07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜ਼ਿਲ੍ਹੇ ਦੀਆਂ 3 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਲਈ ਲਈ ਆਖਰੀ ਦਿਨ ਤੱਕ 467 ਉਮੀਦਵਾਰਾਂ ਨੇ ਭਰੀਆਂ ਨਾਮਜਦਗੀਆਂ : ਜ਼ਿਲ੍ਹਾ ਚੋਣ ਅਧਿਕਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਅੰਮਿ੍ਤਸਰ, 16 ਮਈ (ਰੇਸ਼ਮ ਸਿੰਘ)–ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮਿ੍ਤਸਰ ਦੀਆਂ ਤਿੰਨ ਨਗਰ ਕੌਂਸਲਾਂ ਜੰਡਿਆਲਾ ਗੁਰੂ ਬਾਬਾ ਬਕਾਲਾ ਰਮਦਾਸ ਅਤੇ ਦੋ ਨਗਰ ਪੰਚਾਇਤਾਂ ਰਈਆ ਅਤੇ ਅਜਨਾਲਾ ਵਿਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਸੰਬੰਧੀ ਵੱਖ-ਵੱਖ ਉਮੀਦਵਾਰਾਂ ਵਲੋਂ ਵੱਡੀ ਤਾਦਾਦ 'ਚ 467 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ | ਅੱਜ ਚੋਣਾਂ ਲਈ ਨਾਮਜਦਗੀਆਂ ਭਰਨ ਦਾ ਆਖਰੀ ਦਿਨ ਸੀ | ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤੱਕ ਨਗਰ ਕੌਂਸਲ ਮਜੀਠਾ ਦੀਆਂ 13 ਵਾਰਡਾਂ ਲਈ 82 , ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਾਰਡਾਂ ਲਈ 82 ਅਤੇ ਨਗਰ ਕੌਂਸਲ ਰਮਦਾਸ ਦੀਆਂ 11 ਵਾਰਡਾਂ ਲਈ 90 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ | ਇਸ ਤੋਂ ਇਲਾਵਾ ਨਗਰ ਪੰਚਾਇਤ ਰਈਆ ਦੀਆਂ 13 ਵਾਰਡਾਂ ਲਈ 88 ਅਤੇ ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਵਿਚ 125 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਂਦਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਹਰ ਵਾਰ ਚੋਣਾਂ ਨੇੜੇ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਬਾਹਰ ਕੱਢ ਦਿੰਦੀ ਹੈ 'ਜਿੰਨ'-ਬੰਦੇਸ਼ਾ <br/> ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਵਿਰਕ ਵਲੋਂ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ <br/>
Ad Position 24