18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਦਾ ਸਨਮਾਨ <br/>

Ad Position 21
No active advertisement
ਨਿਊ ਅੰਮਿ੍ਤਸਰ ਵਿਖੇ ਪ੍ਰਧਾਨ ਰਛਪਾਲ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਅਵਤਾਰ ਸਿੰਘ ਘੁੱਲਾ, ਮਨਜੀਤ ਸਿੰਘ, ਕੁਲਜੀਤ ਸਿੰਘ, ਨਰਿੰਦਰ ਸਿੰਘ ਸੋਹੀ, ਨਾਲ ਗੁਰਦਿਆਲ ਸਿੰਘ ਛੱਜਲਵੱਡੀ, ਕੁਲਦੀਪ ਸਿੰਘ ਮੱਤੇਵਾਲ ਤੇ ਹੋਰ | ਤਸਵੀਰ : ਗੁਰਨਾਮ ਸਿੰਘ ਬੁੱਟਰ <br/> 19-05-2026
ਸੁਲਤਾਨਵਿੰਡ, 19 (ਗੁਰਨਾਮ ਸਿੰਘ ਬੁੱਟਰ)-ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਵਿਖੇ ਨਵੇਂ ਬਣ ਰਹੇ 'ਗੁਰਦੁਆਰਾ ਨੌਵੀਂ ਪਾਤਸ਼ਾਹੀ' ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ 'ਏਕ ਜੋਤ ਲੰਗਰ ਸੇਵਾ ਸੁਸਾਇਟੀ' ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਸਮੂਹ ਮੈਂਬਰਾਂ ਵਲੋਂ ਨਿਊ ਅੰਮਿ੍ਤਸਰ ਰੈਜੀਡੈਂਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਨੂੰ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਬੇਮਿਸਾਲ ਸਮਾਜਿਕ ਅਤੇ ਧਾਰਮਿਕ ਸੇਵਾਵਾਂ ਲਈ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸੁਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਪ੍ਰਧਾਨ ਰਛਪਾਲ ਸਿੰਘ ਇਲਾਕੇ ਦੇ ਵਿਕਾਸ ਅਤੇ ਧਾਰਮਿਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਰਹਿ ਕੇ ਯੋਗਦਾਨ ਪਾਉਂਦੇ ਆ ਰਹੇ ਹਨ, ਜੋ ਕਿ ਸਮੁੱਚੇ ਸਮਾਜ ਲਈ ਪ੍ਰੇਰਨਾਦਾਇਕ ਹੈ | ਇਸ ਮੌਕੇ ਸਨਮਾਨਿਤ ਕਰਨ ਵਾਲਿਆਂ ਵਿਚ ਗੁਰਦਿਆਲ ਸਿੰਘ ਛੱਜਲਵੱਡੀ, ਨਰਿੰਦਰ ਸਿੰਘ ਸੋਹੀ, ਕੁਲਦੀਪ ਸਿੰਘ ਮੱਤੇਵਾਲ, ਅਵਤਾਰ ਸਿੰਘ ਘੁੱਲਾ, ਕੁਲਜੀਤ ਸਿੰਘ, ਮਨਜੀਤ ਸਿੰਘ, ਰਵਿੰਦਰ ਸਿੰਘ, ਅਮਨ ਅਤਰੀ, ਜੱਜ ਕੁਮਾਰ, ਹਰਵਿੰਦਰ ਸਿੰਘ, ਨਰੇਸ਼ ਭਾਟੀਆ, ਮੁਕੇਸ਼ ਅਗਰਵਾਲ, ਧਿਆਨ ਸਿੰਘ ਤੇ ਪੱਪਾ ਭਾਅ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਧਵ ਵਿਦਿਆ ਨਿਕੇਤਨ ਦੇ ਖਿਡਾਰੀਆਂ ਨੇ ਜ਼ਿਲ੍ਹਾ ਜੂਡੋ ਚੈਂਪੀਅਨਸ਼ਿਪ 'ਚ 11 ਤਗਮੇ ਜਿੱਤੇ <br/> ਅਗਲੀ ਖ਼ਬਰ ਵਿਧਾਇਕਾ ਗਨੀਵ ਕੌਰ ਮਜੀਠੀਆ ਨਾਲ ਗ਼ਲਤ ਸ਼ਬਦਾਵਲੀ ਵਰਤਣ ਵਾਲੇ ਡੀ. ਐੱਸ. ਪੀ. ਕਮਲਮੀਤ ਸਿੰਘ ਨੂੰ ਤੁਰੰਤ ਬਰਖਾਸਤ ਕੀਤਾ...
Ad Position 24