09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਜੀ.ਐੱਸ.ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਰਾਜੇਸ਼ ਕੁਮਾਰ ਸ਼ਰਮਾ)-ਜੀ. ਐੱਸ. ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ 26ਵੀਂ ਸਾਲਾਨਾ ਮੀਟਿੰਗ ਐਡਵੋਕੇਟ ਵਿਕਾਸ ਖੰਨਾ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਹੋਈ | ਮੀਟਿੰਗ 'ਚ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਸਾਲ 2026-27 ਲਈ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ 'ਚ ਐਡਵੋਕੇਟ ਸੁਨੀਲ ਅਰੋੜਾ ਨੂੰ ਪ੍ਰਧਾਨ, ਐਡਵੋਕੇਟ ਇੰਦਰਪਾਲ ਸਿੰਘ ਨੂੰ ਉਪ-ਪ੍ਰਧਾਨ, ਐਡਵੋਕੇਟ ਮੁਕੇਸ਼ ਵਰਮਾ ਨੂੰ ਜਨਰਲ ਸਕੱਤਰ, ਐਡਵੋਕੇਟ ਸਨਯਮ ਕਪੂਰ ਨੂੰ ਸੰਯੁਕਤ ਸਕੱਤਰ ਅਤੇ ਸੀ. ਏ. ਗੌਰਵ ਅਰੋੜਾ ਨੂੰ ਕਾਰਜਕਾਰੀ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਐਡਵੋਕੇਟ ਸੁਨੀਲ ਅਰੋੜਾ ਨੇ ਕਿਹਾ ਕਿ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਜੋ ਸੇਵਾ ਸੌਂਪੀ ਗਈ ਹੈ, ਉਸਨੂੰ ਤਨਦੇਹੀ ਨਾਲ ਨਿਭਾਉਣਗੇ | ਇਸਦੇ ਨਾਲ ਹੀ ਸੰਬੰਧਿਤ ਸਰਕਾਰੀ ਅਧਿਕਾਰੀਆਂ ਨਾਲ ਵਪਾਰਕ ਭਾਈਚਾਰੇ, ਕਾਰੋਬਾਰਾਂ ਅਤੇ ਪੇਸ਼ੇਵਰਾਂ ਦੀਆਂ ਚਿੰਤਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੀ ਪੂਰੀ ਕੋਸ਼ਿਸ ਕੀਤੀ ਜਾਵੇਗੀ | ਉਨ੍ਹਾਂ ਏਕਤਾ ਅਤੇ ਭਾਈਚਾਰੇ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਉਨ੍ਹਾਂ ਸਾਰੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਹਰੇਕ ਮੈਂਬਰ ਦੀ ਇੱਜ਼ਤ ਅਤੇ ਸਤਿਕਾਰ ਨੂੰ ਬਣਾਈ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਐਸੋਸੀਏਸ਼ਨ ਕਿਸੇ ਵੀ ਤਰ੍ਹਾਂ ਦੀ ਪੇਸ਼ੇਵਰ ਮੁਸ਼ਕਲ ਜਾਂ ਬੇਇਨਸਾਫ਼ੀ ਦਾ ਸਾਹਮਣਾ ਕਰਨ ਵਾਲੇ ਕਿਸੇ ਵੀ ਮੈਂਬਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੇਗੀ | ਨਾਲ ਹੀ ਉਨ੍ਹਾਂ ਦੀ ਟੀਮ ਬੈਂਚ ਅਤੇ ਬਾਰ ਵਿਚਕਾਰ ਇਕ ਮਜ਼ਬੂਤ ਪੁਲ ਵਜੋਂ ਕੰਮ ਕਰੇਗੀ ਤਾਂ ਜੋ ਸਾਰੇ ਹਿੱਸੇਦਾਰਾਂ ਲਈ ਇਕ ਬਿਹਤਰ ਮਾਹੌਲ ਬਣਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਨਿਊ ਮੈਡੀਕਲ ਐਸੋਸੀਏਸ਼ਨ ਨੇ ਡਾਕਟਰਾਂ ਨੂੰ ਸਰਟੀਫਿਕੇਟ ਤੇ ਆਈ ਕਾਰਡ ਦਿੱਤੇ <br/> ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਮੋਟੀਵੇਸ਼ਨਲ ਕਲੱਬ ਵਲੋਂ ਨੇ ਭਾਸ਼ਣ ਕਰਵਾਇਆ <br/>
Ad Position 24