18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਹਾਏ ਗਰਮੀ : ਵਧ ਰਿਹਾ ਪਾਰਾ, ਸੜਕਾਂ 'ਤੇ ਰਾਹਗੀਰਾਂ ਦੀ ਰਫ਼ਤਾਰ ਦੀ ਗਤੀ ਧੀਮੀ <br/>

Ad Position 21
No active advertisement
ਅਜੀਤ ਡੈਸਕ 19-05-2026
ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਦਿਨ ਬ ਦਿਨ ਵਧ ਰਹੀ ਗਰਮੀ ਤੇ ਅੱਜ ਪਾਰਾ 42 ਡਿਗਰੀ ਤੋਂ ਉਪਰ ਪੁੱਜਣ ਕਾਰਨ ਜਿਥੇ ਸੜਕਾਂ 'ਤੇ ਵਾਹਨਾਂ 'ਤੇ ਰਾਹਗੀਰਾਂ ਦੀ ਗਿਣਤੀ ਘਟੀ ਹੈ ਅਤੇ ਜਿੰਦਗੀ ਦੀ ਰਫਤਾਰ ਦੀ ਗਤੀ ਵੀ ਧੀਮੀ ਹੋ ਗਈ ਹੈ ਉਥੇ ਸਿਹਤ ਵਿਭਾਗ ਨੇ ਇਸ ਗਰਮੀਂ ਨੂੰ ਬਹੁਤ ਘਾਤਕ ਦਸਦਿਆਂ ਐਡਵਾਈਜ਼ਰੀ ਜ਼ਾਰੀ ਕੀਤੀ ਹੈ | ਡਾ. ਸਤਿੰਦਰਜੀਤ ਸਿੰਘ ਬਜਾਜ ਨੇ ਵੱਧ ਰਹੀ ਗਰਮੀ ਦੇ ਸੰਬੰਧ ਵਿਚ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਗਰਮੀ ਦੇ ਚੱਲਦਿਆਂ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਜਰੂਰਤ ਹੈ | ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਈਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਖਾਸ ਕਰਕੇ ਬਜੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੀ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ਵਿਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਇਸ ਮੌਸਮ ਵਿਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ | ਅਜਿਹੇ ਹਾਲਾਤਾਂ ਵਿਚ ਲੋਕ ਖੁਦ ਮੈਡੀਕਲ ਸਟੋਰਾਂ ਤੋਂ ਦਵਾਈ ਲੈ ਕੇ ਖਾਦ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਰ ਡਾਕਟਰਾਂ ਨਾਲ ਸੰਪਰਕ ਕਰਨ | ਉਨ੍ਹਾਂ ਲੋਕਾਂ ਨੂ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨੀਂਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਓ.ਆਰ.ਐੱਸ. ਦਾ ਘੋਲ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ, ਦੁਪਹਿਰ ਸਮੇਂ ਸੜਕਾਂ 'ਤੇ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਜਾਣਾ ਵੀ ਹੋਵੇ ਤਾਂ ਪਹਿਲਾਂ ਸ਼ਰੀਰ ਨੂੰ ਪੂਰੀ ਤਰ੍ਹਾਂ ਢੱਕਿਆ ਜਾਵੇ, ਸੂਤੀ ਅਤੇ ਹਲਕੇ ਰੰਗਾਂ ਦੇ ਕਪੜੇ ਪਹਿਨੇ ਜਾਣ, ਸੰਤੁਲਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿਚ ਬਾਹਰ ਜਾਣ ਤੋਂ ਗੁਰੇਜ ਕੀਤਾ ਜਾਵੇ, ਆਸ ਪਾਸ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਹੈਰੀਟੇਜ਼ ਸਟਰੀਟ ਨੇੜਿਓਾ ਇਕ ਹੋਰ ਨੌਜਵਾਨ ਨਸ਼ੇ ਦਾ ਸੇਵਨ ਕਰਦਾ ਕਾਬੂ <br/> ਅਗਲੀ ਖ਼ਬਰ ਪ੍ਰਾਚੀਨ ਸ਼ਨੀ ਮੰਦਰ ਵਿਖੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਕੱਟਿਆ ਕੇਕ
Ad Position 24