09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਡੀ.ਏ.ਵੀ. ਕਾਲਜ ਦੇ ਮੋਟੀਵੇਸ਼ਨਲ ਕਲੱਬ ਵਲੋਂ ਨੇ ਭਾਸ਼ਣ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮਿ੍ਤਸਰ ਦੇ ਉਡਾਣ ਮੋਟੀਵੇਸ਼ਨਲ ਕਲੱਬ ਨੇ ਆਪਣੇ ਵਿਦਿਆਰਥੀਆਂ ਲਈ ਇਕ ਪ੍ਰੇਰਨਾਦਾਇਕ ਅਤੇ ਉਤਸ਼ਾਹਜਨਕ ਭਾਸ਼ਣ ਕਰਵਾਇਆ ਗਿਆ | ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ 'ਚ ਆਤਮ-ਵਿਸ਼ਵਾਸ, ਟੀਚਾ-ਅਧਾਰਨਤਾ ਅਤੇ ਇਕ ਸਕਾਰਾਤਮਕ ਮਾਨਸਿਕਤਾ ਨੂੰ ਉਤਸ਼ਾਹਿਤ ਕਰਨਾ ਸੀ | ਮੁੱਖ ਬੁਲਾਰੇ ਵਜੋਂ ਡਾ. ਕੇ. ਐੱਸ. ਆਰੀਆ ਨੇ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ | ਉਨ੍ਹਾਂ ਨੇ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ, ਅਨੁਸ਼ਾਸਨ ਅਤੇ ਫਰਜ਼ ਦੀ ਮਹੱਤਤਾ ਅਤੇ ਸਫਲਤਾ ਪ੍ਰਾਪਤ ਕਰਨ ਦੇ ਬੁਨਿਆਦੀ ਸਿਧਾਂਤਾਂ ਬਾਰੇ ਆਪਣੀ ਸੂਝ ਸਾਂਝੀ ਕੀਤੀ | ਉਨ੍ਹਾਂ ਦਾ ਪ੍ਰੇਰਣਾਦਾਇਕ ਭਾਸ਼ਣ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਾਬਤ ਹੋਇਆ | ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਟਿੱਪਣੀ ਕੀਤੀ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਅਟੱਲ ਦਿ੍ੜਤਾ ਨਾਲ ਜੀਵਨ 'ਚ ਅੱਗੇ ਵਧਣ ਦੀ ਅਪੀਲ ਕੀਤੀ | ਕਲੱਬ ਕੋਆਰਡੀਨੇਟਰ ਡਾ. ਰਾਜ ਦਵਿੰਦਰ ਕੌਰ ਰੰਧਾਵਾ ਨੇ ਡਾ. ਆਰੀਆ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਇਸ ਸਮਾਗਮ 'ਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਹੈ | ਉਨ੍ਹਾਂ ਐਲਾਨ ਕੀਤਾ ਕਿ ਭਵਿੱਖ 'ਚ ਵੀ ਇਸੇ ਤਰ੍ਹਾਂ ਦੇ ਜਾਗਰੂਕਤਾ-ਨਿਰਮਾਣ ਅਤੇ ਪ੍ਰੇਰਨਾਦਾਇਕ ਪ੍ਰੋਗਰਾਮ ਕਰਵਾਏ ਕੀਤੇ ਜਾਂਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਜੀ.ਐੱਸ.ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵਲੋਂ ਲੈਬ ਤੇ ਡਾਇਗਨੋਸਟਿਕ ਸੈਂਟਰ ਸਥਾਪਿਤ <br/>
Ad Position 24