ਸੀ. ਬੀ. ਐੱਸ. ਈ. ਨੇ 12ਵੀਂ ਪ੍ਰੀਖਿਆ ਦਾ ਨਤੀਜਾ ਐਲਾਨਿਆ <br/>
ਅਜੀਤ ਡੈਸਕ
14-05-2026
ਰਾਯਨ ਇੰਟਰਨੈਸ਼ਨਲ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਆਇਆ
ਅੰਮਿ੍ਤਸਰ, (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਨੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਸਰਵਉੱਚ ਅਤੇ ਦੂਰਦਰਸ਼ੀ ਅਗਵਾਈ ਹੇਠ ਸੀ.ਬੀ.ਐੱਸ.ਈ. ਵਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਪਿ੍ੰਸੀਪਲ ਕੰਚਨ ਮਲਹੋਤਰਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਲਕਸ਼ਪ੍ਰੀਤ ਕੌਰ ਨੇ 94.6% (ਕਾਮਰਸ) ਅੰਕਾਂ ਨਾਲ ਪਹਿਲਾ, ਨਵਰੀਨ ਕੌਰ ਨੇ 94.6% (ਕਾਮਰਸ), ਆਰੀਅਨ ਅਗਰਵਾਲ ਨੇ 93.4% (ਨਾਨ-ਮੈਡੀਕਲ), ਮਹਿਕਪ੍ਰੀਤ ਕੌਰ ਨੇ 91% (ਮੈਡੀਕਲ), ਮਹਿਕ ਨੇ 91% (ਕਾਮਰਸ), ਕੁਮਾਕਸ਼ੀ ਨੇ 89.2% (ਮੈਡੀਕਲ), ਕਨਨ ਨੇ 87% (ਹਿਊਮੈਨਿਟੀਜ਼) ਤੇ ਸਵਯਮ ਨੇ 82.2% (ਹਿਊਮੈਨਿਟੀਜ਼) ਅੰਕ ਹਾਸਲ ਕੀਤੇ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਮਾਪਿਆਂ ਦੇ ਲਗਾਤਾਰ ਉਤਸ਼ਾਹ ਅਤੇ ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਨੂੰ ਦਰਸਾਉਂਦੀ ਹੈ | ਸਕੂਲ ਪ੍ਰਬੰਧਨ ਨੇ ਸਾਰੇ ਪ੍ਰਾਪਤੀ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉੱਤਮਤਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਲਗਨ, ਦਿ੍ੜਤਾ ਅਤੇ ਅਕਾਦਮਿਕ ਉੱਤਮਤਾ ਦਾ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂ ਰੌਸ਼ਨ ਕੀਤਾ | ਪਿ੍ੰ: ਕੰਚਨ ਮਲਹੋਤਰਾ ਨੇ ਸਾਰੇ ਵਿਦਿਆਰਥੀਆਂ ਨੂੰ ਲਗਾਤਾਰ ਸਫਲਤਾ ਅਤੇ ਉੱਜਵਲ ਭਵਿੱਖ ਦੇ ਮੌਕਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਮਾਰੀ ਬਾਜ਼ੀ
ਸਪਰਿੰਗ ਡੇਲ ਸੀਨੀਅਰ ਸਕੂਲ ਦੀ ਮੈਨੇਜਮੈਂਟ, ਪਿ੍ੰਸੀਪਲ ਅਤੇ ਫੈਕਲਟੀ ਮੈਂਬਰਾਂ ਵਿੱਚ ਉਸ ਸਮੇਂ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਅੱਜ ਸੀ.ਬੀ.ਐੱਸ.ਈ. ਦੀ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਹੋਇਆ | ਸਪਰਿੰਗ ਡੇਲ ਸੀਨੀਅਰ ਸਕੂਲ ਦੇ ਪਿ੍ੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਅਰਾਧਿਆ ਅਰੋੜਾ ਨੇ ਕੁੱਲ 99.4% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ 108 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਕੇ ਇਕ ਬੇਮਿਸਾਲ ਰਿਕਾਰਡ ਕਾਇਮ ਕੀਤਾ ਹੈ | ਉਨ੍ਹਾਂ ਦੱਸਿਆ ਕਿ ਹਿਊਮੈਨਿਟੀਜ਼ 'ਚ ਅਰਾਧਿਆ ਅਰੋੜਾ ਨੇ 99.4% ਅੰਕ, ਮੈਡੀਕਲ 'ਚ ਸਤਿਅਮ ਵਸ਼ਿਸ਼ਟ ਨੇ 99% ਅੰਕ, ਕਾਮਰਸ 'ਚ ਨਵਲੀਨ ਕੌਰ ਨੇ 98.8% ਅੰਕ ਅਤੇ ਨਾਨ-ਮੈਡੀਕਲ 'ਚ ਸ਼੍ਰਮਯ ਮਹਾਜਨ ਨੇ 96.8% ਅੰਕ ਹਾਸਲ ਕਰਕੇ ਵੱਖ-ਵੱਖ ਵਿਸ਼ਿਆ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਸਪਰਿੰਗ ਡੇਲ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਅਤੇ ਡਾਇਰੈਕਟਰ ਡਾ. ਕਿਰਤ ਸੰਧੂ ਚੀਮਾ ਨੇ ਖੁਸ਼ੀ ਜ਼ਾਹਰ ਕਰਦਿਆਂ ਦੱਸਿਆ ਕਿ 59 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ 100% ਅੰਕ ਪ੍ਰਾਪਤ ਕੀਤੇ ਹਨ | ਸੰਧੂ ਨੇ ਕਿਹਾ ਕਿ ਸਾਡੀ ਸਫਲਤਾ ਵਿਚ ਇੱਕ ਹੋਰ ਵੱਡੀ ਪ੍ਰਾਪਤੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਸ਼ਾਨਦਾਰ ਨਤੀਜਾ ਰਿਹਾ ਹੈ, ਜਿਸ ਵਿਚ ਸਭ ਤੋਂ ਵੱਧ 91.2% ਅੰਕ ਪ੍ਰਾਪਤ ਕੀਤੇ ਗਏ ਹਨ | ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਖ਼ਾਲਸਾ ਕਾਲਜ ਪਬਲਿਕ ਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਅੰਮਿ੍ਤਸਰ, (ਜਸਵੰਤ ਸਿੰਘ ਜੱਸ)¸ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚੱਲ ਰਹੇ ਵਿਦਿਅਕ ਅਦਾਰਿਆਂ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ 12ਵੀਂ ਸੀ. ਬੀ. ਐੱਸ. ਈ. ਬੋਰਡ ਦਾ 100 ਫ਼ੀਸਦੀ ਨਤੀਜਾ ਪ੍ਰਾਪਤ ਕਰ ਕੇ ਸੰਸਥਾ, ਜ਼ਿਲ੍ਹੇ, ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪਿ੍ੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੇ 217 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਅਤੇ ਸਾਇੰਸ ਦੀ ਵਿਦਿਆਰਥਣ ਅੰਸ਼ਪ੍ਰੀਤ ਕੌਰ ਨੇ 97 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ, ਕਾਮਰਸ ਦੀ ਵਿਦਿਆਰਥਣ ਨਵਦੀਪ ਕੌਰ ਨੇ 96.6 ਫ਼ੀਸਦੀ ਨਾਲ ਦੂਸਰਾ, ਕਾਮਰਸ ਦੀ ਹੀ ਖੁਸ਼ਪ੍ਰੀਤ ਕੌਰ ਨੇ 95.4% ਤੇ ਰਵਰੀਤ ਕੌਰ ਨੇ 95 ਫੀਸਦੀ ਅੰਕਾਂ ਨਾਲ ਕ੍ਰਮਵਾਰ ਤੀਜਾ, ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਜਦਕਿ ਸਾਇੰਸ ਦੇ ਅਕਸਦੀਪ ਸਿੰਘ ਨੇ 94.4 ਅਤੇ ਮਨਜੋਤ ਸਿੰਘ ਨੇ 94 ਫੀਸਦੀ, ਹਿਊਮੈਨਿਟੀ ਦੇ ਪੁਨੀਤ ਸ਼ਰਮਾ ਨੇ 92.4, ਕਾਮਰਸ ਦੀ ਅਮਨਪ੍ਰੀਤ ਕੌਰ ਨੇ 92.4, ਹਿਊਮੈਨਿਟੀ ਦੀ ਗੁਰਲੀਨ ਕੌਰ ਨੇ 92, ਸਾਇੰਸ ਦੀ ਕੋਮਲਪ੍ਰੀਤ ਕੌਰ ਅਤੇ ਕੰਵਰਦੀਪ ਸਿੰਘ ਕਪੂਰ ਨੇ 91.4, ਕਾਮਰਸ ਦੇ ਜੋਗੀਰਾਜ ਕਪੂਰ ਨੇ 91.2, ਕਾਮਰਸ ਦੀ ਪ੍ਰਭਜੋਤ ਕੌਰ ਨੇ 91, ਕਾਮਰਸ ਦੇ ਮਹਿਰਿੰਦਰਦੀਪ ਸਿੰਘ ਅਤੇ ਕਾਰਤਿਕ ਰਾਮਪਾਲ ਨੇ 90 ਅਤੇ ਸਾਇੰਸ ਦੀ ਹਰਲੀਨ ਕੌਰ ਨੇ 90 ਫੀਸਦੀ ਅੰਕ ਹਾਸਲ ਕੀਤੇ ਹਨ |
ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਪਿੰ੍ਰਸੀਪਲ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਮੈਡੀਕਲ ਦੀ ਵਿਦਿਆਰਥਣ ਸੁਖਦੀਪ ਕੌਰ ਨੇ 94.6% ਫੀਸਦੀ ਅੰਕ ਲੈ ਕੇ ਸਕੂਲ 'ਚੋਂ ਪਹਿਲਾ, ਆਰਟਸ ਦੀ ਮਹਿਕਪ੍ਰੀਤ ਕੌਰ ਨੇ 94 ਫ਼ੀਸਦੀ ਨਾਲ ਦੂਸਰਾ ਅਤੇ ਕਾਮਰਸ ਦੀ ਖੁਸ਼ਦੀਪ ਕੌਰ ਨੇ 93.2 ਫੀਸਦੀ ਅੰਕਾਂ ਨਾਲ ਸਕੂਲ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਕਿਹਾ ਕਿ 89 ਵਿਦਿਆਰਥੀਆਂ ਨੇ ਉਕਤ ਜਮਾਤ ਦੀ ਪ੍ਰੀਖਿਆ ਦਿੱਤੀ ਸੀ | ਜਿਸ 'ਚ 10 ਵਿਦਿਆਰਥੀ 90% ਤੋਂ ਵਧੇਰੇ ਅਤੇ 32 ਵਿਦਿਆਰਥੀ 80% ਤੋਂ ਵਧੇਰੇ ਪ੍ਰਤੀਸ਼ਤ ਲੈ ਕੇ ਪਾਸ ਹੋਏ | ਦੋਵਾਂ ਪਿ੍ੰਸੀਪਲਾਂ ਨੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਦਿੱਤੇ ਸਹਿਯੋਗ ਸਦਕਾ ਹੀ ਸਕੂਲ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਹੇ ਹਨ | ਇਸ ਮੌਕੇ ਵਿਦਿਆਰਥੀਆਂ ਤੇ ਸਟਾਫ਼ ਨੇ ਪ੍ਰੀਖਿਆ ਵਿਚੋਂ ਸਫਲਤਾ 'ਤੇ ਮਠਿਆਈ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ |
ਡੀ. ਏ. ਵੀ. ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਅੰਮਿ੍ਤਸਰ, (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਦਾ ਸੀ. ਬੀ. ਐੱਸ. ਈ. ਬਾਰ੍ਹਵੀਂ ਜਮਾਤ ਬੋਰਡ ਪ੍ਰੀਖਿਆ 2026 ਦਾ ਨਤੀਜਾ ਸ਼ਾਨਦਾਰ ਰਿਹਾ | ਕਾਮਰਸ ਸਟਰੀਮ ਦੀ ਨਿਕੁੰਜ ਸ਼ਰਮਾ ਨੇ 98.6 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚ ਪਹਿਲਾ, ਆਰਟਸ ਸਟਰੀਮ ਦੀ ਸਮਾਇਰਾ ਖੰਨਾ ਨੇ 98.4 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚ ਦੂਜਾ ਸਥਾਨ ਅਤੇ ਕਾਮਰਸ ਸਟਰੀਮ ਦੀ ਯਸ਼ਵੀ ਗੁਪਤਾ ਨੇ 97.8 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ 22 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ, 75 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਅਤੇ 120 ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਪ੍ਰਬੰਧਕ ਸ੍ਰੀਮਤੀ ਸਵੀਨ ਪੁਰੀ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਇਮਾਨਦਾਰ ਯਤਨਾਂ, ਲਗਾਤਾਰ ਮਿਹਨਤ ਅਤੇ ਸਕੂਲ ਦੁਆਰਾ ਪ੍ਰਦਾਨ ਕੀਤੀ ਮਜ਼ਬੂਤ ਅਕਾਦਮਿਕ ਨੀਂਹ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਇਮਾਨਦਾਰੀ, ਨਿਮਰਤਾ ਅਤੇ ਮਿਹਨਤ ਦੇ ਮੁੱਲਾਂ ਨੂੰ ਅਪਣਾਉਂਦੇ ਹੋਏ ਨਿਰੰਤਰ ਉਚੱਾਈਆਂ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਕਿਹਾ ਕਿ ਇਹ ਬਾਕਮਾਲ ਪ੍ਰਦਰਸ਼ਨ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਅਤੇ ਸਕੂਲ ਦੀ ਅਕਾਦਮਿਕ ਉੱਚਾਈਆਂ ਦੇ ਨਾਲ ਨਾਲ ਚਰਿੱਤਰ ਨਿਰਮਾਣ ਅਤੇ ਨੈਤਿਕ ਮੁੱਲਾਂ ਦੇ ਵਿਕਾਸ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ | ਉਨ੍ਹਾਂ ਨੇ ਸਕੂਲ ਦੇ ਚੇਅਰਮੈਨ ਡਾ. ਪੂਨਮ ਸੂਰੀ ਦਾ ਉਨ੍ਹਾਂ ਦੇ ਨਿਰੰਤਰ ਉਤਸ਼ਾਹ, ਦੂਰਦਰਸ਼ੀ ਮਾਰਗਦਰਸ਼ਨ ਅਤੇ ਅਟੁੱਟ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਨੇ ਵਾਈਸ ਚੇਅਰਪਰਸਨ ਡਾ. ਜੇ. ਕਾਕੜੀਆ, ਵੀ. ਕੇ. ਚੋਪੜਾ ਡਾਇਰੈਕਟਰ ਪਬਲਿਕ ਸਕੂਲਜ਼, ਡੀ. ਏ. ਵੀ. ਸੀ. ਐੱਮ. ਸੀ., ਨਵੀਂ ਦਿੱਲੀ ਨੇ ਵੀ ਅਵੱਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾ ਦਿੱਤੀ |
ਭਵਨਜ਼ ਦੇ ਵਿਦਿਆਰਥੀਆਂ ਨੇ ਬਾਰਵੀਂ ਦੀ ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਭਵਨਜ਼ ਐੱਸ. ਐੱਲ. ਪਬਿਲਕ ਸਕੂਲ ਅੰਮਿ੍ਤਸਰ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਬੋਰਡ ਦਾ ਨਤੀਜਾ 100 ਫੀਸਦੀ ਰਿਹਾ | ਆਯੂਸ਼ੀ ਕੁਮਾਰੀ ਅਤੇ ਅੰਸ਼ੂਮਨ ਗੁਪਤਾ ਨੇ 98.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ | 3 ਵਿਦਿਆਰਥੀਆਂ ਨੇ 98 ਫੀਸਦੀ ਤੋਂ ਵੱਧ , 18 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ, 64 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | 54 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਚ 100 ਫੀਸਦੀ ਅੰਕ ਪ੍ਰਾਪਤ ਕੀਤੇ | ਇਸ ਮੌਕੇ ਭਵਨਜ਼ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਅਵਿਨਾਸ਼ ਮਹੇਂਦਰੂ, ਡਾਇਰੈਕਟਰ ਡਾ. ਅਨੀਤਾ ਭੱਲਾ, ਪਿ੍ੰ. ਸੋਨੀਆ ਸਹਿਦੇਵ ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਅਧਿਆਪਕਾਂ ਨੰੂ ਵਧਾਈ ਦਿੰਦੇ ਹੋਏ ਜੀਵਨ 'ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
