08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਾਰ੍ਹਵੀਂ ਦੇ ਨਤੀਜਿਆਂ 'ਚ ਮੈਡੀਕਲ ਗਰੁੱਪ 'ਚੋਂ ਚਮਕੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ <br/>

Ad Position 21
No active advertisement
ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)-ਸੀ.ਬੀ.ਐੱਸ.ਈ. ਬੋਰਡ ਵਲੋਂ ਜਾਰੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਮਜੀਠਾ ਰੋਡ ਬਾਈਬਾਸ ਦੇ ਮੈਡੀਕਲ ਸਟਰੀਮ ਦੇ ਵਿਦਿਆਰਥੀਆਂ ਗੁਰਸਿਮਰਨ ਕੌਰ (ਮੈਡੀਕਲ) ਨੇ 95 ਪ੍ਰਤੀਸ਼ਤ ਅੰਕਾਂ ਨਾਲ ਸਕੂਲ ਵਿਚੋਂ ਪਹਿਲਾ, ਹਰਕੀਰਤ ਸਿੰਘ (ਮੈਡੀਕਲ) ਨੇ 94.2 ਪ੍ਰਤੀਸ਼ਤ ਅੰਕਾਂ ਨਾਲ ਦੂਸਰਾ ਅਤੇ ਅਰਪਨਦੀਪ ਕੌਰ (ਮੈਡੀਕਲ) ਨੇ 91.4 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ, ਮਾਪਿਆਂ ਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ, ਆਨ: ਸਕੱਤਰ ਰਮਣੀਕ ਸਿੰਘ ਫ੍ਰੀਡਮ, ਸਰਪ੍ਰਸਤ ਤੇ ਸਕੂਲ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਮਜੀਠਾ, ਸੰਯੁਕਤ ਸਕੱਤਰ ਤੇ ਸਕੂਲ ਮੈਂਬਰ ਇੰਚਾਰਜ ਇੰਜੀ. ਜਸਪਾਲ ਸਿੰਘ, ਮਨਮੋਹਨ ਸਿੰਘ ਮਜੀਠ ਰੋਡ, ਏ.ਪੀ.ਐੱਸ. ਮਾਨ ਅਤੇ ਪਿ੍ੰ: ਰਿਪੁਦਮਨ ਕੌਰ ਨੇ ਸਫ਼ਲ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਤੇ ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਸਿਰ ਬੰਨਿ੍ਹਆਂ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ 'ਚ ਬੀ. ਏ ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਸਰਕਾਰੀ ਕੰਨਿਆ ਸਕੂਲ ਮਾਹਣਾ ਸਿੰਘ ਰੋਡ ਦਾ ਨਤੀਜਾ 100 ਫ਼ੀਸਦੀ <br/>
Ad Position 24