ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ <br/>
ਅਜੀਤ ਡੈਸਕ
14-05-2026
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਦੀ ਹੋਣਹਾਰ ਵਿਦਿਆਰਥਣ ਨਿਤੀਕਾ ਕਪੂਰ ਨੇ 98.60 ਫ਼ੀਸਦੀ ਅੰਕਾਂ ਨਾਲ ਜ਼ਿਲ੍ਹੇ 'ਚੋਂ ਪਹਿਲਾ, ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਵਾਂ ਤਨੇਲ ਦੀ ਵਿਦਿਆਰਥਣ ਕਰਮਨਪ੍ਰੀਤ ਕੌਰ ਨੇ 98.40% ਨਾਲ ਦੂਜਾ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੰਨਣਕੇ ਦੀ ਵਿਦਿਆਰਥਣ ਅਮਨਦੀਪ ਕੌਰ, ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਵਾਂ ਤਨੇਲ ਦੀ ਕਰਮਨਪ੍ਰੀਤ ਕੌਰ ਨੇ 98.20% ਨਾਲ ਤੀਜਾ, ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੀ ਜੈਸਮੀਤ ਕੌਰ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੰਨਣਕੇ ਦੀ ਜਸਮੀਤ ਕੌਰ, ਮਨਦੀਪ ਕੌਰ, ਅਮਨਦੀਪ ਕੌਰ ਨੇ 98% ਨਾਲ ਚੌਥਾ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੰਨਣਕੇ ਦੀ ਐਸ਼ਮੀਨ ਕੌਰ ਨੇ 97.80% 5ਵਾਂ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਦੀ ਰਾਧਿਕਾ, ਸੈਕਰਡ ਲਾਈਟ ਸੀਨੀਅਰ ਸੈਕੰਡਰੀ ਸਕੂਲ, ਫਤਹਿਪੁਰ ਰਾਜਪੂਤਾਂ ਦੇ ਜਸ਼ਨਦੀਪ ਸਿੰਘ ਨੇ 97.60% ਨਾਲ 6ਵਾਂ, ਸ੍ਰੀ ਗੁਰੂ ਹਰਿਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਸੈਦੋਲਹਿਲ ਦੀ ਗੁਰਲੀਨ ਕੌਰ ਨੇ 97.40% ਨਾਲ 7ਵਾਂ, ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਦੀ ਰੂਪ ਕੁਮਾਰੀ ਨੇ 97.20% ਨਾਲ 8ਵਾਂ, ਸ਼ਹੀਦ ਗੁਰਮੀਤ ਸਿੰਘ ਸਕੂਲ ਆਫ਼ ਐਂਮੀਨੈਂਸ ਫਾਰ ਗਰਲਜ਼, ਸੁਲਤਾਨਵਿੰਡ ਦੀ ਪ੍ਰਭਦੀਪ ਕੌਰ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੰਨਣਕੇ ਦੀ ਅਸ਼ਮੀਤ ਕੌਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਦੀ ਸੀਰਤ ਕੌਰ, ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੇਲ ਦੀ ਹਰਸੀਰਤ ਕੌਰ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੰਨਣਕੇ ਦੀ ਜਸਮੀਨ ਕੌਰ, ਕਾਮਰੇਡ ਅੱਛਰ ਸਿੰਘ ਛੀਨਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਰਸ਼ਾ ਛੀਨਾ ਦੀ ਸ਼ੁਭਦੀਪ ਕੌਰ, ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਦੇ ਲਕਸ਼ੇ, ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਵਾਂ ਤਨੇਲ ਦੀ ਨਵਨੀਤ ਕੌਰ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੰਨਣਕੇ ਦੀ ਕਰਮਜੀਤ ਕੌਰ ਨੇ 97% ਨਾਲ 9ਵਾਂ, ਕਾਮਰੇਡ ਅੱਛਰ ਸਿੰਘ ਛੀਨਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ ਦੀ ਨਿਰਜਰਾ, ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੇਲ ਦੀ ਸਹਿਜਪ੍ਰੀਤ ਕੌਰ, ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਦੀ ਆਦਿਤੀ ਅਰੋੜਾ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਰਈਆ ਦੀ ਸਨੇਹਾ, ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਵਾਂ ਤਨੇਲ ਦੀ ਮਹਿਕਪ੍ਰੀਤ ਸਿੰਘ ਨੇ 96.80% ਨਾਲ 10ਵਾਂ ਸਥਾਨ ਹਾਸਲ ਕੀਤਾ ਹੈ |
ਸਿੱਖਿਆ ਵਿਭਾਗ ਦੀਆਂ ਪ੍ਰਭਾਵਸ਼ਾਲੀ ਨੀਤੀਆਂ ਦਾ ਨਤੀਜਾ ਆਇਆ ਸਾਹਮਣੇ-ਸਿੱਖਿਆ ਅਧਿਕਾਰੀ
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜੇਸ਼ ਕੁਮਾਰ ਸ਼ਰਮਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਖੰਨਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਦੱਸਿਆ ਕਿ ਇਹ ਸ਼ਾਨਦਾਰ ਉਪਲਬਧੀ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਦੂਰਦਰਸ਼ੀ ਸੋਚ ਅਤੇ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਪ੍ਰਭਾਵਸ਼ਾਲੀ ਨੀਤੀਆਂ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਇਸ ਸਫਲਤਾ ਵਿਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਯੋਗ ਅਗਵਾਈ, ਲਗਾਤਾਰ ਮਾਰਗਦਰਸ਼ਨ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਕੂਲ ਮੁੱਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ |
ਸਰਕਾਰੀ ਕੰਨਿਆ ਸਕੂਲ ਮਹਾਂ ਸਿੰਘ ਗੇਟ ਨੇ ਸੂਬੇ 'ਚੋਂ ਪ੍ਰਾਪਤ ਕੀਤੀਆਂ ਤਿੰਨ ਮੈਰਿਟਾਂ
ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਮਹਾਂ ਸਿੰਘ ਗੇਟ ਨੇ ਮੱਲਾਂ ਮਾਰਦੇ ਹੋਏ ਸੂਬੇ 'ਚੋਂ ਤਿੰਨ ਮੈਰਿਟਾਂ ਪ੍ਰਾਪਤ ਕੀਤੀਆਂ ਹਨ | ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪਿ੍ੰ: ਜੇ. ਕੇ. ਸ਼ਿੰਗਾਰੀ ਨੇ ਦੱਸਿਆ ਕਿ ਨਿਤਿਕਾ ਕਪੂਰ ਪੁੱਤਰੀ ਲਲਿਤ ਕੁਮਾਰ ਨੇ 493 ਅੰਕ ਪ੍ਰਾਪਤ ਕਰਕੇ ਜਿਲ੍ਹੇ 'ਚੋਂ ਪਹਿਲਾ ਅਤੇ ਸਟੇਟ 'ਚੋਂ 19ਵਾਂ ਸਥਾਨ ਪ੍ਰਾਪਤ ਕੀਤਾ |ਇਸ ਤੋਂ ਇਲਾਵਾ ਰਾਧਿਕਾ ਪੁੱਤਰੀ ਸੋਹਨ ਸਿੰਘ ਨੇ 488 