08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦਾ ਨਤੀਜਾ ਸੌ ਫੀਸਦੀ <br/>

Ad Position 21
No active advertisement
ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਸਾਲ 2025-26 12ਵੀਂ ਜਮਾਤ ਦੇ ਨਤੀਜੇ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸਿਰਮੌਰ ਸੰਸਥਾ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ ਦੀਆਂ ਵਿਦਿਆਰਥਣਾਂ ਦਾ ਨਤੀਜਾ 100% ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਮਨਿੰਦਰਪਾਲ ਕੌਰ ਨੇ ਦੱਸਿਆ ਕਿ ਸਕੂਲ 'ਚ 12ਵੀਂ ਕਲਾਸ ਦੇ ਕੁੱਲ 196 ਵਿੱਦਿਆਰਥਣਾਂ ਨੇ ਪੇਪਰ ਦਿੱਤੇ, ਜਿਸ 'ਚ 21 ਵਿਦਿਆਰਥਣਾਂ ਨੇ 90% ਤੋਂ ਵਧੇਰੇ ਅਤੇ 41 ਵਿਦਿਆਰਥਣਾਂ ਨੇ 80% ਤੋਂ 85% ਤੱਕ ਅੰਕ ਪ੍ਰਾਪਤ ਕੀਤੇ ਜਦਕਿ ਬਾਕੀ ਵਿਦਿਆਰਥਣਾਂ ਨੇ ਵੀ ਵਧੀਆ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਦੌਰਾਨ ਪਿ੍ੰ: ਮਨਿੰਦਰਪਾਲ ਕੌਰ ਨੇ ਆਈਆਂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥਣਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਅਗਲੀਆਂ ਜਮਾਤਾਂ 'ਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕੋ-ਐਜੂਕੇਸ਼ਨ ਕਾਲਜੀਏਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਅੰਮਿ੍ਤਸਰ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ <br/>
Ad Position 24