31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਆਉਣ 'ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਪਿ੍ੰ: ਡਾ. ਕੁਲਵਿੰਦਰ ਸਿੰਘ ਤੇ ਹੋਰ ਅਧਿਆਪਕ | ਤਸਵੀਰ : ਨਿਰਮਲ ਸਟੂਡੀਓ <br/> 16-05-2026
ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਤÉੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਕੁਲਵਿੰਦਰ ਸਿੰਘ ਨੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਕਾਮਰਸ ਵਿਚ ਹਰਪ੍ਰੀਤ ਕੌਰ ਨੇ 92% ਅੰਕਾਂ ਨਾਲ ਪਹਿਲਾ, ਨਵਰੂਪ ਸਿੰਘ ਨੇ 88% ਨਾਲ ਦੂਜਾ ਅਤੇ ਸਾਹਿਬਜੋਤ ਸਿੰਘ ਨੇ 88% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਸਾਇੰਸ ਵਿਚ ਸ਼ਹਿਬਾਜ ਸਿੰਘ ਨੇ 88% ਅੰਕ ਲੈ ਕੇ ਪਹਿਲਾ, ਬਲਜੀਤ ਕੌਰ ਨੇ 85% ਨਾਲ ਦੂਜਾ ਜਦਕਿ ਸਿਮਰਜੀਤ ਕੌਰ ਅਤੇ ਸੁਖਦੀਪ ਸਿੰਘ ਨੇ 84% ਅੰਕਾਂ ਨਾਲ ਸਾਂਝੇ ਤੌਰ 'ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਵਿਚੋਂ ਅਮਨਦੀਪ ਕੌਰ ਨੇ 87% ਅੰਕਾਂ ਨਾਲ ਪਹਿਲਾ, ਜਸਮੀਨ ਕੌਰ ਨੇ 82% ਨਾਲ ਦੂਜਾ ਅਤੇ ਹਰਮਨ ਕੌਰ ਨੇ 79% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਨੇ ਦੱਸਿਆ ਕਿ ਸ਼ਾਨਦਾਰ ਨਤੀਜਿਆਂ ਦੀ ਲੜੀ ਵਿੱਚ ਕਾਲਜ ਦੇ 26 ਵਿਦਿਆਰਥੀਆਂ ਨੇ 80% ਤੋਂ ਵੱਧ, 56 ਵਿਦਿਆਰਥੀਆਂ ਨੇ 70% ਤੋਂ 80% ਦਰਮਿਆਨ ਅਤੇ 38 ਵਿਦਿਆਰਥੀਆਂ ਨੇ 60% ਤੋਂ 70% ਦੇ ਵਿਚਕਾਰ ਅੰਕ ਹਾਸਲ ਕੀਤੇ ਹਨ | ਉਨ੍ਹਾਂ ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ਼ ਸਿਰ ਬੰਨਿ੍ਹਆ | ਵਿਦਿਆਰਥੀਆਂ ਦੀ ਇਸ ਬਿਹਤਰੀਨ ਕਾਰਗੁਜ਼ਾਰੀ 'ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿਦਿਆ ਸੁਖਮਿੰਦਰ ਸਿੰਘ ਨੇ ਕਾਲਜ ਪਿ੍ੰਸੀਪਲ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਰਜਿਸਟਰਾਰ ਪ੍ਰੋ. ਜਤਿੰਦਰ ਕੌਰ, ਸੀਨੀਅਰ ਸੈਕੰਡਰੀ ਇੰਚਾਰਜ ਪ੍ਰੋ. ਸਾਹਿਬ ਸਿੰਘ, ਕੋ-ਇੰਚਾਰਜ ਪ੍ਰੋ. ਮਨਦੀਪ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ <br/>
Ad Position 24