01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ <br/>

Ad Position 21
No active advertisement
ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦੇ ਹੋਏ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ, ਬੀਬੀ ਇੰਦਰਜੀਤ ਕੌਰ, ਨਾਲ ਪ੍ਰਧਾਨ ਰਛਪਾਲ ਸਿੰਘ, ਗੁਰਦਿਆਲ ਸਿੰਘ ਛੱਜਲਵੱਡੀ ਤੇ ਹੋਰ | ਤਸਵੀਰ : ਗੁਰਨਾਮ ਸਿੰਘ ਬੁੱਟਰ <br/> 16-05-2026
ਸੁਲਤਾਨਵਿੰਡ, 15 ਮਈ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਦੇ ਭਾਈ ਗੁਰਦਾਸ ਜੀ ਨਗਰ (ਬੀ-ਬਲਾਕ, ਨਿਊ ਅੰਮਿ੍ਤਸਰ) ਵਿਖੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਸਾਹਿਬ ਦੀ ਨਵੀਂ ਇਮਾਰਤ ਦਾ ਟੱਪ ਲਗਾਇਆ ਗਿਆ | ਇਸ ਪਵਿੱਤਰ ਕਾਰਜ ਦੀ ਸ਼ੁਰੂਆਤ ਜੈਕਾਰਿਆਂ ਦੀ ਗੂੰਜ ਵਿਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵਲੋਂ ਕੀਤੀ ਗਈ | ਮੁੱਖ ਸੇਵਾਦਾਰਾਂ ਦੀ ਵਿਚੋਂ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇ, ਡਾ. ਇੰਦਰਜੀਤ ਕੌਰ (ਮੁੱਖ ਸੇਵਾਦਾਰ, ਪਿੰਗਲਵਾੜਾ ਮਾਨਾਂਵਾਲਾ) ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਹਲਕਾ ਵਿਧਾਇਕਾ ਜੀਵਨਜੋਤ ਕੌਰ ਵਲੋਂ ਸਾਂਝੇ ਰੂਪ ਵਿਚ ਕੀਤਾ ਗਿਆ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਿਹਾ ਕਿ ਇਹ ਗੁਰੂ ਘਰ ਇਲਾਕੇ ਦੀਆਂ ਸੰਗਤਾਂ ਲਈ ਅਧਿਆਤਮਿਕਤਾ ਦਾ ਕੇਂਦਰ ਬਣੇਗਾ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਨੌਵੀਂ ਪਾਤਸ਼ਾਹੀ ਦੇ ਬਣ ਰਹੇ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਵੱਧ-ਚੜ੍ਹ ਕੇ ਹਿੱਸਾ ਪਾਇਆ ਜਾਵੇ ਤਾਂ ਜੋ ਇਮਾਰਤ ਦਾ ਕਾਰਜ ਜਲਦ ਤੋਂ ਜਲਦ ਮੁਕੰਮਲ ਕਰਕੇ ਇਸ ਨੂੰ ਸੰਗਤ ਅਰਪਿਤ ਕੀਤਾ ਜਾ ਸਕੇ | ਇਲਾਕੇ ਵਿਚ ਖੁਸ਼ੀ ਦੀ ਲਹਿਰ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਸ਼ੁਰੂਆਤ ਹੋਣ ਨਾਲ ਇਲਾਕਾ ਨਿਵਾਸੀਆਂ ਵਿਚ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ | ਇਸ ਮੌਕੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ ਅਤੇ ਇਸ ਕਾਰਜ ਲਈ ਪ੍ਰਬੰਧਕਾਂ ਤੇ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰੂ ਘਰ ਦੇ ਅਤੁੱਟ ਲੰਗਰ ਵੀ ਵਰਤਾਏ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਗੁਰਦਿਆਲ ਸਿੰਘ ਛੱਜਲਵੱਡੀ ਅਤੇ ਨਿਊ ਅੰਮਿ੍ਤਸਰ ਰੈਜੀਡੈਂਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਨੇ ਆਈਆਂ ਹੋਈਆਂ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਸ਼ਖਸੀਅਤਾ ਦਾ ਧੰਨਵਾਦ ਕੀਤਾ | ਇਸ ਮੌਕੇ ਕੁਲਦੀਪ ਸਿੰਘ ਮੱਤੇਵਾਲ, ਕੁਲਜੀਤ ਸਿੰਘ 'ਸਿੰਘ ਬ੍ਰਦਰਜ਼', ਐਡਵੋਕੇਟ ਜਸਵਿੰਦਰ ਸਿੰਘ, ਕਿਰਪਾਲ ਸਿੰਘ, ਸੁਰਜੀਤ ਸਿੰਘ ਰਾਹੀ, ਹਜਾਰਾ ਸਿੰਘ ਗ੍ਰੰਥੀ, ਨਰਿੰਦਰ ਸਿੰਘ ਸੋਹੀ, ਹਰਜੀਤ ਸਿੰਘ ਸਾਬਕਾ ਪ੍ਰਧਾਨ, ਚਤਰਜੀਤ ਸਿੰਘ, ਸੁਭਾਸ਼ ਸਿੰਘ, ਰਮੇਸ਼ ਕਪੂਰ, ਜਸਵੰਤ ਸਿੰਘ ਮਾਂਗਟ, ਹਰਜਿੰਦਰ ਸਿੰਘ ਜੋੜੀਆ ਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਵਿਕਾਸ ਮੰਚ ਵਲੋਂ ਦੋ ਪ੍ਰਮੁੱਖ ਭਾਰਤੀ ਸ਼ਖ਼ਸੀਅਤਾਂ ਵਲੋਂ ਭਾਰਤ-ਪਾਕਿ ਦਰਮਿਆਨ ਗੱਲਬਾਤ ਸ਼ੁਰੂ ਕਰਨ ਦੀ ਵਕਾਲਤ... ਅਗਲੀ ਖ਼ਬਰ ਪੈਟਰੋਲ/ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਲੋਕਾਂ 'ਤੇ ਪਾਈ ਮਹਿੰਗਾਈ ਦੀ ਮਾਰ <br/>
Ad Position 24