ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ਼ ਐਮੀਨੈਂਸ ਟਾਊਨ ਹਾਲ ਦੇ ਕਾਮਰਸ ਗਰੁੱਪ ਦੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ 472/500 ਅੰਕ ਪ੍ਰਾਪਤ ਕਰਕੇ ਸਾਰੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਵਿਕਾਸ ਕੁਮਾਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਕੂਲ ਦੇ ਹੋਣਹਾਰ ਵਿਦਿਆਰਥੀ ਫੂਲ ਸਰਨ ਨੇ 463/500, ਦੇਵ ਸਰਨ 460/500, ਪਲਕ ਨੇ 460/500 ਅੰਕ ਹਾਸਲ ਕਰਕੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸ ਦੌਰਾਨ ਪਿ੍ੰਸੀਪਲ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਗੋਲਡ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ (ਮੈਥ ਲੈਕ.) ਮਨੀਸ਼ਾ, ਬੀਰਇੰਦਰ ਸਿੰਘ ਲੈਕ: ਕਾਮਰਸ, ਲੈਕ: ਕਮਿਸਟਰੀ ਪ੍ਰਭਜੋਤ ਕੌਰ, ਲੈਕ. ਫਿਜਿਕਸ ਕਮਾਇਣੀ ਆਦਿ ਹਾਜ਼ਰ ਸਨ |