08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਕਾਰੀ ਕੰਨਿਆ ਸਕੂਲ ਮਾਹਣਾ ਸਿੰਘ ਰੋਡ ਦਾ ਨਤੀਜਾ 100 ਫ਼ੀਸਦੀ <br/>

Ad Position 21
No active advertisement
ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਐੱਮ. ਐੱਸ. ਰੋਡ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਪਰਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਗੁਰਲੀਨ ਕੌਰ ਨੇ 96.2 ਫ਼ੀਸਦੀ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੇ ਕੁਲ 481 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਾਸ ਹੋਏ |ਸਕੂਲ ਦੇ 7 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਵਧੇਰੇ, 72 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵਧੇਰੇ ਅਤੇ 206 ਵਿਦਿਆਰਥੀ 80 ਫ਼ੀਸਦੀ ਤੋਂ ਵਧੇਰੇ ਅਤੇ 196 ਵਿਦਿਆਰਥੀ 75 ਫ਼ੀਸਦੀ ਤੋਂ ਵੱਧ ਅੰਕਾਂ ਨਾਲ ਪਾਸ ਹੋਏ ਹਨ |ਉਨ੍ਹਾਂ ਕਿਹਾ ਕਿ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ | ਪਿ੍ੰਸੀਪਲ ਨੇ ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਐੱਸ. ਐੱਮ. ਸੀ. ਚੇਅਰਪਰਸਨ ਰਜਵੰਤ ਕੌਰ, ਸਿੱਖਿਆ ਮਾਹਿਰ ਯਸ਼ਪਾਲ ਸ਼ਰਮਾ, ਸਰਬਜੀਤ ਕੌਰ, ਪਮਿੰਦਰ ਕੌਰ, ਅਰਵਿੰਦਰ ਕੌਰ, ਹਰਪ੍ਰੀਤ ਕੌਰ, ਰਜਵੰਤ ਕੌਰ, ਸੋਨੀਆ, ਕਵਲਜੀਤ ਕੌਰ, ਰਿਤੂ, ਪਰਮਜੀਤ ਕੌਰ, ਕਿਰਨਬੀਰ, ਚੇਤਨ ਗੁਪਤਾ, ਸ਼ੈਲੀ, ਰਾਜਵਿੰਦਰ ਸਿੰਘ, ਚੇਤਨ ਗੁਪਤਾ, ਰਣਜੀਤਾ, ਬਲਜਿੰਦਰ ਕੌਰ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਰ੍ਹਵੀਂ ਦੇ ਨਤੀਜਿਆਂ 'ਚ ਮੈਡੀਕਲ ਗਰੁੱਪ 'ਚੋਂ ਚਮਕੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ <br/> ਅਗਲੀ ਖ਼ਬਰ ਸ਼ਹਿਜ਼ਾਦਾ ਨੰਦ ਕੋ-ਐਜੂਕੇਸ਼ਨ ਕਾਲਜੀਏਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24