31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐਕਸੈਲਸਮ ਹਾਈ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਆਇਆ <br/>

Ad Position 21
No active advertisement
ਐਕਸੈਲਸਮ ਹਾਈ ਸਕੂਲ ਦਾ 12ਵੀਂ ਜਮਾਤ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਅਧਿਆਪਕਾਂ ਨਾਲ | ਤਸਵੀਰ : ਨਿਰਮਲ ਸਟੂਡੀਓ <br/> 16-05-2026
ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਐਕਸੈਲਸਮ ਹਾਈ ਸਕੂਲ ਨੇ ਇਕ ਵਾਰ ਫਿਰ ਸੀ. ਬੀ. ਐੱਸ. ਈ. ਦੀ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਹਾਸਿਲ ਕਰਕੇ ਇਕ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ ਹੈ, ਜਿਸ ਨਾਲ ਪੂਰੇ ਸਕੂਲ ਪਰਿਵਾਰ ਵਿਚ ਮਾਣ ਅਤੇ ਖੁਸ਼ੀ ਦਾ ਮਾਹੌਲ ਬਣ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਪਿ੍ੰ: ਗੁਨੀਤਾ ਗਰੇਵਾਲ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵਿਚ ਨਾਨ-ਮੈਡੀਕਲ ਦੇ ਭਵਿਆ ਕਪੂਰ ਨੇ 96.4% ਅੰਕ, ਕਾਮਰਸ ਦੀ ਦਿਵਿਆਂਸ਼ੀ ਕਪੂਰ ਨੇ 96.2% ਅੰਕ, ਪਾਵਨੀ ਬੰਸਲ ਨੇ ਵੀ 92.4% ਅੰਕ ਪ੍ਰਾਪਤ ਕਰਕੇ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ | ਸਕੂਲ ਨੇ ਵੱਖ-ਵੱਖ ਵਿਸ਼ਿਆਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਸ਼ਾ ਟਾਪਰਾਂ ਦੀ ਉਪਲਬੱਧੀ ਦਾ ਵੀ ਜਸ਼ਨ ਮਨਾਇਆ | ਗੁਨੀਤਾ ਗਰੇਵਾਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਅਤੇ ਨਿਰੰਤਰ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਦਾ ਨਤੀਜਾ ਸ਼ਾਨਦਾਰ <br/>
Ad Position 24