ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਸਿਹਤ ਨੂੰ ਧਿਆਨ 'ਚ ਰੱਖ ਕੇ ਕਮਿਸ਼ਨਰ ਵਲੋਂ ਉਨ੍ਹਾਂ ਨੂੰ 1700 ਸੁਰਖਿਆ ਕਿੱਟਾਂ ਉਪਲਬਧ ਕਰਵਾਏ ਜਾਣ ਨੂੰ ਲੈ ਕੇ ਸਫਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਅਤੇ ਸੈਨੇਟਰੀ ਇੰਸਪੈਕਟਰ ਐਸੋਸੀਏਸ਼ਨ ਵਲੋਂ ਫੈਡਰੇਸ਼ਨ ਦੇ ਪ੍ਰਧਾਨ ਵਿਨੋਦ ਬਿੱਟਾ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਰੋਹ ਕੀਤਾ ਗਿਆ, ਜਿਸ ਦੌਰਾਨ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਡੀਸੀਐਫਏ ਮਨੂੰ ਸ਼ਰਮਾ, ਸਿਹਤ ਅਫ਼ਸਰ ਡਾ: ਕਿਰਨ ਕੁਮਾਰ, ਸਿਹਤ ਅਫ਼ਸਰ ਡਾ: ਕਿਰਨ ਕੁਮਾਰ, ਸਹਾਇਕ ਸਿਹਤ ਅਫ਼ਸਰ ਡਾ: ਰਮਾ ਆਦਿ ਮੌਜੂਦ ਸਨ | ਇਸ ਦੌਰਾਨ ਸੰਬੋਧਨ ਕਰਦੇ ਹੋਏ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਨਿਗਮ ਦੀ ਰੀੜ ਦੀ ਹੱਡੀ ਹੈ | ਜਿਨ੍ਹਾਂ ਦੇ ਸਿਰ 'ਤੇ ਸ਼ਹਿਰ ਦੀ ਅਹਿਮ ਜ਼ਿੰਮੇਵਾਰੀ ਹੈ | ਉਨ੍ਹਾਂ ਦੇ ਕਾਰਨ ਹੀ ਸ਼ਹਿਰ ਚਮਚਮਾਉਂਦਾ ਦਿਖਾਈ ਦਿੰਦਾ ਹੈ | ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਦੀ ਨਿਗਮ ਦੀ ਜ਼ਿੰਮੇਵਾਰੀ ਹੈ | ਇਸ ਲਈ ਉਨ੍ਹਾਂ ਨੂੰ ਅਗਾਮੀ ਬਰਸਾਤੀ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਸੁਰਖਿਆ ਕਿੱਟਾਂ ਉਪਲਬਧ ਕਰਵਾਈਆਂ ਗਈਆਂ ਹਨ |