01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜ਼ਿਲ੍ਹੇ ਦੀਆਂ 3 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਲਈ ਹੋਈਆਂ 59 ਨਾਮਜ਼ਦਗੀਆਂ <br/>

Ad Position 21
No active advertisement
ਵੱਖ-ਵੱਖ ਥਾਵਾਂ 'ਤੇ ਚੋਣ ਅਧਿਕਾਰੀਆਂ ਕੋਲ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਲਈ ਨਾਮਜ਼ਦਗੀ ਪੱਤਰ ਪੇਸ਼ ਕਰਦੇ ਹੋਏ ਉਮੀਦਵਾਰ | ਤਸਵੀਰਾਂ ਨਿਰਮਲ ਸਟੂਡੀਓ <br/> 16-05-2026
ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)– ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਅੰਮਿ੍ਤਸਰ ਦੀਆਂ ਤਿੰਨ ਨਗਰ ਕੌਂਸਲਾਂ ਜੰਡਿਆਲਾ ਗੁਰੂ ਬਾਬਾ ਬਕਾਲਾ ਰਮਦਾਸ ਅਤੇ ਦੋ ਨਗਰ ਪੰਚਾਇਤਾਂ ਰਈਆ ਅਤੇ ਅਜਨਾਲਾ ਵਿਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਸੰਬੰਧੀ ਅੱਜ ਵੱਖ-ਵੱਖ ਉਮੀਦਵਾਰਾਂ ਵਲੋਂ 59 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਨਗਰ ਕੌਂਸਲ ਮਜੀਠਾ ਵਿਚ 40, ਨਗਰ ਕੌਂਸਲ ਜੰਡਿਆਲਾ ਗੁਰੂ ਵਿਚ 30 ਅਤੇ ਨਗਰ ਕੌਂਸਲ ਰਮਦਾਸ ਵਿਚ 20 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ | ਇਸ ਤੋਂ ਇਲਾਵਾ ਨਗਰ ਪੰਚਾਇਤ ਰਈਆ ਵਿਚ 20 ਅਤੇ ਨਗਰ ਪੰਚਾਇਤ ਅਜਨਾਲਾ ਵਿਚ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਭਲਕੇ 16 ਮਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖ਼ਰੀ ਦਿਨ ਹੈ | ਉਨ•ਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ•ਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਆਰਮੀ ਸਕੂਲਾਂ 'ਚ ਪੰਜਾਬੀ ਦੀ ਥਾਂ ਸੰਸਕਿ੍ਤ ਲਾਜ਼ਮੀ ਪੜ੍ਹਾਉਣ ਦਾ ਫੈਸਲਾ ਗ਼ੈਰ ਕਾਨੂੰਨੀ- ਤਰਕਸ਼ੀਲ ਸੁਸਾਇਟੀ <br/> ਅਗਲੀ ਖ਼ਬਰ ਅਕਾਲ ਅਕੈਡਮੀ ਬਾਸਰਕੇ ਦੇ ਵਿਦਿਆਰਥੀ ਸੀ.ਬੀ.ਐੱਸ.ਈ. ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਛਾਏ <br/>
Ad Position 24