ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਮਨੁੱਖ ਦੀ ਸਹਾਇਤਾ ਲਈ ਬਣਾਈ ਗਈ ਹੈ ਨਾ ਕਿ ਮਨੁੱਖ ਇਸ ਦੇ ਗੁਲਾਮ ਬਣ ਕੇ ਰਹਿ ਜਾਣ | ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਵਲੋਂ ਰੂਸਾ ਅਧੀਨ ਕਰਵਾਏ ਇਕ ਰੋਜ਼ਾ ਸੈਮੀਨਾਰ 'ਐਮਪਾਵਰਿੰਗ ਐਗਰੀਕਲਚਰਲ ਸਸਟੇਨੇਬਿਲਟੀ ਥਰੂ ਆਰਟੀਫਿਸ਼ਲ ਇੰਟੈਲੀਜੈਂਸ' ਨੂੰ ਸੰਬੋਧਨ ਕਰ ਰਹੇ ਸਨ | ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਏਆਈ ਖੇਤੀਬਾੜੀ ਵਿਚ ਵੱਡਾ ਬਦਲਾਅ ਲਿਆ ਸਕਦੀ ਹੈ | ਇਸ ਨਾਲ ਕਿਸਾਨਾਂ ਨੂੰ ਫ਼ਸਲਾਂ ਦੀ ਸੰਭਾਲ, ਮਿੱਟੀ ਦੀ ਜਾਂਚ, ਪਾਣੀ ਦੀ ਬਚਤ ਅਤੇ ਉਤਪਾਦਨ ਵਧਾਉਣ ਵਿਚ ਮਦਦ ਮਿਲੇਗੀ |