10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਬਜੀਤ ਸਿੰਘ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਤੇ ਰਾਜਵਿੰਦਰ ਕੌਰ ਮੀਤ ਚੇਅਰਪਰਸਨ ਚੁਣੇ ਗਏ <br/>

Ad Position 21
No active advertisement
ਅਜੀਤ ਡੈਸਕ 15-05-2026

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਬੱਚਤ ਭਵਨ ਅੰਮਿ੍ਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਸਿੱਧੇ ਚੁਣੇ ਗਏ ਮੈਂਬਰਾਂ ਸਮੇਤ ਜ਼ਿਲ੍ਹੇ ਦੀਆਂ ਪੰਚਾਇਤ ਸੰਮਤੀਆਂ ਦੇ ਚੇਅਰਮੈਨਾਂ ਦੀ ਪਹਿਲੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਪ੍ਰੀਜਾਇਡਿੰਗ ਅਫ਼ਸਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਸਬੰਧੀ ਚੋਣ ਕਰਵਾਈ ਗਈ | ਇਸ ਚੋਣ ਵਿਚ ਸਰਬਸੰਮਤੀ ਨਾਲ ਸਰਬਜੀਤ ਸਿੰਘ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਚੁਣਿਆ ਗਿਆ ਜਦਕਿ ਸ੍ਰੀਮਤੀ ਰਾਜਵਿੰਦਰ ਕੌਰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਪਰਸਨ ਚੁਣੇ ਗਏ | ਇਸ ਮੌਕੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਚੇਅਰਮੈਨ ਸਰਬਜੀਤ ਸਿੰਘ ਅਤੇ ਉਪ ਚੇਅਰਪਰਸਨ ਸ੍ਰੀਮਤੀ ਰਾਜਵਿੰਦਰ ਕੌਰ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਰੇ ਮੈਂਬਰਾਂ ਵਲੋਂ ਉਨ੍ਹਾਂ ਉੱਪਰ ਜੋ ਭਰੋਸਾ ਦਰਸਾਇਆ ਗਿਆ ਹੈ, ਉਹ ਉਸ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਉਹ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਜ਼ਿਲ੍ਹੇ ਵਿਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨਗੇ | ਇਸ ਮੌਕੇ ਬਲਾਕ ਸੰਮਤੀ ਵੇਰਕਾ ਦੀ ਚੇਅਰਪਰਸਨ ਮੈਡਮ ਨਵਨੀਤ ਕੌਰ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਤਨਾਮ ਸਿੰਘ, ਮਨਜੀਤ ਸਿੰਘ, ਜਸਬੀਰ ਸਿੰਘ, ਬਲਜੀਤ ਸਿੰਘ, ਲਖਵਿੰਦਰ ਸਿੰਘ, ਸ੍ਰੀਮਤੀ ਪਿ੍ਯੰਕਾ, ਮਨਦੀਪ ਕੌਰ, ਕਮਲੇਸ਼ ਰਾਣੀ, ਪੰਚਾਇਤ ਸੰਮਤੀਆਂ ਹਰਸ਼ਾ ਛੀਨਾ ਦੇ ਚੇਅਰਮੈਨ ਕਰਮਜੀਤ ਸਿੰਘ, ਚੋਗਾਵਾਂ ਦੇ ਚੇਅਰਪਰਸਨ ਭਜਨ ਕੌਰ, ਅਟਾਰੀ ਦੇ ਚੇਅਰਮੈਨ ਮੁਖਵਿੰਦਰ ਕੌਰ, ਮਜੀਠਾ ਦੇ ਚੇਅਰਮੈਨ ਯਾਦਵਿੰਦਰ ਸਿੰਘ, ਹੁਸਨਪ੍ਰੀਤ ਸਿੰਘ ਸਿਆਲਕਾ, ਰਈਆ ਪੰਚਾਇਤ ਸੰਮਤੀ ਦੇ ਚੇਅਰਮੈਨ ਹਰਭਜਨ ਸਿੰਘ, ਅਜਨਾਲਾ ਦੇ ਚੇਅਰਪਰਸਨ ਮਵਿੰਦਰ ਕੌਰ, ਜੰਡਿਆਲਾ ਪੰਚਾਇਤ ਸੰਮਤੀ ਦੇ ਚੇਅਰਮੈਨ ਅਮਰੀਕ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਰਡ ਨੰ: 30 ਦੇ ਲੋਕਾਂ ਨੇ ਕੌਂਸਲਰ ਟਰੱਕਾਂ ਵਾਲਾ ਦੀ ਅਗਵਾਈ ਹੇਠ ਨਿਗਮ ਦਫ਼ਤਰ ਵਿਖੇ ਕੀਤਾ ਮੁਜ਼ਾਹਰਾ <br/> ਅਗਲੀ ਖ਼ਬਰ ਨਾਬਾਲਗਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਮੁਲਜ਼ਮ ਨੂੰ ਹੋਈ 20 ਸਾਲ ਦੀ ਕੈਦ, 40 ਹਜ਼ਾਰ ਜ਼ੁਰਮਾਨਾ <br/>
Ad Position 24