01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜੂਨ '84 ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ 5 ਨੂੰ ਸ੍ਰੀ ਦਰਬਾਰ ਸਾਹਿਬ ਤੱਕ ਕੱਢਿਆ ਜਾਵੇਗਾ ਘੱਲੂਘਾਰਾ ਯਾਦਗਾਰੀ ਮਾਰਚ-ਦਲ ਖ਼ਾਲਸਾ <br/>

Ad Position 21
No active advertisement
ਦਲ ਖ਼ਾਲਸਾ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ ਸਕੱਤਰ ਜਨਰਲ ਕੰਵਰਪਾਲ ਸਿੰਘ | ਨਾਲ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਤੇ ਪਰਮਜੀਤ ਸਿੰਘ ਟਾਂਡਾ | ਤਸਵੀਰ : ਹਰਜੀਤ ਸਿੰਘ <br/> 16-05-2026
ਅੰਮਿ੍ਤਸਰ, 15 ਮਈ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਭਾਰਤੀ ਫੌਜ ਦੁਆਰਾ ਜੂਨ 1984 ਵਿਚ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਫੌਜੀ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ 5 ਜੂਨ ਨੂੰ ਅੰਮਿ੍ਤਸਰ ਵਿਖੇ ਵਿਸ਼ਾਲ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ | ਅੱਜ ਇਥੇ ਜਥੇਬੰਦੀ ਦੇ ਰਾਜਸੀ ਮਾਮਲਿਆਂ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੂਨ 9184 ਦੇ ਫੌਜੀ ਹਮਲੇ ਦੀ ਪੀੜਾ ਅਤੇ ਜਖ਼ਮ ਸਿੱਖਾਂ ਦੇ ਮਨਾਂ ਵਿਚ ਅੱਜ ਵੀ ਅੱਲੇ ਹਨ | ਉਨ੍ਹਾਂ ਦੱਸਿਆ ਕਿ ਇਹ ਮਾਰਚ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਤੋਂ ਆਰੰਭ ਹੋ ਕੇ ਹਾਲ ਗੇਟ, ਹਾਲ ਬਾਜ਼ਾਰ ਤੇ ਵਿਰਾਸਤੀ ਮਾਰਗ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਪੁੱਜੇਗਾ, ਜਿਥੇ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰੇ ਦੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਦਲ ਖ਼ਾਲਸਾ ਦੀਆਂ ਸਹਿਯੋਗੀ ਧਿਰਾਂ ਸਿੱਖ ਫੈਡਰੇਸ਼ਨ ਯੂ. ਕੇ., ਸਿੱਖ ਫੈਡਰੇਸ਼ਨ ਅਮਰੀਕਾ ਅਤੇ ਕੈਨੇਡਾ ਸਥਿਤ ਓਨਟਾਰੀਓ ਗੁਰਦੁਵਾਰਾਜ਼ ਕਮੇਟੀ ਵਲੋਂ ਆਪਣੋ-ਆਪਣੇ ਮੁਲਕਾਂ ਵਿਚ ਵੀ ਇਸ ਘੱਲੂਘਾਰੇ ਦੀ ਯਾਦ ਵਿਚ ਸਮਾਗਮ ਉਲੀਕੇ ਗਏ ਹਨ |
'ਸਤਿਕਾਰ ਸੋਧ ਐਕਟ' ਮਾਮਲੇ 'ਚ ਮੁੱਖ ਮੰਤਰੀ ਕੀਤੀ ਆਲੋਚਨਾ : ਇਸੇ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਗੱਲਬਾਤ ਕਰਦਿਆਂ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੱਕ ਵਿਚ ਨਿੱਤਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਥੇਦਾਰ ਗੜਗੱਜ ਦੇ ਆਦੇਸ਼ ਅਨੁਸਾਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਵਿਚਲੀਆਂ ਖਾਮੀਆਂ ਨੂੰ ਤੁਰੰਤ ਦੂਰ ਕਰੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਕਾਲ ਤਖ਼ਤ ਸਾਹਿਬ ਨਾਲ ਆਢਾ ਨਾ ਲਾਉਣ ਅਤੇ ਹੰਕਾਰ ਵਾਲੀ ਪ੍ਰਵਿਰਤੀ ਛੱਡ ਕੇ ਜਥੇਦਾਰ, ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਵਲੋਂ ਉਠਾਏ ਜਾ ਰਹੇ ਸਤਿਕਾਰ ਐਕਟ ਵਿਚਲੇ ਇਤਰਾਜ਼ਾਂ ਨੂੰ ਵਿਧਾਨ ਸਭਾ ਦਾ ਤੁਰੰਤ ਇਜਲਾਸ ਸੱਦ ਕੇ ਦੂਰ ਕਰਨ | ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਸਿੱਖਾਂ ਦੇ ਧਾਰਮਿਕ ਤੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ | ਸਤਿਕਾਰ ਸੋਧ ਐਕਟ ਦੇ ਹੱਕ ਵਿਚ ਬਿਆਨਬਾਜ਼ੀ ਕਰ ਰਹੇ ਕਈ ਸਿੱਖ ਆਗੂਆਂ ਨੂੰ ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਗੁਣ ਗਾਉਣ ਦੀ ਥਾਂ ਉਸਾਰੂ ਰੋਲ ਨਿਭਾਉਣ ਤੇ ਜੇਕਰ ਸਰਕਾਰ ਵਿਚ ਉਨ੍ਹਾਂ ਦੀ ਪਹੁੰਚ ਹੈ ਤਾਂ ਉਸ ਦੀ ਵਰਤੋਂ ਕਰਕੇ ਐਕਟ ਦੀਆਂ ਖਾਮੀਆਂ ਦੂਰ ਕਰਾਉਣ | ਇਸ ਮੌਕੇ ਪਰਮਜੀਤ ਸਿੰਘ ਟਾਂਡਾ, ਗੁਰਨਾਮ ਸਿੰਘ, ਹਰਵਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਸਟਰੇਲੀਆ ਜਾਣ ਵਾਲੇ ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਔਜੀ ਹੱਬ ਨੇ ਸ਼ੁਰੂ ਕੀਤਾ ਮੁਫ਼ਤ ਗਾਈਡੈਂਸ ਪ੍ਰੋਗਰਾਮ <br/> ਅਗਲੀ ਖ਼ਬਰ ਆਰਮੀ ਸਕੂਲਾਂ 'ਚ ਪੰਜਾਬੀ ਦੀ ਥਾਂ ਸੰਸਕਿ੍ਤ ਲਾਜ਼ਮੀ ਪੜ੍ਹਾਉਣ ਦਾ ਫੈਸਲਾ ਗ਼ੈਰ ਕਾਨੂੰਨੀ- ਤਰਕਸ਼ੀਲ ਸੁਸਾਇਟੀ <br/>
Ad Position 24