09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨਿਊ ਮੈਡੀਕਲ ਐਸੋਸੀਏਸ਼ਨ ਨੇ ਡਾਕਟਰਾਂ ਨੂੰ ਸਰਟੀਫਿਕੇਟ ਤੇ ਆਈ ਕਾਰਡ ਦਿੱਤੇ <br/>

Ad Position 21
No active advertisement
ਅਜੀਤ ਡੈਸਕ 15-05-2026
ਅਟਾਰੀ, (ਅੰਮਿ੍ਤਸਰ) 14 ਮਈ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ)-ਨਿਊ ਮੈਡੀਕਲ ਐਸੋਸੀਏਸ਼ਨ (ਰਜਿ) ਪੰਜਾਬ ਦੇ ਸਰਪ੍ਰਸਤ ਡਾ. ਦਲਜੀਤ ਸਿੰਘ ਦੀ ਅਗਵਾਈ ਹੇਠ ਇਕ ਮੀਟਿੰਗ ਕਸਬਾ ਅਟਾਰੀ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਬਲਾਕ ਅਟਾਰੀ ਦੇ ਪਿੰਡਾਂ ਦੇ ਡਾਕਟਰਾਂ ਵਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਅਤੇ ਬਲਾਕ ਪ੍ਰਧਾਨ ਡਾ. ਦਵਿੰਦਰ ਸਿੰਘ ਛਾਬੜਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਵਿਚ ਪਹੁੰਚੇ ਅਹੁਦੇਦਾਰਾਂ ਨੂੰ ਡਾ. ਦਲਜੀਤ ਸਿੰਘ ਅਤੇ ਪ੍ਰਬੰਧਕਾਂ ਵਲੋਂ ਸਨਮਾਨਿਤ ਕਰਦੇ ਹੋਏ ਜੀ ਆਇਆਂ ਆਖਿਆ ਗਿਆ | ਮੀਟਿੰਗ ਵਿਚ ਪਹੁੰਚੇ ਡਾਕਟਰਾਂ ਨੇ ਪਿੰਡਾਂ ਵਿਚ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ | ਡਾ. ਦਲਜੀਤ ਸਿੰਘ ਅਤੇ ਡਾ. ਮਹਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸੰਸਥਾ ਨੂੰ ਮਜਬੂਤ ਕਰਨ ਲਈ ਪਿੰਡਾਂ ਵਿਚ ਪ੍ਰੈਕਟਿਸ ਕਰ ਰਹੇ ਡਾਕਟਰਾਂ ਨੂੰ ਵੱਡੀ ਗਿਣਤੀ ਵਿਚ ਜੋੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਵੀ ਮੀਟਿੰਗ ਹੁੰਦੀ ਹੈ ਸਾਰੇ ਡਾਕਟਰਾਂ ਨੂੰ ਹਾਜ਼ਰ ਰਹਿ ਕੇ ਵਿਚਾਰ ਸਾਂਝੇ ਕਰਨੇ ਚਾਹੀਦੇ ਹਨ ਤਾਂ ਕਿ ਮਸਲੇ ਹੱਲ ਹੋ ਸਕਣ | ਸੰਸਥਾ ਵਲੋਂ ਮੀਟਿੰਗ ਵਿਚ ਪਹੁੰਚੇ ਡਾਕਟਰਾਂ ਨੂੰ ਆਈ ਕਾਰਡ ਅਤੇ ਸਰਟੀਫਿਕੇਟ ਦਿੱਤੇ ਗਏ | ਇਸ ਮੌਕੇ ਰੇਸ਼ਮ ਸਿੰਘ, ਬਲਜੀਤ ਸਿੰਘ, ਸੁਖਦੇਵ ਸਿੰਘ ਰਾਣੀਕੇ, ਸੁਖਦੇਵ ਸਿੰਘ ਅਟਾਰੀ, ਸੁਰਜੀਤ ਸਿੰਘ, ਹੀਰਾ ਸਿੰਘ, ਜਸਵਿੰਦਰ ਸਿੰਘ, ਬੂਟਾ ਸਿੰਘ, ਗੁਰਦੇਵ ਸਿੰਘ, ਹੀਰਾ ਲਾਲ, ਨਿਸ਼ਾਨ ਸਿੰਘ, ਸੁਖਚੈਨ ਸਿੰਘ, ਗੁਰਦੀਪ ਸਿੰਘ ਆਦਿ ਡਾਕਟਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਦੀਆਂ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਕੈਂਪ 'ਚ ਲਿਆ ਹਿੱਸਾ <br/> ਅਗਲੀ ਖ਼ਬਰ ਜੀ.ਐੱਸ.ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>
Ad Position 24