ ਨੂੰ ਦਰਸਾਉਂਦੀਆਂ ਹਨ | ਇਸ ਮੌਕੇ ਹਲਕਾ ਕੋਆਰਡੀਨੇਟਰ ਐਸਸੀ ਵਿੰਗ ਬਲਵਿੰਦਰ ਸਿੰਘ ਕਾਲਾ ਅਤੇ ਦਵਿੰਦਰ ਸਿੰਘ ਹਾਜ਼ਰ ਸਨ | ਮਠਾੜੂ ਨੇ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ 3 ਮਈ ਨੂੰ ਹੋਈ ਨੀਟ (ਯੂਜੀ) 2026 ਪ੍ਰੀਖਿਆ ਨੂੰ ਪੇਪਰ ਲੀਕ ਦੇ ਦੋਸ਼ਾਂ ਕਾਰਨ ਰੱਦ ਕਰਨਾ ਬਹੁਤ ਹੀ ਗੰਭੀਰ ਮਾਮਲਾ ਹੈ | ਕੇਂਦਰ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਨੂੰ ਸੌਂਪੀ ਹੈ ਅਤੇ ਹੁਣ ਮੈਡੀਕਲ ਕਾਲਜਾਂ ਵਿੱਚ ਦਾਖਲੇ ਲਈ ਪ੍ਰੀਖਿਆ ਮੁੜ ਨਵੀਆਂ ਤਾਰੀਖਾਂ 'ਤੇ ਕਰਵਾਈ ਜਾਵੇਗੀ, ਜਿਸ ਨਾਲ ਲੱਖਾਂ ਵਿਦਿਆਰਥੀ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੇ 22 ਲੱਖ ਤੋਂ ਵੱਧ ਵਿਦਿਆਰਥੀਆਂ ਦੀ ਮਿਹਨਤ, ਕੁਰਬਾਨੀਆਂ ਅਤੇ ਸੁਪਨੇ ਕੇਂਦਰ ਦੀ ਭਿ੍ਸ਼ਟ ਭਾਜਪਾ ਸਰਕਾਰ ਹੇਠ ਕੁਚਲੇ ਗਏ ਹਨ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਲਗਾਤਾਰ ਖੇਡਿਆ ਜਾ ਰਿਹਾ ਹੈ | ਮਠਾੜੂ ਨੇ ਦੱਸਿਆ ਕਿ ਸਾਲ 2017, 2021, 2024 ਅਤੇ 2026 ਵਿਚ ਕੁੱਲ ਚਾਰ ਵਾਰ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋ ਚੁੱਕੇ ਹਨ, ਪਰ ਅੱਜ ਤੱਕ ਕਿਸੇ ਵੀ ਦੋਸ਼ੀ ਨੂੰ ਸਖ਼ਤ ਸਜ਼ਾ ਨਹੀਂ ਮਿਲੀ | ਮਠਾੜੂ ਨੇ ਮੰਗ ਕੀਤੀ ਕਿ ਪੇਪਰ ਲੀਕ ਮਾਮਲੇ ਵਿਚ ਦੋਸ਼ੀਆਂ ਖਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕਰਕੇ ਪ੍ਰੀਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਦਾ ਭਰੋਸਾ ਮੁੜ ਬਹਾਲ ਹੋ ਸਕੇ |
ਭਾਜਪਾ ਸਰਕਾਰ ਹੇਠ 4 ਵਾਰ ਨੀਟ ਪ੍ਰੀਖਿਆ ਦੇ ਪੇਪਰ ਲੀਕ ਹੋਏ-ਮਠਾੜੂ <br/>
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਤਨਾਮ ਸਿੰਘ ਮਠਾੜੂ, ਬਲਵਿੰਦਰ ਸਿੰਘ ਕਾਲਾ ਤੇ ਦਵਿੰਦਰ ਸਿੰਘ |<br/>
14-05-2026