08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੱਢਿਆ ਤਾਂ ਯੂਨੀਅਨ ਸੰਘਰਸ਼ ਲਈ ਮਜ਼ਬੂਰ ਹੋਵੇਗੀ-ਜੋਧ ਸਿੰਘ <br/>

Ad Position 21
No active advertisement
ਪਨਬੱਸ/ਪੀ. ਆਰ. ਟੀ. ਸੀ. ਦੇ ਕੱਚੇ ਵਰਕਰ ਰੋਡਵੇਜ਼ ਡਿਪੂ ਦਫ਼ਤਰ 'ਤੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ | ਤਸਵੀਰ: ਨਿਰਮਲ ਸਟੂਡੀਓ <br/> 14-05-2026
ਅੰਮਿ੍ਤਸਰ, 13 ਮਈ (ਰੇਸ਼ਮ ਸਿੰਘ)-ਪਨਬੱਸ/ਪੀ. ਆਰ. ਟੀ. ਸੀ. ਦੇ ਕੱਚੇ ਵਰਕਰਾਂ ਵਲੋਂ ਆਪਣੀ ਮੰਗਾਂ ਪ੍ਰਤੀ ਅਤੇ ਅਗਲੇ ਸੰਘਰਸ਼ ਪ੍ਰਤੀ ਮੀਟਿੰਗ ਕੀਤੀ ਗਈ, ਜਿਸ ਵਿਚ ਸੂਬਾ ਜੁਆਇੰਟ ਸਕੱਤਰ ਜੋਧ ਸਿੰਘ ਸੂਬਾ ਕੈਸ਼ੀਅਰ ਬਲਜੀਤ ਸਿੰਘ ਨੇ ਦੱਸਿਆ ਕਿ ਮੌਜੂਦਾ ਸਰਕਾਰ ਵਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖੇ ਕੀਤਾ ਜਾ ਰਿਹਾ ਹੈ ਚਾਰ ਸਾਲਾਂ ਦੌਰਾਨ ਵਿਭਾਗ ਵਿਚ ਇਕ ਵੀ ਸਰਕਾਰੀ ਬੱਸ ਨਹੀਂ ਪਾਈ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ | ਕੰਟਰੈਕਟ ਉਪਰ 11 ਸਾਲ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਉਲਟਾ ਸਪੈਸ਼ਲ ਕਾਡਰ ਪਾਲਸੀ ਵਿਚ ਧੱਕਿਆ ਜਾ ਰਿਹਾ ਹੈ ਆਊਟਸੋਰਸ ਤੇ ਰਿਸ਼ਵਤਖੋਰੀ ਰਾਹੀਂ ਭਰਤੀ ਕੀਤੀ ਜਾ ਰਹੀ ਹੈ | ਡਿਪੂ ਸਕੱਤਰ ਜੁਗਰਾਜ ਸਿੰਘ, ਸੀ. ਮੀਤ ਪ੍ਰਧਾਨ ਪਰਮਿੰਦਰ ਸਿੰਘ, ਕੈਸ਼ੀਅਰ ਕੁਲਜੀਤ ਸਿੰਘ ਪਰੇਮ ਸਿੰਘ ਵਲੋਂ ਕਿਹਾ ਗਿਆ ਕਿ ਸਰਕਾਰ ਵਲੋਂ ਸਰਕਾਰੀ ਬੱਸਾਂ ਪਾਉਣ ਦੀ ਬਜਾਏ ਉਲਟਾ ਬੱਸਾਂ ਟਾਇਰਾਂ ਅਤੇ ਸਪੇਅਰ ਪਾਰਟ ਤੋਂ ਖੜ੍ਹੀਆਂ ਹਨ ਸਰਕਾਰ ਵਿਭਾਗ ਵਿਚ ਸਰਕਾਰੀ ਬੱਸਾਂ ਪਾਉਣ ਦੀ ਬਜਾਏ ਉਲਟਾ ਵਿਭਾਗ ਦਾ ਨਿੱਜੀਕਰਨ ਕਰਨ ਲਈ ਆਪਣੇ ਚਹੇਤਿਆਂ ਦੀਆਂ ਕਿਲੋਮੀਟਰ ਸਕੀਮ ਬੱਸਾਂ ਪਾ ਰਹੀ ਹੈ | ਉਨ੍ਹਾਂ ਦਸਿਆ ਕਿ ਸਰਕਾਰ ਵਲੋਂ 15 ਮਈ ਨੂੰ ਮੀਟਿੰਗ ਰੱਖੀ ਗਈ ਹੈ ਜੇਕਰ ਸਰਕਾਰ ਨੇ 10 ਹਜ਼ਾਰ ਸਰਕਾਰੀ ਬੱਸਾਂ ਪਾਉਣ ਸਮੇਤ ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ ਅਤੇ ਬਾਕੀ ਮੰਗਾਂ ਦਾ ਹੱਲ ਨਾ ਕੀਤਾ ਅਤੇ ਜੇਲ੍ਹਾਂ ਵਿਚ ਬੰਦ ਮੁਲਾਜ਼ਮਾਂ ਨੂੰ ਰਿਹਾਅ ਨਾ ਕੀਤਾ ਤਾਂ ਮਜਬੂਰੀ ਵਿਚ ਯੂਨੀਅਨ 18 ਮਈ ਨੂੰ ਇੱਕ ਦਿਨ ਦੀ ਹੜਤਾਲ ਕਰਕੇ ਸਮੂੰਹ ਐੱਮ. ਐੱਲ. ਏ. ਦਫ਼ਤਰ/ਘਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀ ਦਾ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਵਧੀਆਂ ਪ੍ਰਦਰਸ਼ਨ <br/> ਅਗਲੀ ਖ਼ਬਰ ਆਗਾਮੀ ਸਥਾਨਕ ਚੋਣਾਂ 'ਚ ਹੂੰਝਾ-ਫੇਰ ਜਿੱਤ ਪ੍ਰਾਪਤ ਕਰੇਗੀ 'ਆਪ'-ਸੰਧੂ <br/>
Ad Position 24