31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

'ਆਪ' ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Ad Position 21
No active advertisement
ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ <br/> 16-05-2026
ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਅਜੈ ਗੁਪਤਾ ਵਲੋਂ ਕੀਤੀ ਗਈ | ਪਾਰਟੀ ਆਗੂਆਂ ਨੇ ਕਿਹਾ ਕਿ ਅਮਰੀਕਾ-ਇਰਾਨ ਤਣਾਅ ਨੂੰ ਸ਼ੁਰੂ ਹੋਏ ਲਗਭਗ ਤਿੰਨ ਮਹੀਨੇ ਹੋ ਚੁੱਕੇ ਹਨ | ਕੇਂਦਰ ਸਰਕਾਰ ਬੰਗਾਲ ਅਤੇ ਆਸਾਮ ਦੀਆਂ ਚੋਣਾਂ ਦੌਰਾਨ ਚੁੱਪ ਰਹੀ ਅਤੇ ਹੁਣ ਆਮ ਲੋਕਾਂ ਨੂੰ ਹਰ ਰੋਜ਼ ਮਹਿੰਗਾਈ ਦੇ ਤਕੜੇ ਝਟਕੇ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਦੋ ਦਿਨ ਪਹਿਲਾਂ ਸੋਨੇ-ਚਾਂਦੀ ਉੱਤੇ ਇੰਪੋਰਟ ਡਿਊਟੀ 6 ਫ਼ੀਸਦੀ ਤੋਂ ਵਧਾ ਕੇ 15 ਫ਼ੀਸਦੀ ਕਰ ਦਿੱਤੀ ਗਈ, ਜਿਸ ਕਾਰਨ ਕੀਮਤਾਂ 'ਚ ਬੇਹੱਦ ਵਾਧਾ ਹੋਇਆ ਹੈ, ਹੁਣ ਭਾਜਪਾ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 3-3 ਰੁਪਏ ਦਾ ਵਾਧਾ ਕਰਕੇ ਲੋਕਾਂ 'ਤੇ ਹੋਰ ਆਰਥਿਕ ਬੋਝ ਪਾਇਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਹੋਰ ਵਾਧੇ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ, ਇਸ ਨਾਲ ਭਾਜਪਾ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ | ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਪੰਜਾਬ, ਕਿਸਾਨਾਂ ਅਤੇ ਆਮ ਜਨਤਾ ਵਿਰੋਧੀ ਹਨ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਬਦਲਾਖੋਰੀ ਦੀ ਨੀਤੀ ਅਪਣਾ ਰਹੀ ਹੈ ਅਤੇ ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਦਾ ਸਭ ਤੋਂ ਵੱਧ ਅਸਰ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਉੱਤੇ ਪਵੇਗਾ | ਮਹਿੰਗਾਈ ਕਾਰਨ ਆਵਾਜਾਈ, ਖੇਤੀਬਾੜੀ ਖਰਚੇ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਦੀਆਂ ਕੀਮਤਾਂ ਵਿਚ ਵੀ ਵਾਧਾ ਹੋਣਾ ਲਾਜ਼ਮੀ ਹੈ, ਜਿਸ ਨਾਲ ਆਮ ਲੋਕਾਂ ਦੀ ਜ਼ਿੰਦਗੀ ਹੋਰ ਮੁਸ਼ਕਿਲ ਬਣੇਗੀ | ਪਾਰਟੀ ਆਗੂਆਂ ਨੇ ਕੇਂਦਰ ਸਰਕਾਰ ਤੋਂ ਤੁਰੰਤ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਅਤੇ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਦੀ ਮੰਗ ਕੀਤੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੀਮਤਾਂ ਵਿਚ ਵਾਧੇ ਦਾ ਫ਼ੈਸਲਾ ਵਾਪਸ ਨਾ ਲਿਆ ਗਿਆ ਤਾਂ ਆਮ ਆਦਮੀ ਪਾਰਟੀ ਵਲੋਂ ਲੋਕਾਂ ਦੇ ਹੱਕਾਂ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰੁੂ ਨਗਰੀ 'ਚ ਇਸੇ ਮਹੀਨੇ ਦੇ ਆਖ਼ਰ 'ਚ ਸ਼ੁਰੂ ਹੋਣਗੇ ਈ. ਚਲਾਨ, ਸਰਕਾਰ ਨੇ ਦਿੱਤੀ ਹਰੀ ਝੰਡੀ <br/> ਅਗਲੀ ਖ਼ਬਰ ਕੌਮੀ ਸਰਜੀਕਲ ਓਨਕੋਲੋਜੀ ਕਾਨੰਫ਼ਰਸ 'ਚ ਮਾਝੇ ਦੇ ਕੈਂਸਰ ਸਰਜਨ ਡਾ. ਮਹਾਜਨ ਨੇ ਕੀਤੇ 2 ਲਾਈਵ ਆਪ੍ਰੇਸ਼ਨ <br/>
Ad Position 24