12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੰਜਾਬ ਸਰਕਾਰ ਨੂੰ ਸਿੱਖ ਧਰਮ ਦੇ ਮਾਮਲਿਆਂ 'ਚ ਦਖ਼ਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ-ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ <br/>

Ad Position 21
No active advertisement
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਅੰਮਿ੍ਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਹਰਜੀਤ ਸਿੰਘ <br/> 20-05-2026
ਅੰਮਿ੍ਤਸਰ, 19 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਪਾਸ ਕੀਤੇ ਸਤਿਕਾਰ ਸੋਧ ਐਕਟ ਨੂੰ ਲੈ ਕੇ ਪੈਦਾ ਹੋਏ ਵਿਵਾਦ ਬਾਰੇ ਕਿਹਾ ਹੈ ਕਿ ਸਰਕਾਰ ਵਲੋਂ ਸਿੱਖ ਧਰਮ ਦੇ ਮਾਮਲਿਆਂ ਵਿਚ ਜ਼ਿਆਦਾ ਹੀ ਦਖਲ ਅੰਦਾਜ਼ੀ ਕੀਤੀ ਜਾ ਰਹੀ ਹੈ, ਜੋ ਨਹੀਂ ਕੀਤੀ ਜਾਣੀ ਚਾਹੀਦੀ | ਅੱਜ ਇਥੇ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਰਕਾਰਾਂ ਆਪਣਾ ਕਰਮ ਕਰਨ ਤੇ ਜੋ ਧਰਮ ਦਾ ਜੋ ਕਾਰਜ ਹੈ ਉਹ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਹੈ, ਉਨ੍ਹਾਂ ਨੂੰ ਆਪਣਾ ਕੰਮ ਕਰਨ ਦੇਣ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਜੋ ਸੋਧ ਬਿੱਲ ਪਾਸ ਕੀਤਾ ਹੈ ਉਸਦੇ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਤੇ ਸਰਕਾਰ ਦਰਮਿਆਨ ਕਾਫੀ ਟਸਲਬਾਜ਼ੀ ਵੱਧ ਗਈ ਹੈ | ਉਨ੍ਹਾਂ ਕਿਹਾ ਕਿ ਠੀਕ ਹੈ ਸਖਤ ਕਾਨੂੰਨ ਬਣਨਾ ਚਾਹੀਦਾ, ਪਰ ਇਹਦੇ ਵਿਚ ਜਿਹੜੀਆਂ ਤਰੁੱਟੀਆਂ ਜਥੇਦਾਰ ਸਾਹਿਬ ਤੇ ਪ੍ਰਧਾਨ ਸ਼ੋ੍ਰਮਣੀ ਕਮੇਟੀ ਵਲੋਂ ਜ਼ਾਹਿਰ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਸੋਧਣ ਵਾਸਤੇ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋ ਕੇ ਵਿਚਾਰ ਕਰਕੇ ਇਸ ਬਾਰੇ ਫੈਸਲਾ ਲੈਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਫੈਕਟਰੀ ਮਾਲਕ ਦੇ ਘਰੋਂ 10 ਲੱਖ ਦੀ ਚੋਰੀ, ਨੌਕਰਾਣੀ ਖਿਲਾਫ਼ ਮਾਮਲਾ ਦਰਜ਼ ਅਗਲੀ ਖ਼ਬਰ ਆਗਾਮੀ ਛੁੱਟੀਆਂ ਦੇ ਮੱਦੇਨਜ਼ਰ ਰੇਲ ਗੱਡੀਆਂ 'ਚ ਬੁਕਿੰਗ ਫੁਲ <br/>
Ad Position 24