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਦੇ ਪਹਿਲੇ ਦਸ ਸਥਾਨਾਂ 'ਚ ਆਪਣਾ ਨਾਂਅ ਦਰਜ ਕਰਵਾਇਆ ਜਦਕਿ ਸੀਰਤ ਕੌਰ ਪੁੱਤਰੀ ਜਸਪ੍ਰੀਤ ਸਿੰਘ ਨੇ 485 ਅੰਕਾਂ ਸਟੇਟ 'ਚੋਂ ਮੈਰਿਟ ਪ੍ਰਾਪਤ ਕੀਤੀ | ਇਸ ਸ਼ਾਨਦਾਰ ਕਾਰਗੁਜ਼ਾਰੀ ਦਾ ਸਿਹਰਾ ਸਕੂਲ ਦੇ ਪਿ੍ੰ: ਜੇ. ਕੇ. ਸ਼ਿੰਗਾਰੀ ਦੀ ਗਤੀਸ਼ੀਲ ਤੇ ਯੋਗ ਅਗਵਾਈ ਨੂੰ ਦਿੰਦੇ ਹੋਏ ਵਿਦਿਆਰਥੀਆਂ ਨੇ ਦੱਸਿਆ ਕਿ ਸਾਨੂੰ ਸਾਡੇ ਅਧਿਆਪਕਾਂ ਮੁਖਤਾਰ ਸਿੰਘ ਨਾਰਲੀ ਸਟੇਟ ਅਵਾਰਡੀ ਮੈਥ ਲੈਕਚਰਾਰ, ਰਜੀਵ ਵੋਹਰਾ ਫਜਿਕਸ ਲੈਕਚਰਾਰ, ਰੇਨੂੰ ਬਾਲਾ ਲੈਕਚਰਾਰ ਕੈਮਿਸਟਰੀ, ਕਮਲਪ੍ਰੀਤ ਕੌਰ ਅੰਗਰੇਜ਼ੀ ਲੈਕਚਰਾਰ, ਪ੍ਰਣਾਮ ਸਿੰਘ ਪੰਜਾਬੀ ਲੈਕਚਰਾਰ ਅਤੇ ਮਨਦੀਪ ਕੌਰ ਲੈਕਚਰ ਬਾਇਓ ਨੇ ਸਾਨੂੰ ਬਹੁਤ ਹੀ ਵਧੀਆ ਤਰੀਕੇ ਨਾਲ ਪੜ੍ਹਾਇਆ ਤੇ ਪੇਪਰ ਹੱਲ ਕਰਨ ਲਈ ਨੁਕਤੇ ਦੱਸੇ, ਜਿਸ ਸਦਕਾ ਉਨ੍ਹਾਂ ਸਟੇਟ 'ਚੋਂ ਮੈਰਿਟਾਂ ਪ੍ਰਾਪਤ ਕੀਤੀਆਂ | ਇਸ ਦੌਰਾਨ ਵਿਦਿਆਰਥੀਆਂ ਨੇ ਸਕੂਲ ਦੇ ਵਿਹੜੇ 'ਚ ਢੋਲ ਦੀ ਥਾਪ 'ਤੇ ਭੰਗੜਾ ਪਾਇਆ ਤੇ ਖੁਸ਼ੀ ਮਨਾਈ | ਪਿ੍ੰ: ਜੇ. ਕੇ. ਸ਼ਿੰਗਾਰੀ ਤੇ ਲੈਕਚਰਾਰ ਮੁਖਤਾਰ ਸਿੰਘ ਨਾਰਲੀ ਸਟੇਟ ਐਵਾਰਡੀ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤੇ ਜੀਵਨ ਵਿੱਚ ਕਾਮਯਾਬੀਆਂ ਹਾਸਲ ਕਰਨ ਲਈ ਆਸ਼ੀਰਵਾਦ ਦਿੱਤਾ |
ਸਾਫਟਵੇਅਰ ਇੰਜੀਨਅਰ ਬਣਨਾ ਚਾਹੁੰਦੀ ਹੈ ਨਿਤੀਕਾ ਕਪੂਰ-ਪੰੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ 493 ਅੰਕਾਂ ਨਾਲ ਸਟੇਟ ਮੈਰਿਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਦੀ ਹੋਣਹਾਰ ਵਿਦਿਆਰਥਣ ਨਿਤੀਕਾ ਕਪੂਰ (ਨਾਨ ਮੈਡੀਕਲ) ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਸਾਫਟਵੇਅਰ ਇੰਜੀਨੀਅਰ ਬਣਨਾ ਚਾਹੁੰਦੀ ਹੈ | ਲਲਿਤ ਕਪੂਰ ਸਰਕਾਰੀ ਅਧਿਆਪਕ ਅਤੇ ਸੋਨੀਆ ਕਪੂਰ ਦੀ ਲਾਡਲੀ ਨਿਤੀਕਾ ਕਪੂਰ ਨੇ ਦੱਸਿਆ ਕਿ ਉਹ ਆਪਣੇ ਨਤੀਜੇ 'ਤੋਂ ਸੰਤੁਸ਼ਟ ਹੈ, ਜਿਸ ਲਈ ਉਸ ਨੂੰ ਪਿ੍ੰ: ਜੇ. ਕੇ. ਸ਼ਿੰਗਾਰੀ ਦੀ ਅਗਵਾਈ ਹੇਠ ਅਧਿਆਪਕਾਂ ਨੇ ਸਖਤ ਮਿਹਨਤ ਕਰਵਾਈ | ਇਸ ਦੌਰਾਨ ਪਰਿਵਾਰ ਵਲੋਂ ਵੀ ਉਸ ਨੂੰ ਪੂਰਾ ਸਹਿਯੋਗ ਦਿੱਤਾ ਗਿਆ | ਪੜ੍ਹਾਈ ਤੋਂ ਇਲਾਵਾ ਨਿਤਿਕਾ ਨੂੰ ਕਿਤਾਬਾਂ ਪੜਣ ਦਾ ਸ਼ੌਕ ਅਤੇ ਕੈਮਿਸਟਰੀ ਉਸ ਦਾ ਪਸੰਦੀਦਾ ਵਿਸ਼ਾ ਹੈ |
