10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਆਰਮੀ ਸਕੂਲਾਂ 'ਚ ਪੰਜਾਬੀ ਨੂੰ ਹਾਸ਼ੀਏ 'ਤੇ ਧੱਕਣ ਦੇ ਵਿਰੋਧ 'ਚ ਕੇਂਦਰੀ ਸਭਾ 22 ਨੂੰ ਚੰਡੀਗੜ੍ਹ 'ਚ ਕਰੇਗੀ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 15-05-2026
ਅੰਮਿ੍ਤਸਰ 14 ਮਈ (ਹਰਮਿੰਦਰ ਸਿੰਘ)-ਪੰਜਾਬ ਵਿਚਲੇ ਆਰਮੀ ਪਬਲਿਕ ਸਕੂਲਾਂ ਵਿਚ ਪੰਜਾਬੀ ਦੀ ਪੜ੍ਹਾਈ ਨੂੰ ਹਾਸ਼ੀਏ 'ਤੇ ਧੱਕਣ ਦੇ ਫੈਸਲੇ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਤਿੱਖਾ ਵਿਰੋਧ ਜਤਾਉਂਦਿਆਂ ਰੋਸ ਮੁਜ਼ਾਹਰਾ ਕਰਨ ਦਾ ਫੈਸਲਾ ਕੀਤਾ ਹੈ | ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਪ੍ਰਧਾਨ, ਜਰਨਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਪੰਜਾਬ ਵਿਚ ਪੰਜਾਬੀ ਭਾਸ਼ਾ ਨਾਲ ਹੋ ਰਹੇ ਇਸ ਵਿਵਹਾਰ 'ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਬੱਚਿਆਂ ਨੂੰ ਪੰਜਾਬੀ ਭਾਸ਼ਾ ਤੋਂ ਵਾਂਝਾ ਕਰਨਾ ਬਹੁਤ ਮੰਦਭਾਗਾ ਅਤੇ ਚਿੰਤਾਜਨਕ ਹੈ | ਉਨ੍ਹਾਂ ਕਿਹਾ ਕਿ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਨੂੰ ਸਕੂਲਾਂ ਵਿਚ ਭੇਜਿਆ ਸਰਕੂਲਰ ਵਾਪਸ ਕਰਵਾਉਣ ਹਿੱਤ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ 22 ਮਈ ਸ਼ੁਕਰਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੀਆਂ ਸਮੱੁਚੀਆਂ ਸਾਹਿਤ ਸਭਾਵਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬੀ ਵਿਰੋਧੀ ਇਸ ਫੈਸਲੇ ਖਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾਵੇਗਾ, ਜਿਸ ਵਿਚ ਸਾਜ਼ਿਸ਼ ਤਾਹਿਤ ਪੰਜਾਬੀ ਨੂੰ ਵਾਧੂ ਵਿਸ਼ੇ ਵਜੋਂ ਰੱਖ ਕੇ ਸੰਸਕਿ੍ਤ ਨੂੰ ਲਾਜ਼ਮੀ ਤੌਰ 'ਤੇ ਪੜ੍ਹਾਉਣ ਲਈ ਕਿਹਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਾਬਾਲਗਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਮੁਲਜ਼ਮ ਨੂੰ ਹੋਈ 20 ਸਾਲ ਦੀ ਕੈਦ, 40 ਹਜ਼ਾਰ ਜ਼ੁਰਮਾਨਾ <br/> ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਦੀ ਨਹਿਰ 'ਚੋਂ ਮਿਲੀ ਹਿੰਦੂ ਡਾਕਟਰ ਦੀ ਲਾਸ਼
Ad Position 24