ਡੀ. ਏ. ਵੀ. ਸਕੂਲ ਦੀ ਬਾਰ੍ਹਵੀਂ ਜਮਾਤ ਦੀ ਕਸ਼ਿਸ਼ ਨਿਸ਼ਚਲ 99.6 ਫ਼ੀਸਦੀ ਅੰਕਾਂ ਨਾਲ ਜ਼ਿਲ੍ਹੇ 'ਚੋਂ ਰਹੀ ਅੱਵਲ
ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਦਾ ਬਾਰ੍ਹਵੀਂ ਜਮਾਤ ਦਾ ਸੀ.ਬੀ. ਐੱਸ. ਈ. ਦਾ ਨਤੀਜਾ ਹਰ ਸਾਲ ਵਾਂਗ ਇਸ ਸਾਲ ਵੀ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2025-2026 'ਚ 298 ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ | ਪ੍ਰੀਖਿਆ 'ਚ ਕਸ਼ਿਸ਼ ਨਿਸ਼ਚਲ ਨੇ 99.6 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਅਤੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਪਰਲ ਅਤੇ ਗਰਿਮਾ ਅਰੋੜਾ ਨੇ 98.2 ਫੀਸਦੀ ਅੰਕ ਲੈ ਕੇ ਸਕੂਲ 'ਚ ਦੂਸਰਾ ਸਥਾਨ ਅਤੇ ਸਰਗੁਣ 97.8 ਫੀਸਦੀ ਅੰਕ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ 20 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅਤੇ 61 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਪਿ੍ੰ. ਡਾ. ਅੰਜਨਾ ਗੁਪਤਾ ਨੇ ਇਸ ਸ਼ਾਨਦਾਰ ਸਫਲਤਾ 'ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਆਖਿਆ ਕਿ ਮਿਹਨਤ ਅਤੇ ਲਗਨ ਦੁਆਰਾ ਹੀ ਜੀਵਨ 'ਚ ਬੁਲੰਦੀਆਂ ਨੂੰ ਛੂਹਿਆ ਜਾਂਦਾ ਹੈ | ਲਗਾਤਾਰ ਅਭਿਆਸ, ਕੰਮ ਪ੍ਰਤੀ ਸਮਰਪਨ, ਦਿ੍ੜ ਇਰਾਦਾ ਅਤੇ ਅਧਿਆਪਕਾਂ ਦੇ ਮਾਰਗ-ਦਰਸ਼ਨ ਸਦਕਾ ਹੀ ਵਿਦਿਆਰਥੀਆਂ ਨੂੰ ਇਹ ਸਫਲਤਾ ਪ੍ਰਾਪਤ ਹੋਈ ਹੈ | ਇਸ ਮੌਕੇ ਪਦਮਸ੍ਰੀ ਡਾ. ਪੂਨਮ ਸੂਰੀ ਤੇ ਸਕੂਲ ਚੇਅਰਮੈਨ ਤੇ ਪ੍ਰਧਾਨ ਡੀ. ਏ. ਵੀ. ਪ੍ਰਬੰਧਕੀ ਕਮੇਟੀ ਨਵੀਂ ਦਿੱਲੀ, ਵੀ. ਕੇ. ਚੋਪੜਾ ਨਿਦੇਸ਼ਕ ਪਬਲਿਕ ਸਕੂਲਜ਼, ਡੀ. ਏ. ਵੀ. ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਅਤੇ ਪ੍ਰਬੰਧਕ ਡਾ. ਐੱਸ. ਕੇ. ਅਰੋੜਾ ਨੇ ਵੀ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਉਪਲਬਧੀ 'ਤੇ ਵਧਾਈ ਦਿੱਤੀ ਅਤੇ ਇਸ ਸਫਲਤਾ ਦਾ ਸਿਹਰਾ ਪਿੰ੍ਰ. ਡਾ. ਅੰਜਨਾ ਗੁਪਤਾ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਿਰ ਬੰਨਿਆ |
ਸਾਈਕੋਲੋਜੀ ਡਾਕਟਰ ਬਣ ਕੇ ਲੋਕਾਂ ਦੀ ਕਰਨਾ ਚਾਹੁੰਦੀ ਹਾਂ ਸੇਵਾ-ਕਸ਼ਿਸ ਨਿਸ਼ਚਲ
