ਰਾਜਾਸਾਂਸੀ, 16 ਮਈ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਯੂਥ ਅਕਾਲੀ ਹਲਕਾ ਰਾਜਾਸਾਂਸੀ ਦੇ ਨੌਜਵਾਨ ਪ੍ਰਧਾਨ ਅਮਨਦੀਪ ਸਿੰਘ ਲਾਰਾ ਵਲੋਂ ਆਉਂਦੀਆਂ 2027 ਦੀਆਂ ਵਿਧਾਨ ਚੋਣਾਂ ਸੰਬੰਧੀ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵੱਖ-ਵੱਖ ਪਿੰਡਾਂ ਦੇ ਅਕਾਲੀ ਯੂਥ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਤਾਂ ਜੋ ਪਾਰਟੀ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ | ਮੀਟਿੰਗਾਂ ਕਰਨ ਉਪਰੰਤ ਰਾਜਾਸਾਂਸੀ ਵਿਖੇ ਗੱਲਬਾਤ ਕਰਦਿਆਂ ਪ੍ਰਧਾਨ ਅਮਨਦੀਪ ਸਿੰਘ ਲਾਰਾ ਨੇ ਕਿਹਾ ਕਿ ਹਲਕਾ ਇੰਚਾਰਜ ਜਥੇ. ਵੀਰ ਸਿੰਘ ਲੋਪੋਕੇ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ | ਪ੍ਰਧਾਨ ਲਾਰਾ ਨੇ ਕਿਹਾ ਕਿ ਸੂਬੇ ਦੇ ਲੋਕ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ |