09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵਲੋਂ ਲੈਬ ਤੇ ਡਾਇਗਨੋਸਟਿਕ ਸੈਂਟਰ ਸਥਾਪਿਤ <br/>

Ad Position 21
No active advertisement
ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਉਬਰਾਏ ਵਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੋਲ੍ਹੇ ਗਏ 'ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ' ਦਾ ਉਦਘਾਟਨ ਡਾ. ਉਬਰਾਏ ਦੀ ਮੌਜ਼ੂਦਗੀ 'ਚ ਡਾ. ਕਰਮਜੀਤ ਸਿੰਘ ਉਪ ਕੁਲਪਤੀ ਜੀ.ਐੱਨ.ਡੀ.ਯੂ. ਅਤੇ ਡਾ. ਸਰਬਜਿੰਦਰ ਸਿੰਘ ਉਪ ਕੁਲਪਤੀ, ਸੰਨੀ ਓਬਰਾਏ ਵਿਵੇਕ ਸਦਨ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ, ਇਸ ਦੌਰਾਨ ਟਰੱਸਟੀ ਡਾ. ਸਤਨਾਮ ਸਿੰਘ ਨਿੱਜਰ ਤੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੀ ਮੌਜੂਦ ਸਨ | ਇਸ ਮੌਕੇ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਵਲੋਂ ਸਥਾਪਤ ਕੀਤੀ ਗਈ ਬਹੁਤ ਹੀ ਘੱਟ ਖ਼ਰਚੇ ਵਾਲੀ ਇਸ ਲੈਬਾਰਟਰੀ ਨਾਲ ਯੂਨੀਵਰਸਿਟੀ 'ਚ ਪੜ੍ਹਨ ਵਾਲੇ 15 ਹਜ਼ਾਰ ਵਿਦਿਆਰਥੀਆਂ ਤੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਸੈਂਕੜੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਦੱਸਿਆ ਕਿ ਟਰੱਸਟ ਯੂਨੀਵਰਸਿਟੀ ਦੇ ਆਸੇ-ਪਾਸੇ ਰਹਿਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਬਹੁਤ ਜਲਦ ਲੈਬ ਦੇ 2 ਕਲੈਕਸ਼ਨ ਸੈਂਟਰ ਵੀ ਖੋਲ੍ਹੇਗੀ | ਡਾ. ਕਰਮਜੀਤ ਸਿੰਘ ਅਤੇ ਸਰਬਜਿੰਦਰ ਸਿੰਘ ਨੇ ਡਾ.ਐੱਸ.ਪੀ. ਸਿੰਘ ਉਬਰਾਏ ਵਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਔਖੀ ਘੜੀ ਵੇਲੇ ਸਭ ਤੋਂ ਪਹਿਲਾਂ ਅੱਗੇ ਆ ਕੇ ਉਨ੍ਹਾਂ ਵਲੋਂ ਨਿਭਾਈਆਂ ਜਾਣ ਵਾਲੀਆਂ ਨਿਸ਼ਕਾਮ ਸੇਵਾਵਾਂ ਅਤੇ ਵਿਸ਼ੇਸ਼ ਕਰ ਕੇ ਸਿਹਤ ਅਤੇ ਸਿੱਖਿਆ ਦੇ ਖੇਤਰ 'ਚ ਇਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ | ਇਸ ਮੌਕੇ ਰਜਿਸਟਰਾਰ ਡਾ. ਕੇ. ਐੱਸ. ਚਾਹਲ, ਡੀਨ ਅਕਾਦਮਿਕ ਡਾ. ਹਰਵਿੰਦਰ ਸਿੰਘ ਸੈਣੀ, ਡਾ. ਦਲਜੀਤ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਸਿੰਘ ਲਾਡੀ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ, ਨਵਜੀਤ ਸਿੰਘ ਘਈ, ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਕੰਬੋ, ਡਾਇਰੈਕਟਰ ਪ੍ਰਵੀਨ ਪੁਰੀ, ਡਾ. ਹਰਪ੍ਰੀਤ ਕੌਰ, ਡਾ. ਪਵਨ ਸ਼ਰਮਾ, ਡਾ. ਕਿਰਨਦੀਪ ਕੌਰ, ਹਰਦੀਪ ਸਿੰਘ ਨਾਗਰਾ ਪ੍ਰਧਾਨ ਨਾਨ ਟੀਚਿੰਗ ਐਸੋਸੀਏਸ਼ਨ, ਰਾਜਿੰਦਰ ਸਿੰਘ ਜਨਰਲ਼ ਸਕੱਤਰ, ਮਨਪ੍ਰੀਤ ਸਿੰਘ ਪ੍ਰਧਾਨ ਆਫ਼ੀਸਰ ਐਸੋਸੀਏਸ਼ਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦੇ ਮੋਟੀਵੇਸ਼ਨਲ ਕਲੱਬ ਵਲੋਂ ਨੇ ਭਾਸ਼ਣ ਕਰਵਾਇਆ <br/> ਅਗਲੀ ਖ਼ਬਰ ਫਿੱਕੀ ਫਲੋ ਨੇ ਅੱਖਾਂ ਦੀ ਜਾਂਚ ਅਤੇ ਸਿਹਤ ਜਾਗਰੂਕਤਾ ਕੈਂਪ ਲਗਾਇਆ <br/>
Ad Position 24