07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਮਾਨਵ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 15-05-2026
ਅੰਮਿ੍ਤਸਰ, 14 ਮਈ (ਰਾਜੇਸ਼ ਕੁਮਾਰ ਸ਼ਰਮਾ)-ਮਾਨਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 2025-26 ਦੀ 12ਵੀਂ ਜਮਾਤ ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਨੂੰ ਮਾਣ ਦਿਵਾਇਆ | ਮੰਨਤਪ੍ਰੀਤ ਕੌਰ ਨੇ ਕਾਮਰਸ 'ਚ ਪਹਿਲਾ ਸਥਾਨ, ਨੀਲਭ ਅਤੇ ਤਰਨਜੀਤ ਨੇ ਦੂਜਾ ਸਥਾਨ ਅਤੇ ਅਵਤਾਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਅਮਨ ਅਬਰੋਲ, ਸ਼ਿਵਮ, ਰਿਧਿਮਾ, ਭੂਮਿਕਾ ਅਤੇ ਭਾਵਿਆ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਵਰੁਣ, ਪ੍ਰਥਾ, ਪ੍ਰਣਵ, ਹਰਮਨ ਅਤੇ ਮਾਨਿਆ ਸੋਨੀ ਨੇ ਵਿਗਿਆਨ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਜ਼ਿਆਦਾਤਰ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਚ 96 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਚੇਅਰਮੈਨ ਕੇ.ਆਰ. ਮਹੇਸ਼ਵਰੀ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਕੂਲ ਪਿ੍ੰ: ਨਵਪ੍ਰੀਤ ਕੌਰ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਨਾਲ ਪ੍ਰਾਪਤ ਹੋਈ ਹੈ | ਸਕੂਲ 'ਚ ਖੁਸ਼ੀ ਦਾ ਮਾਹੌਲ ਸੀ, ਅਤੇ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਤੇ ਮਾਪਿਆਂ ਨੂੰ ਦਿੱਤਾ | ਸਕੂਲ ਨੇ ਭਵਿੱਖ 'ਚ ਵੀ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਦੇ ਰਹਿਣ ਦਾ ਸੰਕਲਪ ਪ੍ਰਗਟ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਾਥੀ ਗੇਟ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਕੌਂਸਲਰਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਭਾਜਪਾ ਕੋਰ ਗਰੁੱਪ ਦੀ ਮੀਟਿੰਗ ਹੋਈ
Ad Position 24