08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਅਟਾਰੀ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 15-05-2026
ਅਟਾਰੀ, 14 ਮਈ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਅੰਮਿ੍ਤਸਰ ਜ਼ਿਲ੍ਹੇ ਦੇ ਸਰਹੱਦੀ ਇਲਾਕੇ ਵਿਚ ਵਿਦਿਆ ਦਾ ਪ੍ਰਚਾਰ ਪ੍ਰਸਾਰ ਕਰ ਰਹੀ ਸੰਸਥਾ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਚੀਫ ਖਾਲਸਾ ਦੀਵਾਨ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਅਤੇ 12ਵੀਂ ਸ਼੍ਰੇਣੀ ਦਾ ਐਲਾਨਿਆ ਗਿਆ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਰੋਹੇਵਾਲ ਵਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਉਨ੍ਹਾਂ ਦੇ ਸਕੂਲ ਦਾ ਨਤੀਜਾ 100% ਰਿਹਾ | ਸਕੂਲ ਦੇ 10ਵੀਂ ਸ਼੍ਰੇਣੀ ਦੇ ਹੋਣਹਾਰ ਵਿਦਿਆਰਥੀ ਸਹਿਜਦੀਪ ਕੌਰ ਵਲੋਂ 88.6%, ਸ਼ੁਭਰੀਤ ਕੌਰ ਵਲੋਂ 85.5%, ਗੁਰਮਨਪ੍ਰੀਤ ਸਿੰਘ ਵਲੋਂ 84.9% ਅਤੇ ਸੁਖਮਨਪ੍ਰੀਤ ਕੌਰ ਵਲੋਂ 84.9% ਅੰਕ ਪ੍ਰਾਪਤ ਕੀਤੇ ਗਏ ਅਤੇ 12ਵੀਂ ਸ਼੍ਰੇਣੀ ਦੇ ਹੋਣਹਾਰ ਵਿਦਿਆਰਥੀ ਅੰਸ਼ਦੀਪ ਕੌਰ ਵਲੋਂ 95%, ਹਰਮਨਪ੍ਰੀਤ ਕੌਰ ਵਲੋਂ 94.8% ਅਤੇ ਪ੍ਰਭਦੀਪ ਕੌਰ ਵਲੋਂ 93.8% ਅੰਕ ਪ੍ਰਾਪਤ ਕੀਤੇ ਗਏ | ਪਿ੍ੰਸੀਪਲ ਗੁਰਪ੍ਰੀਤ ਕੌਰ ਰੋਹੇਵਾਲ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਜਸਪਾਲ ਸਿੰਘ ਢਿੱਲੋਂ ਅਤੇ ਅਜੀਤ ਸਿੰਘ ਖਹਿਰਾ ਵਲੋਂ ਵੀ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਿਆਂ ਬੱਚਿਆਂ ਨੂੰ ਸਿੱਖਿਆ ਦਿੱਤੀ ਕਿ ਉਹ ਹੋਰ ਵੀ ਸਖਤ ਮਿਹਨਤ ਕਰਕੇ ਭਵਿੱਖ ਵਿਚ ਵੱਧ ਤੋਂ ਵੱਧ ਨੰਬਰ ਪ੍ਰਾਪਤ ਕਰਨ ਤੇ ਆਪਣੇ ਮਾਤਾ ਪਿਤਾ ਇਲਾਕੇ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ | ਸਕੂਲ ਦੇ ਸਮੂਹ ਸਟਾਫ਼ ਵਲੋਂ ਵੀ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਵਧੀਕ ਕਮਿਸ਼ਨਰ ਵਲੋਂ ਪਿਮਸਿਪ ਪ੍ਰੋਜੈਕਟ ਦੀ ਸਮੀਖਿਆ ਬੈਠਕ <br/> ਅਗਲੀ ਖ਼ਬਰ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਨੇ ਮਹਿੰਗਾਈ ਖਿਲਾਫ਼ ਡੀ.ਸੀ. ਦੇ ਨਾਂਅ ਦਿੱਤਾ ਮੰਗ ਪੱਤਰ <br/>
Ad Position 24