ਸੇਂਟ ਕਬੀਰ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰਨਾਮ ਨਗਰ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਸੁਖਰਾਜ ਕੌਰ ਬੋਪਾਰਾਏ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਗੁਰਪ੍ਰੀਤ ਕੌਰ ਅਤੇ ਅਰਸ਼ਪ੍ਰੀਤ ਕੌਰ 90% ਅੰਕਾਂ ਨਾਲ ਸਕੂਲ 'ਚੋਂ ਪਹਿਲਾਂ ਸਥਾਨ, ਨਵਨੀਤ ਕੌਰ ਨੇ 88% ਅੰਕਾਂ ਨਾਲ ਦੂਸਰਾ, ਸਿਮਰਪ੍ਰੀਤ ਕੌਰ ਨੇ 87.4% ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਪਹਿਲੇ ਦਰਜੇ 'ਚ 12ਵੀਂ ਜਮਾਤ ਦੀ ਪ੍ਰੀਖਿਆ ਪਾਸ ਕਰਕੇ ਸਕੂਲ, ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਪਿ੍ੰ: ਸੁਖਰਾਜ ਕੌਰ ਬੌਪਾਰਾਏ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਸ਼ੁੱਭਕਾਮਨਾਵਾਂ ਦਿੱਤੀਆਂ |
ਅਜੀਤ ਵਿਦਿਆਲਿਆ ਸਕੂਲ ਦੀ ਜਸਮੀਤ ਕੌਰ ਨੇ ਸਟੇਟ ਮੈਰਿਟ ਸੂਚੀ 'ਚ ਹਾਸਲ ਕੀਤਾ ਸਥਾਨ
ਅੰਮਿ੍ਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਹਿਮ ਮੁਕਾਮ ਹਾਸਲ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਰਮਾ ਮਹਾਜਨ ਨੇ ਦੱਸਿਆ ਕਿ 10ਵੀਂ ਜਮਾਤ ਵਿਚ ਸਟੇਟ ਮੈਰਿਟ ਤੋਂ ਬਾਅਦ ਹੁਣ 12ਵੀਂ ਜਮਾਤ 'ਚ ਸਕੂਲ ਦੀ ਹੋਣਹਾਰ ਵਿਦਿਆਰਥਣ ਜਸਮੀਤ ਕੌਰ ਨੇ (ਆਰਟਸ) 98% ਅੰਕ ਪ੍ਰਾਪਤ ਕਰਕੇ ਸਟੇਟ ਮੈਰਿਟ ਸੂਚੀ 'ਚ ਆਪਣਾ ਨਾਮ ਚਮਕਾਇਆ ਹੈ | ਉਨ੍ਹਾਂ ਕਿਹਾ ਕਿ ਜਸਮੀਤ ਕੌਰ ਨੇ ਜ਼ਿਲ੍ਹੇ 'ਚ ਪੰਜਵਾਂ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਇਲਾਵਾ ਸਕੂਲ ਦੇ ਹੋਰ ਵਿਦਿਆਰਥੀਆਂ 'ਚ ਰਵਨੀਤ ਕੌਰ ਨੇ 94.6% ਅੰਕ, ਹਰਮਨ ਨੇ 93.6%, ਇੰਦਰਜੀਤ ਨੇ 93.4%, ਜਸਮੀਤ ਨੇ 92.8%, ਏਾਜਲ ਨੇ 92.8%, ਕਿਰਨਜੋਤ ਨੇ 92.6% ਅਤੇ ਕਿਰਨ ਨੇ 90.8% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਹਰ ਸਾਲ ਮੈਰਿਟ ਸੂਚੀ 'ਚ ਲਗਾਤਾਰ ਆਪਣੀ ਛਾਪ ਛੱਡ ਰਹੇ ਹਨ | ਸਕੂਲ ਦੀਆਂ ਵਿਦਿਆਰਥਣਾਂ ਨੇ ਚੋਣਵੇਂ ਅੰਗਰੇਜ਼ੀ ਅਤੇ ਰਾਜਨੀਤੀ ਸ਼ਾਸਤਰ ਵਿਸ਼ਿਆਂ ਵਿੱਚ 100% ਅੰਕ ਪ੍ਰਾਪਤ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ |ਵਿਦਿਆਰਥਣਾਂ ਨੇ ਆਪਣੀ ਸ਼ਾਨਦਾਰ ਸਫਲਤਾ ਦਾ ਸਿਹਰਾ ਸਕੂਲ ਸਟਾਫ਼ ਦੀ ਸਖ਼ਤ ਮਿਹਨਤ ਅਤੇ ਆਧੁਨਿਕ ਅਧਿਆਪਨ ਤਕਨੀਕਾਂ ਨੂੰ ਦਿੱਤਾ, ਜਿਸ ਕਾਰਨ ਉਨ੍ਹਾਂ ਨੇ ਇਹ ਉਪਲਬਧੀ ਹਾਸਲ ਕੀਤੀ ਹੈ |ਪਿ੍ੰ: ਰਮਾ ਮਹਾਜਨ ਨੇ ਕਿਹਾ ਕਿ ਸਕੂਲ ਵਿੱਚ ਹਰ ਆਧੁਨਿਕ ਵਿਦਿਅਕ ਸਹੂਲਤ ਉਪਲਬਧ ਹੈ, ਜੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਦਦ ਕਰ ਸਕਦੀ ਹੈ |ਸਕੂਲ ਦਾ ਉਦੇਸ਼ ਵਿਦਿਆਰਥੀਆਂ ਦਾ ਉੱਜਵਲ ਭਵਿੱਖ ਹੈ, ਜਿਸ ਲਈ ਸਕੂਲ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ |