08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੁਲਿਸ ਚਲਾਨ ਨਾ ਭੁਗਤਣ ਵਾਲੇ ਵਾਹਨਾ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਆਰ. ਟੀ. ਏ.

Ad Position 21
No active advertisement
ਅਜੀਤ ਡੈਸਕ 14-05-2026
ਅੰਮਿ੍ਤਸਰ, 13 ਮਈ (ਰੇਸ਼ਮ ਸਿੰਘ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਟਰਾਂਸਪੋਰਟ ਵਿਭਾਗ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ ਰਜਿਸਟਰਡ ਕਈ ਵਾਹਨਾਂ ਨੂੰ ਸਰਕਾਰੀ ਬਕਾਏ ਦੀ ਅਦਾਇਗੀ ਨਾ ਕਰਨ ਕਰਕੇ ਬਲੈਕ ਲਿਸਟ ਕੀਤਾ ਗਿਆ ਹੈ ਤੇ ਅਜਿਹੇ ਵਾਹਨਾਂ ਦੀ ਸੂਚੀ ਵੀ ਜ਼ਾਰੀ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰ. ਟੀ. ਏ. ਹਿਤੇਸ਼ ਕੁਮਾਰ ਨੇ ਦੱਸਿਆ ਕਿ ਅਜਿਹੇ ਬਲੈਕ ਲਿਸਟ ਕੀਤੇ ਵਾਹਨਾਂ ਦੇ ਸਾਰੇ ਰਜਿਸਟਰਡ ਮਾਲਕਾਂ ਅਤੇ ਨਾਲ ਹੀ ਡਿਫਾਲਟਰਾਂ, ਜਿਨ੍ਹਾਂ ਵਿਰੁੱਧ ਰਿਕਵਰੀ ਕਾਰਵਾਈਆਂ ਲੰਬਿਤ ਹਨ, ਨੂੰ ਬਕਾਏ/ਚਾਲਾਨ ਤੁਰੰਤ ਕਲੀਅਰ ਕਰਨ ਅਤੇ ਸਬੰਧਿਤ ਅਧਿਕਾਰੀਆਂ ਨਾਲ ਆਪਣੇ ਕੇਸਾਂ ਨੂੰ ਬਿਨਾਂ ਦੇਰੀ ਦੇ ਨਿਯਮਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਆਰ. ਟੀ. ਏ. ਹਿਤੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਅੰਮਿ੍ਤਸਰ ਵਿਚ ਪੁਲਿਸ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵਲੋਂ ਸਾਂਝੇ ਤੌਰ 'ਤੇ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੌਰਾਨ ਸੜਕਾਂ 'ਤੇ ਚੱਲਦੇ ਪਾਏ ਜਾਣ ਵਾਲੇ ਕਿਸੇ ਵੀ ਬਲੈਕਲਿਸਟ ਕੀਤੇ ਵਾਹਨ ਨੂੰ ਮੋਟਰ ਵਹੀਕਲ ਐਕਟ, 1988 ਦੇ ਸੰਬੰਧਿਤ ਉਪਬੰਧਾਂ ਅਤੇ ਇਸ ਅਧੀਨ ਬਣਾਏ ਗਏ ਨਿਯਮਾਂ ਅਧੀਨ ਜ਼ਬਤ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਬਲੈਕਲਿਸਟ ਕੀਤੇ ਵਾਹਨਾਂ ਅਤੇ ਬਕਾਇਆ ਰਿਕਵਰੀ ਡਿਫਾਲਟਰਾਂ ਦੀ ਸੂਚੀ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.), ਅੰਮਿ੍ਤਸਰ ਦੇ ਦਫ਼ਤਰ ਵਿਖੇ ਉਪਲਬਧ ਹੈ | ਸਾਰੇ ਸਬੰਧਿਤ ਵਾਹਨ ਮਾਲਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਦੀ ਸਥਿਤੀ ਦੀ ਪੁਸ਼ਟੀ ਕਰਨ ਅਤੇ ਕਾਨੂੰਨੀ ਕਾਰਵਾਈ ਅਤੇ ਜ਼ਬਤ ਕਰਨ ਦੀ ਕਾਰਵਾਈ ਤੋਂ ਬਚਣ ਲਈ ਤੁਰੰਤ ਪਾਲਨਾ ਨੂੰ ਯਕੀਨੀ ਬਣਾਉਣ | ਉਨ੍ਹਾਂ ਵਾਹਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਬਕਾਇਆ ਚਲਾਨਾਂ ਦੀ ਕੰਪਾਊਡਿੰਗ ਫੀਸ ਜਲਦੀ ਤੋਂ ਜਲਦੀ ਜਮ੍ਹਾਂ ਕਰਵਾਉਣ ਨਹੀਂ ਤਾਂ ਮੋਟਰ ਵਾਹਨ ਐਕਟ ਅਨੁਸਾਰ ਵਾਹਨ ਜ਼ਬਤ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸੜਕਾਂ 'ਤੇ ਆਵਾਰਾ ਘੁੰਮਦੇ ਲਾਵਾਰਸ ਕੁੱਤਿਆਂ ਕਾਰਨ ਰਾਹਗੀਰ ਖੌਫ਼ਜ਼ਦਾ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀ ਦਾ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਵਧੀਆਂ ਪ੍ਰਦਰਸ਼ਨ <br/>
Ad Position 24