01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐੱਸ.ਆਈ.ਆਰ. ਦੇ ਹੱਕ 'ਚ ਆਏ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ <br/>

Ad Position 21
No active advertisement
ਗੱਲਬਾਤ ਦੌਰਾਨ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ | ਤਸਵੀਰ : ਨਿਰਮਲ ਸਟੂਡੀਓ <br/> 16-05-2026
ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਐੱਸ. ਆਈ. ਆਰ. ਕਰਵਾਉਣ ਦਾ ਫ਼ੈਸਲਾ ਬਿਲਕੁੱਲ ਦਰੁਸਤ ਹੈ, ਇਸ ਲਈ ਕਿਸੇ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ | ਕੁੰਵਰ ਨੇ ਕਿਹਾ ਕਿ ਉਨ੍ਹਾਂ ਵਲੋਂ ਐੱਸ. ਆਈ. ਆਰ. ਸਮੱਸਿਆਵਾਂ ਨਾਲ ਨਜਿੱਠਣ ਲਈ ਇਕ ਹੈਲਪ ਡੈਸਕ ਸਥਾਪਤ ਕੀਤਾ ਹੈ | ਉਨ੍ਹਾਂ ਕਿਹਾ ਕਿ ਜੋ ਲੋਕ ਪੰਜਾਬ ਦੇ ਪ੍ਰਮਾਣਿਤ ਵੋਟਰ ਹਨ, ਉਨ੍ਹਾਂ ਨੂੰ ਬਿਲਕੁਲ ਵੀ ਘਬਰਾਉਣਾ ਨਹੀਂ ਚਾਹੀਦਾ ਹੈ | ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਭਾਵੇਂ ਤੁਹਾਡੀ ਵੋਟ ਸਾਲ 2003 ਵਿਚ ਭਾਰਤ ਦੇ ਕਿਸੇ ਵੀ ਕੋਨੇ ਵਿਚ ਸੀ, ਤੁਸੀਂ ਉਸ ਨਾਲ (ਮੈਪਿੰਗ) ਮਿਲਾ ਸਕਦੇ ਹੋ | ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਦਫ਼ਤਰ ਵਿਚ ਇਕ ਹੈਲਪ ਡੈਸਕ ਸਥਾਪਤ ਕੀਤਾ ਹੈ, ਜਿੱਥੇ ਹਲਕੇ ਦਾ ਕੋਈ ਵੀ ਵਿਅਕਤੀ ਹਰ ਰੋਜ਼ ਸ਼ਾਮ 5 ਤੋਂ 6 ਵਜੇ ਤੱਕ ਆਪਣੇ ਐੱਸ. ਆਈ. ਆਰ. ਮੁੱਦਿਆਂ ਦਾ ਹੱਲ ਲੱਭ ਸਕਦਾ ਹੈ | ਭਾਜਪਾ 'ਚ ਸ਼ਾਮਿਲ ਹੋਣ ਦੀ ਚਰਚਾ ਬਾਰੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਭਵਿੱਖ ਦਾ ਫ਼ੈਸਲਾ ਅੰਮਿ੍ਤਸਰ ਦੇ ਲੋਕ ਕਰਦੇ ਹਨ ਅਤੇ ਉਨ੍ਹਾਂ ਨੇ ਆਪਣੇ ਇਹ ਫ਼ੈਸਲਾ ਲੋਕਾਂ 'ਤੇ ਛੱਡ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨ ਅੰੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਉਹ ਵਿਧਾਇਕ ਹੋਣ ਦੇ ਨਾਤੇ ਸਰਕਾਰੀ ਸਮਾਗਮ 'ਚ ਹਿੱਸਾ ਲੈਣ ਗਏ ਸਨ, ਜਿਸ ਨੂੰ ਰਾਜਨੀਤਿਕ ਰੰਗ ਨਹੀਂ ਦੇਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੇ ਆਯੁਸ਼ ਨੇ ਕਾਲਜ ਦਾ ਨਾਂਅ ਰੌਸ਼ਨ ਕੀਤਾ <br/>
Ad Position 24