18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਰਤੀ ਭਾਸ਼ਾ ਪੁਸਤਕ ਯੋਜਨਾ ਦੇ ਰਾਜ-ਪੱਧਰੀ ਲਾਗੂ ਕਰਨ ਸੰਬੰਧੀ ਵਰਕਸ਼ਾਪ <br/>

Ad Position 21
No active advertisement
ਅਜੀਤ ਡੈਸਕ 19-05-2026
ਅੰਮਿ੍ਤਸਰ, 18 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਭਾਰਤੀ ਭਾਸ਼ਾ ਪੁਸਤਕ ਯੋਜਨਾ ਦੇ ਰਾਜ-ਪੱਧਰੀ ਲਾਗੂ ਕਰਨ ਸੰਬੰਧੀ ਇਕ-ਰੋਜ਼ਾ ਵਰਕਸ਼ਾਪ ਕਰਵਾਈ ਗਈ | ਜਿਸ 'ਚ ਭਾਰਤੀ ਭਾਸ਼ਾ ਸਮਿਤੀ ਦੇ ਅਕਾਦਮਿਕ ਕੋਆਰਡੀਨੇਟਰ, ਡਾ. ਪਾਰੁਲ ਸਿੰਘ ਨੇ ਕੁੰਜੀਵਤ ਭਾਸ਼ਣ ਦਿੱਤਾ | ਇਸ ਤੋਂ ਪਹਿਲਾਂ ਡਾ. ਮਨਜਿੰਦਰ ਸਿੰਘ, ਮੁਖੀ, ਪੰਜਾਬੀ ਅਧਿਐਨ ਸਕੂਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉੱਚ-ਸਿੱਖਿਆ ਨੂੰ ਮਾਤ-ਭਾਸ਼ਾ ਵਿਚ ਪ੍ਰਦਾਨ ਕਰਨ ਦੇ ਮਕਸਦ ਨੂੰ ਸਮਰਪਿਤ ਇਹ ਵਰਕਸ਼ਾਪ ਨਵੀਆਂ ਲੀਹਾਂ ਦਾ ਨਿਰਮਾਣ ਕਰੇਗੀ | ਡਾ. ਸ਼ਮਸ਼ੇਰ ਸਿੰਘ, ਸਿਸਟਮ ਐਡਮਨਿਸਟਰੇਟਰ, ਏ.ਬੀ. ਕਾਲਜ, ਪਠਾਨਕੋਟ, ਪਦਮਸ੍ਰੀ ਪ੍ਰੋ. ਹਰਮੋਹਿੰਦਰ ਸਿੰਘ ਬੇਦੀ, ਕੁਲਪਤੀ, ਸੈਂਟਰਲ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼, ਡਾ. ਸਤਨਾਮ ਸਿੰਘ ਦਿਓਲ, ਡੀਨ ਵਿਦਿਆਰਥੀ ਭਲਾਈ, ਡਾ. ਜਤਿੰਦਰ ਗਰਗ, ਕੰਟਰੋਲਰ ਪ੍ਰੀਖਿਆਵਾਂ, ਸੈਂਟਰਲ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਨੇ ਆਪਣੇ ਵਿਚਾਰ ਪੇਸ਼ ਕੀਤੇ ਉਪਰੰਤ ਡਾ. ਯਸ਼ਵੀਰ ਸਿੰਘ, ਪ੍ਰੋਫ਼ੈਸਰ, ਡੀ. ਏ. ਵੀ ਯੂਨੀਵਰਸਿਟੀ, ਜਲੰਧਰ ਨੇ ਧੰਨਵਾਦ ਮਤਾ ਪੇਸ਼ ਕੀਤਾ | ਪ੍ਰੋ. ਆਦਰਸ਼ਪਾਲ ਵਿਜ, ਸਾਬਕਾ ਚੇਅਰਮੈਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੀ ਇਸ ਮੌਕੇ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਸਨ | ਮੰਚ ਸੰਚਾਲਨ ਦੀ ਭੂਮਿਕਾ ਡਾ. ਬਲਜੀਤ ਕੌਰ ਰਿਆੜ ਨੇ ਬਾਖ਼ੂਬੀ ਨਿਭਾਈ | ਇਸ ਮੌਕੇ ਡਾ. ਮੇਘਾ ਸਲਵਾਨ, ਡਾ. ਹਰਿੰਦਰ ਕੌਰ ਸੋਹਲ, ਡਾ. ਰਾਜਵਿੰਦਰ ਕੌਰ, ਡਾ. ਸਿਮਰਨਜੀਤ ਸਿੰਘ, ਡਾ. ਅਕਾਲ ਅੰਮਿ੍ਤ ਕੌਰ, ਡਾ. ਹਰਸਿਮਰਤ ਕੌਰ, ਡਾ. ਨਰੇਸ਼ ਕੁਮਾਰ, ਡਾ. ਹਸਨ ਰੇਹਾਨ, ਡਾ. ਵਿਸ਼ਾਲ ਭਾਰਦਵਾਜ, ਪ੍ਰਵੀਨ ਪੁਰੀ, ਡਾ. ਅਮਰਜੀਤ ਸਿੰਘ, ਡਾ. ਰਾਜੇਸ਼ ਕੁਮਾਰ, ਡਾ. ਹੀਰਾ ਸਿੰਘ, ਡਾ. ਕੰਵਲਜੀਤ ਕੌਰ, ਡਾ. ਕੰਵਲਦੀਪ ਕੌਰ, ਡਾ. ਹਰਿੰਦਰ ਸਿੰਘ ਤੁੜ, ਡਾ. ਸੁਖਪ੍ਰੀਤ ਕੌਰ ਅਤੇ ਡਾ. ਚੰਦਨਪ੍ਰੀਤ ਸਿੰਘ ਆਦਿ ਹਾਜ਼ਰ ਸਨ |


ਵਰਕਸ਼ਾਪ ਮੌਕੇ ਡਾ. ਪਾਰੁਲ ਸਿੰਘ, ਡਾ. ਮਨਜਿੰਦਰ ਸਿੰਘ, ਡਾ. ਸ਼ਮਸ਼ੇਰ ਸਿੰਘ, ਡਾ. ਸਤਨਾਮ ਸਿੰਘ ਦਿਓਲ, ਡਾ. ਹਰਮੋਹਿੰਦਰ ਸਿੰਘ ਬੇਦੀ ਤੇ ਹੋਰ ਵਿਦਵਾਨ | ਤਸਵੀਰ : ਨਿਰਮਲ ਸਟੂਡੀਓ


Ad Position 22
No active advertisement
ਪਿਛਲੀ ਖ਼ਬਰ ਫੁਲਕਾਰੀ ਨੇ 'ਮਹਿਫ਼ਿਲ-ਏ-ਦਾਸਤਾਨਗੋਈ-ਦ ਆਰਟ ਆਫ਼ ਦ ਸਪੋਕਨ ਟੇਲ' ਸਮਾਗਮ ਕਰਵਾਇਆ <br/> ਅਗਲੀ ਖ਼ਬਰ ਇੰਟੈਕ ਅੰਮਿ੍ਤਸਰ ਨੇ ਵਿਦਿਆਰਥੀਆਂ ਨੂੰ ਅਜਾਇਬ-ਘਰਾਂ ਦੀ ਯਾਤਰਾ ਕਰਵਾਈ <br/>
Ad Position 24