08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸ਼ਹਿਜ਼ਾਦਾ ਨੰਦ ਕੋ-ਐਜੂਕੇਸ਼ਨ ਕਾਲਜੀਏਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ 12ਵੀਂ ਜਮਾਤ ਦੇ ਨਤੀਜੇ 'ਚ ਸ਼ਹਿਜ਼ਾਦਾ ਨੰਦ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਕਾਲਜੀਏਟ ਸਕੂਲ ਗ੍ਰੀਨ ਐਵੀਨਿਊ ਅੰਮਿ੍ਤਸਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਰੀਨਾ ਤਲਵਾੜ ਨੇ ਕਿਹਾ ਕਿ ਪੰਜਾਬ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ ਹੈ | ਮੈਡੀਕਲ 'ਚ ਅਨੁਸ਼ 84 ਫ਼ੀਸਦੀ, ਭੂਮਿਕਾ ਨੇ 82.5 ਫੀਸਦੀ ਅਤੇ ਆਰਜ਼ੂ ਨੇ 80 ਫੀਸਦੀ ਆਰਟਸ 'ਚ ਕਾਕੁਨ ਨੇ 82 ਫੀਸਦੀ, ਵਸੁੰਧਰਾ ਅਤੇ ਸੋਫੀਆ 79 ਫ਼ੀਸਦੀ ਕਾਮਰਸ 'ਚ ਅਨੀਸ਼ ਨੇ 79.5 ਫੀਸਦੀ, ਨਾਨ-ਮੈਡੀਕਲ 'ਚ ਵੰਸ਼ 78.2 ਫੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ | ਜ਼ਿਕਰਯੋਗ ਹੈ ਕਿ ਸਕੂਲ ਦੇ 65 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਨਾਲ ਪਾਸ ਕੀਤੀ ਹੈ | ਪਿ੍ੰਸੀਪਲ ਡਾ. ਰੀਨਾ ਤਲਵਾੜ ਨੇ ਸਕੂਲ ਦੇ ਵਿਦਿਆਰਥੀਆਂ ਦੀ ਇਸ ਸਫਲਤਾ ਦਾ ਸਿਹਰਾ 11ਵੀਂ ਅਤੇ 12ਵੀ ਦੇ ਕੋਆਰਡੀਨੇਟਰ ਸ੍ਰੀਮਤੀ ਮਨਿੰਦਰ ਕੌਰ ਅਤੇ ਸਮੂਹ ਸਟਾਫ ਮੈਂਬਰਜ ਨੂੰ ਦਿੰਦੇ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਨਾਲ ਹੀ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਮਾਹਣਾ ਸਿੰਘ ਰੋਡ ਦਾ ਨਤੀਜਾ 100 ਫ਼ੀਸਦੀ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਗਰਲਜ਼ ਸਕੂਲ ਦਾ ਨਤੀਜਾ ਸੌ ਫੀਸਦੀ <br/>
Ad Position 24