18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਹੁਣ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ 'ਚ ਸਾਮਾਨ ਰੱਖ ਕੇ ਰੁਕਾਵਟ ਪੈਦਾ ਕਰਨ ਵਾਲੇ ਦੁਕਾਨਦਾਰਾਂ 'ਤੇ ਹੋਵੇਗੀ ਸਖ਼ਤ ਕਾਰਵਾਈ <br/>

Ad Position 21
No active advertisement
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਵਿਰਾਸਤੀ ਮਾਰਗ ਦੀ ਤਸਵੀਰ | ਤਸਵੀਰ : ਹਰਜੀਤ ਸਿੰਘ <br/> 19-05-2026
ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਵਿਰਾਸਤੀ ਮਾਰਗ 'ਚ ਕੁਝ ਦੁਕਾਨਦਾਰਾਂ ਵਲੋਂ ਆਪਣੀ ਦੁਕਾਨ ਦਾ ਸਾਮਾਨ ਬਾਹਰ ਫੁੱਟਪਾਥ ਜਾ ਸੜਕ ਦੇ ਰਸਤੇ 'ਚ ਰੱਖੇ ਜਾਣ ਕਰਕੇ ਸ਼ਰਧਾਲੂਆਂ ਨੂੰ ਪੈਦਲ ਚੱਲਣ ਦੌਰਾਨ ਹੋਣ ਵੀ ਅਸੁਵਿਧਾ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਵਲੋਂ ਅਜਿਹੇ ਦੁਕਾਨਦਾਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਸੰਬੰਧੀ ਹਾਊਸ 'ਚ ਪ੍ਰਵਾਨ ਕੀਤੇ ਗਏ ਮਤੇ ਨੂੰ ਪੰਜਾਬ ਸਰਕਾਰ ਵਲੋਂ ਪ੍ਰਵਾਨਗੀ ਦੇ ਦਿੱਤੀ ਹੈ | ਹੁਣ ਨਾਜਾਇਜ਼ ਕਬਜ਼ੇ ਕਰਨ ਵਾਲੇ ਦੁਕਾਨਦਾਰਾਂ ਦੀਆਂ ਦੁਕਾਨਾਂ ਨੂੰ ਸੀਲ ਕੀਤਾ ਜਾ ਸਕਦਾ ਹੈ | ਪੰਜਾਬ ਸਰਕਾਰ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਵਾਲੇ ਇਲਾਕੇ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ | ਇਸ ਇਲਾਕੇ 'ਚ ਮੁੱਖ ਤੌਰ 'ਤੇ ਸ੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਦਾ ਖੇਤਰ ਆਉਂਦਾ ਹੈ ਜਿਸ 'ਚ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲਾ ਮੁੱਖ ਰਸਤਾ ਵਿਰਾਸਤੀ ਮਾਰਗ ਹੈ, ਜਿਸ 'ਚੋਂ ਲੱਖਾਂ ਸ਼ਰਧਾਲੂ ਪੈਦਲ ਲੰਘਦੇ ਹਨ, ਪਰ ਇਸ ਰਸਤੇ ਵਿਚ ਬਹੁਤ ਸਾਰੀਆਂ ਜਗ੍ਹਾ 'ਤੇ ਦੁਕਾਨਦਾਰਾਂ ਵਲੋਂ ਆਪਣਾ ਸਾਮਾਨ ਰੱਖ ਕੇ ਉੱਥੇ ਨਾਜਾਇਜ਼ ਕਬਜ਼ੇ ਕੀਤੇ ਜਾਂਦੇ ਹਨ | ਨਗਰ ਨਿਗਮ ਵਲੋਂ ਦੁਕਾਨਦਾਰਾਂ ਦਾ ਸਾਮਾਨ ਚੁੱਕਣ ਦੀ ਜਗ੍ਹਾ ਉਸ ਦੀ ਤਸਵੀਰ ਖਿੱਚ ਕੇ ਦੁਕਾਨਦਾਰ ਨੂੰ ਜ਼ੁਰਮਾਨਾ ਕੀਤਾ ਜਾਵੇਗਾ | ਪਹਿਲੀ ਵਾਰ ਇਹ ਜ਼ੁਰਮਾਨਾ 2000 ਰੁਪਏ ਵਸੂਲਿਆ ਜਾਵੇਗਾ, ਇਸ ਤੋਂ ਬਾਅਦ ਦੂਸਰੀ ਵਾਰ ਮੁੜ ਇਸ ਦਾ ਉਲੰਘਣ ਕਰਨ 'ਤੇ 3000 ਰੁਪਏ ਅਤੇ ਤੀਸਰੀ ਵਾਰ ਉਲੰਘਣਾ ਕਰਨ 'ਤੇ 5000 ਰੁਪਏ ਜ਼ੁਰਮਾਨਾ ਵਸੂਲਿਆ ਜਾਵੇਗਾ | ਇਸ ਤੋਂ ਬਾਅਦ ਉਲੰਘਣਾ ਕਰਨ ਵਾਲੇ ਦੁਕਾਨਦਾਰ ਦੀ ਦੁਕਾਨ ਨੂੰ ਸੀਲ ਕੀਤਾ ਜਾਵੇ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਨਾਜਾਇਜ਼ ਕਬਜ਼ਿਆਂ ਕਾਰਨ ਪੈਦਲ ਚੱਲਣ ਵਾਲਿਆਂ ਲਈ ਤੰਗ ਹੋ ਜਾਂਦੇ ਹਨ | ਇਸ ਸੰਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਸਮੇਂ ਬੈਠਕਾਂ ਕਰਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਸੰਬੰਧੀ ਬੈਠਕਾਂ ਕੀਤੀਆਂ ਗਈਆਂ ਹਨ | ਵਿਰਾਸਤੀ ਮਾਰਗ 'ਚ ਨਾਜਾਇਜ਼ ਕਬਜ਼ਾ ਧਾਰਕ ਦਾ ਹੁਣ ਸਾਮਾਨ ਨਹੀਂ ਚੁੱਕਿਆ ਜਾਵੇਗਾ, ਉਸ ਦੀਆਂ ਤਸਵੀਰਾਂ ਖਿੱਚ ਕਰੇ ਉਸ ਕੋਲੋਂ ਜ਼ੁਰਮਾਨਾ ਵਸੂਲਿਆ ਜਾਵੇਗਾ ਤੇ ਚੌਥੀ ਵਾਰ ਉਲੰਘਣਾ ਕਰਨ ਵਾਲੇ ਦੁਕਾਨਦਾਰ ਦੀ ਦੁਕਾਨ ਨੂੰ ਸੀਲ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮਨੀਪੁਰ 'ਚ ਲੁੱਟੇ ਹੋਏ ਹਥਿਆਰ ਕੁੱਕੀ ਜਨਜਾਤੀ ਦੇ ਲੋਕਾਂ ਨੂੰ ਹਲਾਕ ਕਰਨ ਲਈ ਵਰਤੇ ਜਾ ਰਹੇ ਹਨ-ਲਾਰੈਂਸ ਚੌਧਰੀ ਅਗਲੀ ਖ਼ਬਰ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਫਿਰੋਜ਼ਪੁਰ ਮੰਡਲ ਵਲੋਂ ਯਾਤਰੀਆਂ ਨੂੰ ਵਾਤਾਵਰਨ ਪ੍ਰਤੀ ਕੀਤਾ ਜਾਗਰੂਕ
Ad Position 24