ਸੀ. ਬੀ. ਐੱਸ. ਈ. 12ਵੀਂ ਪ੍ਰੀਖਿਆ 'ਚ 99.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਭਰ 'ਚੋਂ ਅਵੱਲ ਆਉਣ ਵਾਲੀ ਕਸ਼ਿਸ ਨਿਸ਼ਚਲ ਨੇ ਕਿਹਾ ਕਿ ਉਸਦਾ ਸੁਫਨਾ ਸਾਈਕੋਲੋਜੀ ਡਾਕਟਰ ਬਣ ਕੇ ਲੋਕਾਂ ਦੀ ਸੇਵਾ ਕਰਨਾ ਹੈ | ਉਸਨੇ ਕਿਹਾ ਕਿ ਸਖ਼ਤ ਮਿਹਨਤ ਅਤੇ ਲਗਨ ਨਾਲ ਕੀਤੀ ਪੜਾਈ ਦਾ ਫੱਲ ਅੱਜ ਉਸਨੂੰ ਮਿਲਿਆ ਹੈ | ਉਸਨੇ ਇਸ ਪ੍ਰਾਪਤੀ ਲਈ ਪਿਤਾ ਗੌਰਵ, ਮਾਂ ਕੋਮਲ, ਪਿ੍ੰ. ਡਾ. ਅੰਜਨਾ ਗੁਪਤਾ ਸਮੇਤ ਸਮੂਚੇ ਅਧਿਆਪਕ ਸਟਾਫ਼ ਵਲੋਂ ਮਿਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ |
ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ
ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਦਾ ਸੀ. ਬੀ. ਐਸ. ਈ. 12ਵੀਂ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੇ ਕੁੱਲ 205 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਕਾਮਰਸ ਸਟਰੀਮ 'ਚ ਰਾਇਨਾ ਮਹਾਜਨ ਨੇ 98 ਫੀਸਦੀ ਅੰਕਾਂ ਨਾਲ ਪਹਿਲਾਂ, ਆਸਥਾ 97.8 ਫੀਸਦੀ ਨੇ ਦੂਜਾ ਅਤੇ ਦੀਪਕ ਸਿੰਘਾਨੀਆ ਨੇ 97.6 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਹਿਊਮੈਨਿਟੀਜ਼ ਸਟਰੀਮ 'ਚ ਮੁਸਕਾਨ ਮਹਾਜਨ ਨੇ 96.6 ਫੀਸਦੀ ਅੰਕਾਂ ਨਾਲ ਪਹਿਲਾਂ ਅਤੇ ਮੈਡੀਕਲ ਅਤੇ ਨਾਨ-ਮੈਡੀਕਲ ਸਟਰੀਮ 'ਚ ਦੀਆ ਸ਼ਰਮਾ ਨੇ 96.8 ਫੀਸਦੀ ਅੰਕਾਂ ਨਾਲ ਪਹਿਲਾਂ ਤੇ ਸਾਂਚੀ ਨੇ 96.6 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ | ਸਕੂਲ ਦੇ 14 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ, 52 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅਤੇ 32 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਚ 100 'ਚੋਂ 100 ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਨੇ ਅੰਗਰੇਜ਼ੀ, ਅਕਾਊਾਟੈਂਸੀ, ਪੇਂਟਿੰਗ, ਸੰਗੀਤ-ਵੋਕਲ ਅਤੇ ਇੰਸਟਰੂਮੈਂਟਲ 'ਚ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ | ਸਕੂਲ ਦੇ ਪ੍ਰਧਾਨ ਬਲਬੀਰ ਬਜਾਜ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਆਪਣੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਡਾ. ਵਿਨੋਦਿਤਾ ਸਾਂਖਿਆਨ ਨੇ ਕਿਹਾ ਕਿ ਇਸ ਸਾਲ ਵੀ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ ਨਾਲ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ | ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ |