08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵਲੋਂ ਰੋਸ ਪ੍ਰਦਰਸ਼ਨ <br/>

Ad Position 21
No active advertisement
ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਨਾਨ ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਤੇ ਹੋੋਰ ਕਰਮਚਾਰੀ | ਤਸਵੀਰ-ਨਿਰਮਲ ਸਟੂਡੀਓ <br/> 14-05-2026
ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਐਸੋਸੀਏਸ਼ਨ ਵਲੋਂ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਦੇ ਗੇਟ ਸਾਹਮਣੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਨਾਨ-ਟੀਚਿੰਗ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਉਪਰੰਤ ਕਰਮਚਾਰੀਆਂ ਵਲੋਂ ਰੋਸ ਮਾਰਚ ਕੱਢਿਆ ਗਿਆ ਜੋ ਯੂਨੀਵਰਸਿਟੀ ਦੇ ਮੇਨ ਗੇਟ ਵਿਖੇ ਸਮਾਪਤ ਹੋੋਇਆ | ਇਸ ਰੋਸ ਮਾਰਚ ਦੀ ਪ੍ਰਧਾਨਗੀ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਨੇ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਤੁਰੰਤ ਬੰਦ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ | ਆਗੂਆਂ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਮੁੱਖ ਤੌਰ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, 18% ਡੀ.ਏ. ਤੁਰੰਤ ਜਾਰੀ ਕਰਨ, 4-9-14 ਸਕੀਮ ਲਾਗੂ ਕਰਨ, 15-1-15 ਦੀ ਚਿੱਠੀ ਵਾਪਸ ਲੈਣ, ਪੁਰਾਣੇ ਡੀ. ਏ. ਦਾ ਬਕਾਇਆ ਜਾਰੀ ਕਰਨ, ਪੇ-ਕਮਿਸ਼ਨ ਦੀਆਂ ਅਨੋਮਲੀਆਂ ਦੂਰ ਕਰਨ ਅਤੇ ਯੂਨੀਵਰਸਿਟੀਆਂ ਦੀਆਂ ਬਣਦੀਆਂ ਗ੍ਰਾਂਟਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਬਟਾਲਾ ਰੋਡ ਸਥਿਤ ਪਾਵਰ ਹਾਊਸ 'ਚ ਲੱਗੀ ਅੱਗ <br/> ਅਗਲੀ ਖ਼ਬਰ ਵਾਰਿਸ ਪੰਜਾਬ ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਦੋਸ਼ ਖਾਰਜ ਕਰਨ ਦੀ ਅਰਜੀ 'ਤੇ ਹੋਈ ਸੁਣਵਾਈ ਐੱਸ.ਪੀ. ਦੇ ਜ਼ਖ਼ਮੀ ਹੋਣ ਦ...
Ad Position 24