08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕੇਂਦਰ ਸਰਕਾਰ ਨੇ ਸੋਨਾ-ਚਾਂਦੀ ਆਮ ਲੋਕਾਂ ਦੀ ਪਹੁੰਚ ਤੋਂ ਕੀਤਾ ਦੂਰ-ਬਰਾੜ <br/>

Ad Position 21
No active advertisement
ਅਜੀਤ ਡੈਸਕ 14-05-2026

ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ-ਅੰਮਿ੍ਤਸਰ ਸ਼ਹਿਰ ਦੇ ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ, ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਭਾਰੀ ਉਛਾਲ ਆਇਆ ਹੈ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ 'ਤੇ ਇੰਪੋਰਟ ਟੈਰਿਫ (ਆਯਾਤ ਡਿਊਟੀ ਅਤੇ ਐਗਰੀਕਲਚਰ ਸੈੱਸ) 6 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਵਾਧੇ ਦੇ ਅਨਾਊਾਸ ਹੋਣ ਨਾਲ ਸੋਨਾ ਵਿਚ 11,055 ਰੁਪਏ ਅਤੇ ਚਾਂਦੀ ਵਿੱਚ 22,367 ਰੁਪਏ ਵਾਧਾ ਦਰਜ ਕੀਤਾ ਗਿਆ | ਸੋਨਾ-ਚਾਂਦੀ ਮਹਿੰਗੀ ਹੋਣ ਨਾਲ ਆਮ ਲੋਕਾਂ ਦੇ ਹੋਸ਼ ਉੱਡ ਗਏ ਹਨ ਅਤੇ ਇਹ ਕੀਮਤੀ ਧਾਤਾਂ ਹੁਣ ਆਮ ਪਰਿਵਾਰਾਂ ਦੀ ਪਹੁੰਚ ਤੋਂ ਬਾਹਰ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਦੇਸ਼ ਭਰ ਵਿਚ ਕਰੀਬ 50 ਲੱਖ ਕਾਰੀਗਰ ਸੁਨਿਆਰੇ ਦੇ ਕੰਮ ਨਾਲ ਜੁੜੇ ਹੋਏ ਹਨ ਅਤੇ ਵਪਾਰ ਘਟਣ ਕਾਰਨ ਉਨ੍ਹਾਂ ਦੇ ਰੋਜ਼ਗਾਰ 'ਤੇ ਗੰਭੀਰ ਸੰਕਟ ਖੜਾ ਹੋ ਗਿਆ ਹੈ | ਬਰਾੜ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਟੈਕਸਾਂ ਦੀ ਸਮੀਖਿਆ ਕਰੇ, ਮਹਿੰਗਾਈ 'ਤੇ ਕਾਬੂ ਪਾਉਣ ਲਈ ਢੁੱਕਵੇਂ ਕਦਮ ਚੁੱਕੇ ਅਤੇ ਕਾਰੀਗਰਾਂ ਤੇ ਛੋਟੇ ਕਾਰੋਬਾਰੀਆਂ ਲਈ ਰਾਹਤ ਪੈਕੇਜ ਦਾ ਐਲਾਨ ਕਰੇ ਤਾਂ ਜੋ ਲੱਖਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਬਚਾਈ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਲੱਖਾਂ ਔਰਤਾਂ ਨੂੰ ਸਵੈ-ਨਿਰਭਰਤਾ ਪ੍ਰਦਾਨ ਕਰੇਗੀ-ਰਮਨ ਬਹਿਲ <br/>
Ad Position 24